11.81C Vancouver
ADS

Nov 13, 2020 11:14 PM -

ਟਰੂਡੋ ਨੇ ਕੀਤਾ ਵਰਕਰਾਂ ਲਈ $1.5 ਬਿਲੀਅਨ ਦੇ ਪੈਕੇਜ ਦਾ ਐਲਾਨ; ਪ੍ਰੀਮਿਅਰਜ਼ ਨੂੰ ਕਿਹਾ ਫੈਡਰਲ ਸਰਕਾਰ ਹਰ ਮਦਦ ਲਈ ਤਿਆਰ ਪਰ ਯਾਦ ਕਰਾਇਆ ਕਿ ਉਨ੍ਹਾਂ ਦੇ ਵੀ ਰਿਸੋਰਸ ਸੀਮਤ 

Share On
pm-trudeau-says-government-will-always-be-there-to-help-but-federal-resources-are-not-infinite
Prime Minister Justin Trudeau provides an update on the COVID-19 pandemic during a press conference in Ottawa on Friday, Oct. 30, 2020. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਔਟਵਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਉਨ੍ਹਾਂ ਬੀਤੀ ਰਾਤ ਦੇਸ਼ ਦੇ ਵੱਖੋ-ਵੱਖਰੇ ਸੂਬਿਆਂ ਦੇ ਪ੍ਰੀਮਿਅਰਸ ਨਾਲ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਪ੍ਰੀਮਿਅਰਸ ਨੇ ਸੂਬਿਆਂ 'ਚ ਚੁੱਕੇ ਜਾ ਰਹੇ ਕਦਮਾਂ, ਅਤੇ ਸੂਬਿਆਂ ਸਾਹਮਣੇ ਖੜੀਆਂ ਚੁਣੌਤੀਆਂ ਦੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਔਂਟੈਰੀਓ 'ਚ ਕੱਲ ਰਿਕਾਰਡਤੋੜ ਮਾਮਲੇ ਰਿਪੋਰਟ ਹੋਏ ਅਤੇ ਵਾਇਰਸ ਦੀ ਪਹਿਲੀ ਵੇਵ ਦੌਰਾਨ ਚੰਗਾ ਮੋੜ ਪਾਉਣ ਵਾਲੇ ਮੈਨੀਟੋਬਾ 'ਚ ਦੂਜੀ ਵੇਵ ਨੇ ਭਿਆਨਕ ਰੂਪ ਧਾਰ ਲਿਆ ਹੈ।

ਪਰ ਉਨ੍ਹਾਂ ਕਿਹਾ ਕਿ ਜ਼ਰੂਰੀ ਹੈ ਕਿ ਇਸ ਵਾਇਰਸ 'ਤੇ ਹੁਣ ਕਾਬੂ ਪਾਇਆ ਜਾਵੇ ਅਤੇ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਦੱਸਿਆ ਕਿ, ਕੱਲ ਕੈਨੇਡਾ 'ਚ ਹੁਣ ਤੱਕ ਦੇ ਸਭ ਤੋਂ ਵੱਧ, 5,000 ਤੋਂ ਵਧੇਰੇ ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫੈਡਰਲ ਸਰਕਾਰ ਹਮੇਸ਼ਾ ਮਦਦ ਲਈ ਮੌਜੂਦ ਹੈ, ਪਰ ਯਾਦ ਰਹੇ ਫੈਡਰਲ ਰਿਸੋਰਸਿਸ ਵੀ ਸੀਮਤ ਹਨ।

ਟਰੂਡੋ ਨੇ ਵਰਕਰਜ਼ ਐਗਰੀਮੈਂਟ ਤਹਿਤ ਐਲਾਨੇ $1.5 ਬਿਲੀਅਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਵਰਕਰਸ ਐਕਸੈਸ ਟ੍ਰੇਨਿੰਗ ਐਗਰੀਮੈਂਟ ਤਹਿਤ 1.5 ਬਿਲੀਅਨ ਡਾਲਰ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੈਂਡੇਮਿਕ ਦੇ ਹਾਲਾਤਾਂ ਵਿਚਾਲੇ ਵਰਕਰਾਂ ਨੂੰ ਵਧੇਰੇ ਸਕਿੱਲ ਸਥਾਪਿਤ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਬਦਲਦੇ ਹਾਲਾਤਾਂ ਵਿਚਾਲੇ ਲੇਬਰ ਮਾਰਕਿਟ 'ਚ ਵੀ ਬਦਲਾਅ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਸੂਬਿਆਂ ਅਤੇ ਟੈਰੀਟਰੀਜ਼ ਨੂੰ 3.4 ਬਿਲੀਅਨ ਡਾਲਰ ਪਹਿਲਾਂ ਹੀ ਉਪਲਬਧ ਕਰਵਾਏ ਜਾ ਰਹੇ ਹਨ।

ਕੈਨੇਡਾ ਵਾਸੀਆਂ ਨੂੰ ਕਿਹਾ ਇਹ ਥੱਕਣ ਦਾ ਸਮਾਂ ਨਹੀਂ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਦੇਸ਼ਵਾਸੀਆਂ ਨੂੰ ਕਿਹਾ ਹੈ ਕਿ ਉਹ ਜਾਣਦੇ ਹਨ ਕਿ ਲੋਕ ਕੋਵਿਡ-19 ਬਾਰੇ ਸੁਣ-ਸੁਣ ਕੇ ਪ੍ਰੇਸ਼ਾਨ ਹੋ ਚੁੱਕੇ ਹਨ।

ਪਰ ਉਨ੍ਹਾਂ ਕਿਹਾ ਕਿ ਇਹ ਵੇਲਾ ਥੱਕਣ ਦਾ ਨਹੀਂ ਹੈ ਅਤੇ ਲੋਕ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਯਾਦ ਦਵਾਇਆ ਕਿ ਕੱਲ ਕੈਨੇਡਾ 'ਚ ਹੁਣ ਤੱਕ ਦੇ ਸਭ ਤੋਂ ਵੱਧ ਵਾਇਰਸ ਸੰਬੰਧੀ ਮਾਮਲੇ ਰਿਪੋਰਟ ਹੋਏ ਹਨ।

ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਾਲ, ਕੋਵਿਡ ਐਲਰਟ ਐਪ ਦੀ ਵਰਤੋਂ ਵੀ ਕੀਤੀ ਜਾਵੇ।

ਚੀਨ 'ਤੇ ਕੀਤੀਆਂ ਸਖਤ ਟਿੱਪਣੀਆਂ

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚੀਨ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ।

ਕੁਝ ਸਖਤ ਟਿੱਪਣੀਆਂ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੀਨ ਵੱਲੋਂ ਦੋਨਾਂ ਮਾਈਕਲਾਂ, ਯਾਨੀ ਕਿ ਮਾਈਕਲ ਕੋਵਰਿਗ ਅਤੇ ਮਾਈਕਲ ਸਪੈਵਰ ਨੂੰ ਗ੍ਰਿਫਤ 'ਚ ਰੱਖਣਾ, ਅਤੇ ਕਈ ਹੋਰ ਮਾਮਲਿਆਂ 'ਚ ਚੀਨ ਵੱਲੋਂ ਵਧੇਰੇ ਜ਼ੋਰ ਨਾਲ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਨਾ ਤਾਂ ਚੀਨ ਲਈ ਚੰਗਾ ਹੈ ਅਤੇ ਨਾ ਹੀ ਇਸ ਦੇ ਨਾਲ ਕਿਸੇ ਮਸਲੇ ਨੂੰ ਸੁਲਝਾਇਆ ਜਾ ਸਕਦਾ ਹੈ।

ਟਰੂਡੋ ਨੇ ਮਨੁੱਖੀ ਅਧਿਕਾਰਾਂ ਬਾਰੇ ਵੀ ਚੀਨ ਨੂੰ ਨਿਸ਼ਾਨੇ 'ਤੇ ਲਿਆ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link