31.13C Vancouver
ADS

Mar 12, 2021 2:24 AM -

ਸਾਬਕਾ ਚੀਫ਼ ਆਫ ਡਿਫੈਂਸ 'ਤੇ ਲੱਗੇ ਇਲਜ਼ਾਮਾਂ 'ਤੇ ਕਿਸੇ ਜ਼ਿੰਮੇਵਾਰੀ ਤੋਂ ਪ੍ਰਧਾਨ ਮੰਤਰੀ ਟਰੂਡੋ ਨੇ ਪਾਸਾ ਵੱਟਿਆ

Share On
pm-trudeau-side-stepping-any-responsibility-for-allegations-of-sexual-misconduct-against-former-chief-of-defence
Prime Minister Justin Trudeau rises during question period in the House of Commons on Parliament Hill in Ottawa, Wednesday, Feb. 24, 2021. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਬਕਾ 'ਚੀਫ਼ ਆਫ ਡਿਫੈਂਸ' ਜਨਰਲ ਜੋਨਾਥਨ ਵੈਂਸ 'ਤੇ ਲੱਗੇ ਜਿਨਸੀ ਦੁਰਵਿਵਹਾਰ ਦੇ ਕਿਸੇ ਵੀ ਇਲਜ਼ਾਮਾਂ ਦੀ ਜ਼ਿੰਮੇਵਾਰੀ ਲੈਣ ਤੋਂ ਪਾਸ ਵੱਟਿਆ ਹੈ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਨਹੀਂ ਸੀ ਕਿ 3 ਸਾਲ ਪਹਿਲਾਂ ਇਸ ਮਾਮਲੇ ਦੀ ਖੁਦ ਜਾਂਚ ਕਰਦੇ।

ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਇਸ ਮਾਮਲੇ ਦੀ ਜਾਣਕਾਰੀ ਅੱਗੇ ਪਹੁੰਚਾਉਣ ਦੀ ਸੀ ਅਤੇ ਅਜਿਹਾ ਹੀ ਕੀਤਾ ਗਿਆ।

ਟਰੂਡੋ ਨੇ ਕਿਹਾ ਕਿ ਜਾਂਚ ਦੀ ਜ਼ਿੰਮੇਵਾਰੀ ਸੁਤੰਤਰ ਜਾਂਚ ਅਧਿਕਾਰੀਆਂ ਦੀ ਸੀ।

ਇਹ ਟਿੱਪਣੀਆਂ ਉਸ ਵੇਲੇ ਕੀਤੀਆਂ ਗਈਆਂ ਜਦ ਕੰਜ਼ਰਵੇਟਿਵ ਲੀਡਰ, ਐਰਿਨ ਓ'ਟੂਲ ਨੇ ਟਰੂਡੋ ਅਤੇ ਰੱਖਿਆ ਮੰਤਰੀ ਹਰਜੀਤ ਸੱਜਣ 'ਤੇ ਸਵਾਲ ਚੁੱਕੇ ਅਤੇ ਕਿਹਾ ਕਿ ਦੋਵਾਂ ਨੇ ਦੇਸ਼ ਦੀ ਸੇਵਾ ਕਰ ਰਹੀ ਔਰਤ ਨੂੰ ਨਿਰਾਸ਼ ਕੀਤਾ ਸੀ।

ਉਨ੍ਹਾਂ ਕਿਹਾ ਕਿ ਟਰੂਡੋ ਚੰਗੀ ਲੀਡਰਸ਼ਿਪ ਵਿਖਾਉਣ 'ਚ ਫੇਲ੍ਹ ਰਹੇ। ਯਾਦ ਰਹੇ ਟਰੂਡੋ ਨੇ ਕੱਲ ਮੰਨਿਆ ਸੀ ਕਿ ਉਨ੍ਹਾਂ ਦਾ ਦਫ਼ਤਰ ਸਾਲ 2018 'ਚ ਜਾਣਦਾ ਸੀ ਕਿ ਉਸ ਵੇਲੇ ਦੇ 'ਚੀਫ਼ ਆਫ ਡਿਫੈਂਸ' ਜਨਰਲ ਜੋਨਾਥਨ ਵੈਂਸ 'ਤੇ ਜਿਨਸੀ ਦੁਰਵਿਵਹਾਰ ਦੇ ਇਲਜ਼ਾਮ ਲੱਗੇ ਸਨ।

ਪਰ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ, ਜਾਂ ਸਰਕਾਰ ਦੇ ਹੋਰ ਲੋਕਾਂ ਨੂੰ ਇਸ ਦੇ ਵੇਰਵਿਆਂ ਬਾਰੇ ਉਸ ਵੇਲੇ ਤਕ ਨਹੀਂ ਪਤਾ ਸੀ, ਜਦ ਤਕ ਕਿ ਉਨ੍ਹਾਂ ਬੀਤੇ ਮਹੀਨੇ ਦੀ ਗਲੋਬਲ ਨਿਊਜ਼ ਦੀ ਰਿਪੋਰਟ ਨਹੀਂ ਵੇਖੀ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link