13.03C Vancouver
ADS

Nov 9, 2020 11:31 PM -

ਪ੍ਰਧਾਨ ਮੰਤਰੀ ਟਰੂਡੋ ਨੇ ਵੈਕਸੀਨ 'ਤੇ ਨਿਰਭਰ ਰਹਿਣ ਤੋਂ ਕੀਤਾ ਸਾਵਧਾਨ, ਕਿਹਾ ਮੌਜੂਦਾ ਸਮੇਂ ਇਨਫੈਕਸ਼ਨ ਤੋਂ ਬਚਾਅ ਲਈ ਨਹੀਂ ਹੈ ਵੈਕਸੀਨ

Share On
pm-trudeau-tells-canadians-not-to-pin-too-much-hope-on-a-vaccine-for-covid-19
Prime Minister Justin Trudeau responds to a question during a news conference Friday October 9, 2020 in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮਾਸਕ ਪਹਿਨਣਾ ਜਾਰੀ ਰੱਖਿਆ ਜਾਵੇ, ਸ਼ਰੀਰਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਸਾਫ-ਸਫ਼ਾਈ ਦਾ ਵੀ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਵੈਕਸੀਨ ਉਪਲਭਧ ਹੋਣ 'ਚ ਅਜੇ ਕੁਝ ਸਮਾਂ ਲੱਗ ਸਕਦਾ ਹੈ।

ਟਰੂਡੋ ਨੇ ਅੱਜ ਔਟਵਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਦੀ ਸਵੇਰ ਕੈਨੇਡਾ ਵਾਸੀਆਂ ਲਈ ਇੱਕ ਚੰਗੀ ਖਬਰ ਲੈਕੇ ਆਈ ਹੈ, ਅਤੇ ਫਾਈਜ਼ਰ ਨੇ ਵੈਕਸੀਨ 'ਚ ਮਿਲੀ ਸ਼ੁਰੂਆਤੀ ਕਾਮਯਾਬੀ ਬਾਰੇ ਦੱਸਿਆ ਹੈ।

ਉਨ੍ਹਾਂ ਦੱਸਿਆ ਕਿ ਕੈਨੇਡਾ ਦਾ ਵੈਕਸੀਨ ਦੇ 20 ਮਿਲੀਅਨ ਡੋਜ਼ ਦਾ ਕਰਾਰ ਕੀਤਾ ਹੋਇਆ ਹੈ।

ਟਰੂਡੋ ਨੇ ਨਾਲ ਹੀ ਕਿਹਾ ਕਿ ਅਗਲੇ ਸਾਲ ਤੱਕ ਵੈਕਸੀਨ ਦੇ ਉਪਲਬਧ ਹੋਣ ਦੀ ਸੰਭਾਵਨਾ ਬਣ ਗਈ ਹੈ।

ਪਰ ਉਨ੍ਹਾਂ ਕਿਹਾ ਕਿ ਫ਼ਿਲਹਾਲ ਕੋਵਿਡ-19 ਸੰਬੰਧੀ ਨਿਰਦੇਸ਼ਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

ਟਰੂਡੋ ਨੇ ਕਿਹਾ, ਅਮਰੀਕਾ ਨਾਲ ਅੱਗੇ ਕੰਮ ਕਰਨ ਨੂੰ ਤਿਆਰ ਪਰ ਕੈਨੇਡਾ ਦੇ ਹਿਤ ਹਮੇਸ਼ਾ ਰਹਿਣਗੇ ਪ੍ਰਮੁੱਖ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕਿਹਾ ਹੈ ਕਿ ਕੈਨੇਡਾ ਅਤੇ ਅਮਰੀਕਾ ਦਾ ਇੱਕ ਨਿਵੇਕਲਾ ਰਿਸ਼ਤਾ ਹੈ, ਅਤੇ ਇਹ ਮਜ਼ਬੂਤ ਰਿਸ਼ਤਾ ਹਮੇਸ਼ਾ ਇੱਕ ਚੰਗੇ ਭਵਿੱਖ ਦੀ ਬੁਨਿਆਦ ਸਾਬਿਤ ਹੁੰਦਾ ਰਹੇਗਾ।

ਉਨ੍ਹਾਂ ਉਚੇਚੇ ਤੌਰ 'ਤੇ ਵਾਈਸ-ਪ੍ਰੈਜ਼ੀਡੈਂਟ ਇਲੈਕਟ, ਕਮਲਾ ਹੈਰਿਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਿਆਹ ਰੰਗ ਦੀ ਅਤੇ ਦੱਖਣ ਏਸ਼ੀਆਈ ਮੂਲ ਦੀ ਔਰਤ ਦਾ ਇਸ ਅਹੁਦੇ ਲਈ ਚੁਣਿਆ ਜਾਣਾ ਇਤਿਹਾਸਿਕ ਹੈ।

ਟਰੂਡੋ ਨੇ ਕਿਹਾ ਕਿ ਇਹ ਬੇਹੱਦ ਉਤਸ਼ਾਹਿਤ ਕਰਦਾ ਹੈ ਅਤੇ ਦਰਸ਼ਾਉਂਦਾ ਹੈ ਕਿ ਰਾਜਨੀਤੀ 'ਚ ਸਭ ਦੀ ਆਵਾਜ਼ ਸੁਣੀ ਜਾਂਦੀ ਹੈ।

ਟਰੂਡੋ ਨੇ ਕਿਹਾ ਕਿ ਉਹ ਅਮਰੀਕਾ 'ਚ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਨ, ਪਰ ਉਨ੍ਹਾਂ ਕਿਹਾ ਕਿ ਕੈਨੇਡਾ ਦੇ ਹਿਤ ਹਮੇਸ਼ਾ ਪ੍ਰਮੁੱਖ ਰਹਿਣਗੇ।

ਟਰੂਡੋ ਨੇ ਯੂਨੀਵਰਸਲ ਬ੍ਰੌਡਬੈਂਡ ਫ਼ੰਡ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਸਵੇਰੇ ਔਟਵਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ 'ਯੂਨੀਵਰਸਲ ਬ੍ਰੌਡਬੈਂਡ ਫ਼ੰਡ' ਦਾ ਐਲਾਨ ਕੀਤਾ ਹੈ।

ਇਸ 'ਚ 1.75 ਬਿਲੀਅਨ ਡਾਲਰ ਦਾ ਫੰਡ ਐਲਾਨਿਆ ਗਿਆ ਹੈ।

ਇਸ ਫੰਡ ਆਸਰੇ ਪੇਂਡੂ ਜਾਂ ਪਿੱਛੜੇ ਇਲਾਕਿਆਂ 'ਚ ਹਾਈ-ਸਪੀਡ ਇੰਟਰਨੈਟ ਉਪਲਬਧ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਫੰਡ 'ਚ 600 ਮਿਲੀਅਨ ਡਾਲਰ ਦਾ ਕਰਾਰ ਵੀ ਸ਼ਾਮਿਲ ਹੈ, ਜੋ ਕਿ ਟੈਲਸੈਟ ਨਾਮ ਦੀ ਕੰਪਨੀ ਨਾਲ ਹੋਇਆ ਹੈ, ਜਿਸ ਆਸਰੇ ਪੇਂਡੂ ਇਲਾਕਿਆਂ 'ਚ ਹਾਈ ਸਪੀਡ ਇੰਟਰਨੈਟ 'ਤੇ ਕੰਮ ਕੀਤਾ ਜਾਵੇਗਾ।

ਇਸ ਪਲੈਨ ਤਹਿਤ ਸਾਲ 2026 ਤੱਕ 98% ਕਨੇਡੀਅਨ ਲੋਕਾਂ ਨੂੰ ਹਾਈ ਸਪੀਡ ਇੰਟਰਨੈਟ ਨਾਲ ਜੋੜਿਆ ਜਾ ਸਕੇਗਾ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link