12.85C Vancouver
ADS

Jul 1, 2021 10:11 PM -

ਪ੍ਰਧਾਨ ਮੰਤਰੀ ਟਰੂਡੋ ਨੇ ਕੈਨੇਡਾ ਡੇਅ ਮੌਕੇ ਸੰਬੋਧਨ 'ਚ ਦੇਸ਼ ਨੂੰ ਸਭ ਲਈ ਇੱਕ ਬਿਹਤਰ ਜਗ੍ਹਾ ਬਣਾਉਣ ਬਾਰੇ ਕੀਤੀ ਗੱਲਬਾਤ

Share On
pm-trudeau-used-his-canada-day-message-to-outline-what-we-can-do-to-make-the-country-a-better-place-for-everyone
Prime Minister Justin Trudeau says he and his family will spend Canada Day having conversations about why many Indigenous Peoples are not celebrating this country today. (Photo -Justin Trudeau/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਦੇਸ਼ਵਾਸੀਆਂ ਨੂੰ ਕੈਨੇਡਾ ਡੇ ਦੀ ਵਧਾਈ ਦਿੱਤੀ ਹੈ।

ਹਾਲਾਂਕਿ ਇਸ ਮੌਕੇ ਟਰੂਡੋ ਨੇ ਇੰਡੀਜਨਸ ਭਾਈਚਾਰਿਆਂ ਦੀ ਉਚੇਚੇ ਤੌਰ 'ਤੇ ਗੱਲਬਾਤ ਕਰਦੇ ਹੋਏ ਰੈਜ਼ੀਡੈਂਸ਼ੀਅਲ ਸਕੂਲਾਂ ਨਾਲ ਸੰਬੰਧਤ ਅਨਮਾਰਕਡ ਗ੍ਰੇਵਸ ਮਿਲਣ 'ਤੇ ਦੁੱਖ ਵੀ ਜਾਹਿਰ ਕੀਤਾ ਹੈ।

ਟਰੂਡੋ ਦਾ ਕਹਿਣਾ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਇਸ ਕੈਨੇਡਾ ਡੇ 'ਤੇ ਚਰਚਾ ਕਰਨਗੇ ਕਿ ਬਹੁਤ ਸਾਰੇ ਇੰਡੀਜਨਸ ਲੋਕ ਅੱਜ ਇਸ ਦੇਸ਼ ਲਈ ਜਸ਼ਨ 'ਚ ਸ਼ਾਮਿਲ ਕਿਉਂ ਨਹੀਂ ਹਨ।

ਉਨ੍ਹਾਂ ਅੱਜ ਦੇ ਕੈਨੇਡਾ ਡੇ ਮੈਸੇਜ ਵਿੱਚ ਇਸ ਦੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਕੀ ਕੀਤਾ ਜਾ ਸਕਦਾ ਹੈ ਇਸ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਗੱਲਬਾਤ ਕੀਤੀ ਕਿ ਕਿਵੇਂ ਇਸ ਦੇਸ਼ ਨੂੰ ਹਰ ਕਿਸੇ ਦੇ ਰਹਿਣ ਲਈ ਇੱਕ ਬਿਹਤਰ ਜਗ੍ਹਾ ਬਣਾਇਆ ਜਾ ਸਕਦਾ ਹੈ।

ਯਾਦ ਰਹੇ ਕਈ ਕਮਿਊਨਿਟੀਸ ਨੇ ਅੱਜ ਕੈਨੇਡਾ ਡੇ ਦੇ ਜਸ਼ਨ ਰੱਦ ਕਰ ਦਿੱਤੇ ਹਨ।

ਅਜਿਹਾ ਉਸ ਵੇਲੇ ਕੀਤਾ ਗਿਆ ਹੈ ਜਦ ਬੀ.ਸੀ. ਅਤੇ ਸਸਕੈਚਵਿਨ 'ਚ ਸੈਂਕੜੇ-ਹਜ਼ਾਰਾਂ ਅਨਮਾਰਕਡ ਗ੍ਰੇਵਸ ਮਿਲੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link