18.85C Vancouver
ADS

Sep 27, 2022 9:31 PM - The Canadian Press

ਫਿਓਨਾ ਦੀ ਮਾਰ ਝੱਲਣ ਵਾਲੇ ਇਲਾਕਿਆਂ 'ਚ ਤਬਾਹੀ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ 'ਤੇ ਪਹੁੰਚੇ ਪ੍ਰਧਾਨ ਮੰਤਰੀ ਟਰੂਡੋ

Share On
pm-trudeau-visiting-parts-of-atlantic-canada-that-faced-wrath-of-fiona
Prime Minister Justin Trudeau has visited PEI to meet with some residents and see first-hand some of the extensive damage caused by post-tropical storm Fiona. (Photo - The Canadian Press)

ਫਿਓਨਾ ਨਾਮ ਦੇ ਤੂਫਾਨ ਕਾਰਨ ਪ੍ਰਭਾਵਿਤ ਐਟਲਾਂਟਿਕ ਕੈਨੇਡਾ ਦੇ ਕੁਝ ਇਲਾਕਿਆਂ ਦਾ ਜਾਇਜਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਹੁੰਚ ਕੀਤੀ।

ਟਰੂਡੋ ਅੱਜ ਪੀ.ਈ.ਆਈ. ਪਹੁੰਚੇ ਅਤੇ ਪ੍ਰਭਾਵਿਤ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਤੂਫਾਨ ਦੀ ਚਪੇਟ 'ਚ ਨੋਵਾ ਸਕੌਸ਼ੀਆ ਦੇ ਕੁਝ ਇਲਾਕਿਆਂ ਤੋਂ ਲੈਕੇ ਕੇਪ ਬ੍ਰੈਟਨ ਅਤੇ ਪ੍ਰਿੰਸ ਐਡਵਰਡ ਆਈਲੈਂਡ ਅਤੇ ਦੱਖਣਪੱਛਮੀ ਨਿਊਫਿਨਲੈਂਡ ਅਤੇ ਲੈਬਰੇਡੌਰ ਤਕ ਦੇ ਇਲਾਕੇ ਆ ਗਏ ਸਨ।

ਟਰੂਡੋ ਨੇ ਕਿਹਾ ਕਿ ਤੂਫਾਨ ਨੇ ਕਈ ਇੰਫ੍ਰਾਸਟ੍ਰਕਚਰਸ ਨੂੰ ਪੱਟ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ 'ਚ ਬੀ.ਸੀ. ਸਮੇਤ ਕਈ ਇਲਾਕਿਆਂ 'ਚ ਮੌਸਮ ਦੀ ਮਾਰ ਝੱਲਣੀ ਪਈ ਹੈ ਅਤੇ ਦੇਸ਼ ਨੂੰ ਭਵਿੱਖ 'ਚ ਮੌਸਮੀ ਬਦਲਾਅ ਲਈ ਵਧੇਰੇ ਪਲੈਨਿੰਗ ਕਰਨ ਦੀ ਲੋੜ ਹੋਵੇਗੀ।

ਟਰੂਡੋ ਅੱਜ ਕੇਪ ਬ੍ਰੈਟਨ 'ਚ ਗਲੇਸ ਬੇਅ ਅਤੇ ਸਿਡਨੀ ਦੇ ਇਲਾਕਿਆਂ ਦਾ ਵੀ ਦੌਰਾ ਕਰਨ ਜਾ ਰਹੇ ਹਨ।

ਯਾਦ ਰਹੇ ਇਸ ਤੂਫਾਨ ਕਾਰਨ ਭਾਰੀ ਮਾਲੀ ਨੁਕਸਾਨ ਹੋਣ ਦੇ ਨਾਲ-ਨਾਲ 3 ਲੋਕਾਂ ਨੂੰ ਜਾਨ ਵੀ ਗਵਾਉਣੀ ਪਈ ਹੈ।

ਤੂਫਾਨ ਤੋਂ ਬਾਅਦ ਅੱਜ ਵੀ 60,000 ਘਰਾਂ ਅਤੇ ਵਪਾਰਾਂ ਦੀ ਬੱਤੀ ਗੁਲ ਹੋਈ ਦੱਸੀ ਗਈ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link