17.47C Vancouver
ADS

Feb 13, 2021 1:24 AM -

ਨਵੇਂ ਵੇਰੀਐਂਟਸ ਦੇ ਫੈਲਾਅ ਕਾਰਨ ਕੋਵਿਡ-19 ਦੀ ਤੀਜੀ ਵੇਵ ਦਾ ਖਤਰਾ: ਪ੍ਰਧਾਨ ਮੰਤਰੀ ਟਰੂਡੋ

Share On
pm-trudeau-warns-more-infectious-covid-19-variants-threaten-to-spark-a-third-wave
Prime Minister Justin Trudeau holds a press conference at Rideau Cottage in Ottawa on Tuesday, Feb. 2, 2021., to provide an update on the COVID-19 pandemic.

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕੈਨੇਡਾ ਦੇ ਚੋਟੀ ਦੇ ਡਾਕਟਰਾਂ ਦੀ ਮੌਜੂਦਗੀ 'ਚ ਕੋਵਿਡ-19 ਦੇ ਨਵੇਂ ਵੇਰੀਐਂਟਸ ਦੇ ਫੈਲਾਅ 'ਤੇ ਚਿੰਤਾ ਜ਼ਾਹਿਰ ਕੀਤੀ। ਹਾਲਾਂਕਿ ਇਸੇ ਮੌਕੇ ਟਰੂਡੋ ਨੇ ਕੋਵਿਡ-19 ਤੋਂ ਬਚਾਅ ਦੀਆਂ ਲੱਖਾਂ ਵੈਕਸੀਨ ਡੋਜ਼ ਹਾਸਿਲ ਕਰਨ ਦੀ ਜਾਣਕਾਰੀ ਵੀ ਦਿੱਤੀ। ਟਰੂਡੋ ਨੇ ਕਿਹਾ ਕਿ, ਕੋਈ ਨਹੀਂ ਚਾਹੁੰਦਾ ਕਿ, ਕੋਵਿਡ-19 ਦੀ ਤੀਜੀ ਵੇਵ ਦਸਤਕ ਦੇਵੇ, ਖਾਸ ਤੌਰ 'ਤੇ ਅਜਿਹੀ ਤੀਜੀ ਵੇਵ ਜਿਹੜੀ ਕਿ ਨਵੇਂ ਅਤੇ ਵਧੇਰੇ ਖਤਰਨਾਕ ਵਾਇਰਸਾਂ ਵਾਲੀ ਹੋਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ "ਤੁਸੀਂ ਵੀ ਇਹਨਾਂ ਨਵੇਂ ਵੇਰੀਐਂਟਸ ਬਾਰੇ ਚਿੰਤਤ ਹੋਵੋਂਗੇ, ਪਰ ਅਸੀਂ ਇਹਨਾਂ 'ਤੇ ਕਾਬੂ ਪਾਉਣ ਲਈ ਸਭ ਤੋਂ ਬਿਹਤਰ ਰਿਸਰਚਰ, ਐਪੀਡਿਮੀਔਲੋਜਿਸਟ ਅਤੇ ਮਾਡਲਰ ਲਗਾਏ ਹਨ। ਟਰੂਡੋ ਨੇ ਇਸ ਦੌਰਾਨ ਇਹਨਾਂ ਮਾਮਲਿਆਂ 'ਤੇ ਲਗਾਮ ਕਸਣ ਲਈ $53 ਮਿਲੀਅਨ ਦਾ ਐਲਾਨ ਵੀ ਕੀਤਾ।

ਕੋਵਿਡ-19 ਇਨਫੈਕਸ਼ਨਸ 'ਚ ਗਿਰਾਵਟ ਕੀਤੀ ਦਰਜ: ਡਾ. ਥਰੈਸਾ ਟੈਮ

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ, ਕੋਵਿਡ-19 ਇਨਫੈਕਸ਼ਨਸ 'ਚ ਗਿਰਾਵਟ ਦਰਜ ਕੀਤੀ ਗਈ ਹੈ। ਪਰ ਉਨ੍ਹਾਂ ਚਿੰਤਾ ਪ੍ਰਗਟਾਈ ਹੈ ਕਿ, ਪੈਂਡੈਮਿਕ 'ਤੇ ਕਾਬੂ ਪਾਉਣ 'ਚ ਵਾਇਰਸ ਦੇ ਨਵੇਂ ਵੇਰੀਐਂਟ ਅੜਿੱਕਾ ਬਣ ਸਕਦੇ ਹਨ। ਦੇਸ਼ ਦੇ ਘਟੋ-ਘੱਟ 3 ਸੂਬਿਆਂ 'ਚ ਇਹਨਾਂ ਨਵੇਂ ਵੇਰੀਐਂਟਸ ਦੇ ਕਮਿਊਨਿਟੀ ਫੈਲਾਅ ਦੀਆਂ ਰਿਪੋਰਟਸ ਸਾਹਮਣੇ ਆਈਆਂ ਹਨ। ਡਾ. ਟੈਮ ਨੇ ਕਿਹਾ ਕਿ, ਇਹ ਨਵੇਂ ਵੇਰੀਐਂਟਸ ਦੇ ਮਾਮਲੇ, ਵਾਇਰਸ ਦੀ ਤੀਜੀ ਵੇਵ ਦਾ ਰੂਪ ਨਾ ਧਾਰ ਲੈਣ, ਇਸ ਦੇ ਬਚਾਅ ਲਈ ਲਗਾਤਾਰ ਚੌਕਸੀ ਵਰਤਣਾ ਜ਼ਰੂਰੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link