19.24C Vancouver
ADS

Jan 15, 2021 3:23 AM -

ਪ੍ਰਧਾਨ ਮੰਤਰੀ ਟਰੂਡੋ ਨੇ ਨਵੇਂ ਚੀਫ਼ ਆਫ ਡਿਫ਼ੈਂਸ ਸਟਾਫ਼, ਐਡਮਿਰਲ ਆਰਟ ਮੈਕਡੌਨਲਡ ਦਾ ਕੀਤਾ ਸਵਾਗਤ

Share On
pm-trudeau-welcomes-admiral-mcdonald-as-chief-of-defence-staff
Prime Minister Justin Trudeau welcomed McDonald as chief of defence staff, saying he is taking on the role at a very difficult time. (Photo - Canadian Armed Forces/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕਿਹਾ ਕਿ ਅੱਜ ਕੈਨੇਡਾ ਆਪਣੇ ਸਭ ਤੋਂ ਲੰਮੇ ਸਮੇਂ ਤੱਕ ਸੇਵਾਵਾਂ ਨਿਭਾਉਣ ਵਾਲੇ ਮਿਲਟਰੀ ਕਮਾਂਡਰਾਂ ਵਿੱਚੋਂ ਇੱਕ ਦਾ ਧੰਨਵਾਦ ਕਰ ਰਿਹਾ ਹੈ।

ਉਨ੍ਹਾਂ ਇਹ ਟਿੱਪਣੀ ਕਨੇਡੀਅਨ ਆਰਮਡ ਫੋਰਸਿਜ਼ ਦੀ ਕਮਾਂਡ ਛੱਡ ਰਹੇ ਜਨਰਲ ਜੋਨਾਥਨ ਵੈਂਸ ਬਾਰੇ ਕੀਤੀ।

ਪਰ ਨਾਲ ਹੀ ਉਨ੍ਹਾਂ ਕਿਹਾ ਕਿ ਕੈਨੇਡਾ ਜਾਣਦਾ ਹੈ ਕਿ ਹੁਣ ਇਹ ਅਹੁਦਾ ਇੱਕ ਹੋਰ ਬੇਹੱਦ ਜ਼ਿੰਮੇਵਾਰ ਅਫ਼ਸਰ ਵੱਲੋਂ ਸੰਭਾਲਿਆ ਜਾਵੇਗਾ।

ਟਰੂਡੋ ਨੇ ਐਡਮਿਰਲ ਆਰਟ ਮੈਕਡੌਨਲਡ ਦਾ ਰਸਮੀ ਤੌਰ 'ਤੇ 'ਚੀਫ਼ ਆਫ ਡਿਫੈਂਸ ਸਟਾਫ਼' ਚੁਣੇ ਜਾਣ 'ਤੇ ਸਵਾਗਤ ਕੀਤਾ।

ਯਾਦ ਰਹੇ ਅੱਜ 'ਚੇਂਜ ਆਫ ਕਮਾਂਡ' ਸਮਾਗਮ ਦੌਰਾਨ ਜਨਰਲ ਜੋਨਾਥਨ ਵੈਂਸ ਦੀ ਜਗ੍ਹਾ, ਐਡਮਿਰਲ ਆਰਟ ਮੈਕਡੌਨਲਡ ਨੇ 'ਚੀਫ਼ ਆਫ ਡਿਫੈਂਸ ਸਟਾਫ਼' ਦਾ ਅਹੁਦਾ ਸੰਭਾਲਿਆ ਹੈ।

ਜਨਰਲ ਜੋਨਾਥਨ ਵੈਂਸ ਹੋਏ ਭਾਵੁਕ

ਅੱਜ ਐਡਮਿਰਲ ਆਰਟ ਮੈਕਡੌਨਲਡ ਨੂੰ ਕਨੇਡੀਅਨ ਆਰਮਡ ਫੋਰਸਿਜ਼ ਦੇ ਚੀਫ਼ ਆਫ ਡਿਫੈਂਸ ਸਟਾਫ਼ ਦੇ ਰਸਮੀ ਐਲਾਨ ਤੋਂ ਪਹਿਲਾਂ ਅਹੁਦਾ ਛੱਡ ਰਹੇ ਜਨਰਲ ਜੋਨਾਥਨ ਵੈਂਸ ਆਪਣੇ ਸੰਬੋਧਨ ਦੌਰਾਨ ਕਾਫੀ ਭਾਵੁਕ ਹੋ ਗਏ।

ਉਨ੍ਹਾਂ ਦੀਆਂ ਅੱਖਾਂ 'ਚ ਉਸ ਵੇਲੇ ਹੰਝੂ ਆ ਗਏ, ਜਦ ਉਨ੍ਹਾਂ ਸੇਵਾਵਾਂ ਨਿਭਾਉਂਦੇ ਹੋਏ ਜਾਨ ਦੀ ਕੁਰਬਾਨੀ ਦੇਣ ਵਾਲੇ ਆਪਣੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਯਾਦ ਕੀਤਾ।

ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਅਤੇ ਸਹਿਯੋਗ ਕਰਨ ਵਾਲੇ ਸਾਰੇ ਲੋਕਾਂ ਦੇ ਧੰਨਵਾਦੀ ਰਹਿਣਗੇ।

ਜਨਰਲ ਜੋਨਾਥਨ ਵੈਂਸ ਨੇ ਕਿਹਾ ਕਿ ਜਾਨ ਦੀ ਕੁਰਬਾਨੀ ਦੇਣ ਵਾਲੇ ਸਾਥੀਆਂ ਦੇ ਪਰਿਵਾਰਾਂ ਦਾ ਵੀ ਉਹ ਧੰਨਵਾਦ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਇਹ ਲੋਕ ਹਮੇਸ਼ਾ ਉਨ੍ਹਾਂ ਦੇ ਦਿਲ ਵਿੱਚ ਰਹਿਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link