21.09C Vancouver
ADS

Sep 25, 2025 5:26 PM - The Canadian Press

ਭਾਰਤ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਲਈ ਵਚਨਬੱਧ ਹੈ: ਨਥਾਲੀ ਡ੍ਰੌਇਨ

Share On
pms-adviser-says-india-committed-to-co-operating-with-police-investigations
Nathalie Drouin told reporters outside the cabinet room on Parliament Hill today that she had a "very productive meeting" last week with Indian government officials.(Photo- The Canadian Press)

ਪੀ.ਐਮ.ਮਾਰਕ ਕਾਰਨੀ ਦੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਥਾਲੀ ਡ੍ਰੌਇਨ ਦਾ ਕਹਿਣਾ ਹੈ ਕਿ ਭਾਰਤ ਨੇ ਕੈਨੇਡੀਅਨ ਪੁਲਿਸ ਦੀਆਂ ਚੱਲ ਰਹੀਆਂ ਇਨਵੈਸਟੀਗੇਸ਼ਨ ਵਿਚ ਸਹਿਯੋਗ ਕਰਨ ਅਤੇ ਜਾਣਕਾਰੀ ਸਾਂਝੀ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਡ੍ਰੌਇਨ ਨੇ ਵੀਰਵਾਰ ਨੂੰ ਪਾਰਲੀਮੈਂਟ ਹਿਲ ਵਿਖੇ ਕੈਬਨਿਟ ਰੂਮ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪਿਛਲੇ ਹਫ਼ਤੇ ਭਾਰਤੀ ਸਰਕਾਰੀ ਅਧਿਕਾਰੀਆਂ ਨਾਲ ਇੱਕ ਬਹੁਤ ਹੀ productive ਮੀਟਿੰਗ ਹੋਈ।

ਨਵੀਂ ਦਿੱਲੀ ਦੀ ਯਾਤਰਾ ਦੌਰਾਨ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਕੇ ਆਪਸੀ ਸੁਰੱਖਿਆ ਦੇ ਮੁੱਦੇ ਅਤੇ ਅੰਤਰ-ਰਾਸ਼ਟਰੀ ਦਮਨ ਬਾਰੇ ਗੱਲ ਕੀਤੀ ਗਈ। ਡ੍ਰੌਇਨ ਦੀ ਇਹ ਯਾਤਰਾ ਜੂਨ 2025 ਵਿਚ ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਮੀਟਿੰਗ ਦਾ ਅਗਲਾ ਕਦਮ ਸੀ।

2023 ਵਿਚ ਦੋਵਾਂ ਮੁਲਕਾਂ ਵਿਚ ਤਣਾਅ ਉਸ ਸਮੇਂ ਵੱਧ ਗਿਆ ਸੀ ਜਦੋਂ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਲਗਾਏ ਸਨ। ਕਾਰਨੀ ਦੇ ਅਪ੍ਰੈਲ 2025 ਵਿਚ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤੇ ਸੁਧਰਨੇ ਸ਼ੁਰੂ ਹੋਏ ਹਨ।

Latest news

edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link