16.84C Vancouver
ADS

Jun 1, 2026 4:03 PM - Connect Newsroom - Ramandeep Kaur with files from The Canadian Press

ਸੰਸਦ ਤੋਂ ਗੈਰਹਾਜ਼ਰੀ ਨੂੰ ਲੈ ਕੇ ਪੌਲੀਐਵ ਨੇ ਕਾਰਨੀ 'ਤੇ ਨਿਸ਼ਾਨਾ ਸਾਧਿਆ

Share On
poilievre-accuses-carney-of-avoiding-accountability-amid-economic-downturn-claims
Conservative Leader Pierre Poilievre speaks to reporters in Ottawa ahead of a House of Commons sitting on June 1, 2026.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਦੇਸ਼ ਨੂੰ ਆਰਥਿਕ ਮੰਦੀ ਵੱਲ ਧੱਕਣ ਦੇ ਮਾਮਲੇ ਵਿਚ ਜਵਾਬਦੇਹੀ ਤੋਂ ਭੱਜਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਅੱਜ ਔਟਵਾ ਵਿਚ ਸੰਸਦ ਦੇ ਸੈਸ਼ਨ ਵਿਚ ਹਿੱਸਾ ਲੈਣ ਤੋਂ ਪਹਿਲਾਂ ਨਿਊਜ਼ ਕਾਨਫਰੰਸ ਵਿਚ ਸਟੈਟਿਸਟਿਕਸ ਕੈਨੇਡਾ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਕਿਹਾ ਕਿ ਕੈਨੇਡਾ ਹੁਣ ਅਧਿਕਾਰਤ ਤੌਰ 'ਤੇ ਮੰਦੀ ਵਿਚ ਪ੍ਰਵੇਸ਼ ਕਰ ਚੁੱਕਾ ਹੈ ਅਤੇ ਇਹ ਪੂਰੇ ਜੀ7 ਵਿਚੋਂ ਇਕਲੌਤਾ ਅਜਿਹਾ ਦੇਸ਼ ਹੈ ਜੋ ਇਸ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਪੌਲੀਐਵ ਨੇ ਕਿਹਾ ਕਿ ਬਾਵਜੂਦ ਇਸ ਦੇ ਪ੍ਰਧਾਨ ਮੰਤਰੀ ਅੱਜ ਵੀ ਪ੍ਰਸ਼ਨ ਪ੍ਰੀਰੀਅਡ ਤੋਂ ਗੈਰ-ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਤਕਨੀਕੀ ਮੰਦੀ ਨਹੀਂ ਹੈ, ਲੋਕ ਘਰ ਖਰੀਦਣ ਤੋਂ ਲੈ ਕੇ ਖਾਣ-ਪੀਣ ਤੱਕ ਲਈ ਮੁਸ਼ਕਲ ਨਾਲ ਬਜਟ ਜੁਟਾ ਪਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਫਰਾਂਸ, ਯੂ.ਕੇ.,ਜਰਮਨੀ,ਇਟਲੀ, ਜਾਪਾਨ ਵਰਗੇ ਸਾਡੇ ਸਾਥੀ ਦੇਸ਼ ਵੀ ਇਸ ਵੇਲੇ ਟੈਰਿਫ ਅਤੇ ਊਰਜਾ ਸੰਕਟ ਕਾਰਨ ਦਬਾਅ ਦਾ ਸਾਹਮਣਾ ਕਰ ਰਹੇ ਹਨ ਪਰ ਇਨ੍ਹਾਂ ਵਿਚੋਂ ਕੋਈ ਵੀ ਦੇਸ਼ ਮੰਦੀ ਦਾ ਸ਼ਿਕਾਰ ਨਹੀਂ ਹੋਇਆ।

ਪੌਲੀਐਵ ਮੁਤਾਬਕ, ਇਹ ਸਾਬਤ ਕਰਦਾ ਹੈ ਕਿ ਇਹ ਮੰਦੀ ਕਿਸੇ ਗਲੋਬਲ ਕਾਰਨ ਕਰਕੇ ਨਹੀਂ ਬਲਕਿ ਕਾਰਨੀ ਦੀ ਲਿਬਰਲ ਸਰਕਾਰ ਦੀਆਂ ਨਾਕਾਮ ਆਰਥਿਕ ਨੀਤੀਆਂ, ਟੈਕਸਾਂ ਅਤੇ ਫਜ਼ੂਲ ਖਰਚਿਆਂ ਦਾ ਨਤੀਜਾ ਹੈ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link