17.59C Vancouver
ADS

Oct 17, 2025 12:44 PM - Connect Newsroom

ਪੌਲੀਐਵ ਨੇ ਆਰ.ਸੀ.ਐਮ.ਪੀ.'ਤੇ ਟਰੂਡੋ-ਯੁੱਗ ਦੇ ਸਕੈਮ 'ਤੇ ਪਰਦਾ ਪਾਉਣ ਦਾ ਲਗਾਇਆ ਦੋਸ਼

Share On
poilievre-accuses-rcmp-of-shielding-trudeau-era-controversies-rcmp-minister-reject-claims
Conservative Leader Pierre Poilievre speaks to reporters in Ottawa on October 17, 2025. (Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਰ.ਸੀ.ਐਮ.ਪੀ.'ਤੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਸ਼ਨ ਨਾਲ ਜੁੜੇ ਘੁਟਾਲਿਆਂ 'ਤੇ ਤਤਕਾਲੀ ਸਰਕਾਰ ਦੇ ਦਬਾਅ ਵਿਚ ਪਰਦਾ ਪਾਉਣ ਦਾ ਇਲਜ਼ਾਮ ਲਗਾਇਆ ਹੈ।

ਪੌਲੀਐਵ ਨੇ ਕਿਹਾ ਕਿ ਜੇ ਨੈਸ਼ਨਲ ਪੁਲਿਸ ਫੋਰਸ ਨੇ ਸੁਤੰਤਰ ਰੂਪ ਤੋਂ ਆਪਣਾ ਕੰਮ ਸਹੀ ਢੰਗ ਨਾਲ ਕੀਤਾ ਹੁੰਦਾ ਤਾਂ ਟਰੂਡੋ ਨੂੰ ਕਿਊਬੈਕ-ਆਧਾਰਿਤ ਇੰਜੀਨੀਅਰਿੰਗ ਫਰਮ SNC-Lavalin ਨਾਲ ਜੁੜੇ ਮਾਮਲੇ ਅਤੇ 2016 ਵਿਚ ਆਗਾ ਖਾਨ ਦੀ ਫ੍ਰੀ ਛੁੱਟੀਆਂ ਨਾਲ ਸਬੰਧਤ ਸਕੈਂਡਲ ਦੋਵਾਂ ਲਈ ਕ੍ਰਿਮੀਨਲ ਚਾਰਜ ਦਾ ਸਾਹਮਣਾ ਕਰਨਾ ਪੈਂਦਾ।

ਆਰ.ਸੀ.ਐਮ.ਪੀ.ਕਮਿਸ਼ਨਰ ਮਾਈਕ ਡੂਹੇਮ ਨੇ ਪੌਲੀਐਵ ਦੇ ਇਲਜ਼ਾਮਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਮੈਂ ਕਿਸੇ ਵੀ ਸਿਆਸੀ ਵਿਅਕਤੀ ਦੇ ਦਬਾਅ ਵਿਚ ਕੰਮ ਨਹੀਂ ਕਰਦਾ। ਆਰ.ਸੀ.ਐਮ.ਪੀ. ਕਮਿਸ਼ਨਰ ਨੇ ਪੌਲੀਐਵ ਨੂੰ ਇਸ ਮੁੱਦੇ 'ਤੇ ਗੱਲਬਾਤ ਕਰਨ ਵਾਸਤੇ ਮਿਲਣ ਲਈ ਸੱਦਾ ਵੀ ਦਿੱਤਾ।

ਉਥੇ ਹੀ, ਪਬਲਿਕ ਸੇਫਟੀ ਮਿਨਿਸਟਰ ਗੈਰੀ ਆਨੰਦਸੰਗਰੀ ਨੇ ਵਿਰੋਧੀ ਧਿਰ ਦੇ ਲੀਡਰ ਦੀਆਂ ਟਿੱਪਣੀਆਂ ਨੂੰ ਬੇਹੱਦ ਗੈਰ-ਜ਼ਿੰਮੇਵਾਰਾਨਾ ਦੱਸਿਆ ਅਤੇ ਕਿਹਾ ਕਿ ਇਹ ਕੈਨੇਡਾ ਦੀਆਂ ਸੰਸਥਾਵਾਂ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰ ਸਕਦੀਆਂ ਹਨ।ਆਨੰਦਸੰਗਰੀ ਨੇ ਕਿਹਾ ਕਿ ਆਰ.ਸੀ.ਐਮ.ਪੀ. ਸੁਤੰਤਰ ਰੂਪ ਤੋਂ ਕੰਮ ਕਰਦੀ ਹੈ ਅਤੇ ਇਸ ਵਿਚ ਕੋਈ ਰਾਜਨੀਤੀ ਦਖਲਅੰਦਾਜ਼ੀ ਨਹੀਂ ਹੈ।

Latest news

harbour-air-to-acquire-pacific-coastal-airlines-expanding-b-c-network
Punjabi

Harbour Air to Acquire Pacific Coastal Airlines, Expanding B.C. Network

Harbour Air is set to expand its network in British Columbia after announcing an agreement to acquire Pacific Coastal Airlines.
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link