14.69C Vancouver
ADS

Mar 31, 2025 5:24 PM - Connect Newsroom

ਪੌਲੀਐਵ ਨੇ ਪੂੰਜੀ ਲਾਭ ਟੈਕਸ ਵਿਚ ਇੱਕ ਹੋਰ ਰਾਹਤ ਦੇਣ ਦੀ ਕੀਤੀ ਘੋਸ਼ਣਾ

Share On
poilievre-announces-canada-first-reinvestment-tax-cut
The Canada First Reinvestment Tax Cut will apply to any capital gains reinvested between July 1, 2025, and December 31, 2026.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਪੂੰਜੀ ਲਾਭ ਟੈਕਸ ਵਿਚ ਇੱਕ ਹੋਰ ਰਾਹਤ ਦੇਣ ਦੀ ਘੋਸ਼ਣਾ ਕੀਤੀ ਹੈ, ਇਸ ਨੂੰ ਉਨ੍ਹਾਂ ਕੈਨੇਡਾ ਫਸਟ ਰੀਇਨਵੈਸਟਮੈਂਟ ਟੈਕਸ ਕੱਟ ਨਾਮ ਦਿੱਤਾ ਹੈ। ਪੌਲੀਐਵ ਦਾ ਕਹਿਣਾ ਹੈ ਕਿ ਜੇ ਕੋਈ ਵੀ ਵਿਅਕਤੀ ਜਾਂ ਕਾਰੋਬਾਰ ਆਪਣੇ ਸੰਪਤੀ ਨੂੰ ਵੇਚ ਕੇ ਇਸ ਪ੍ਰੋਫਿਟ ਨੂੰ ਕੈਨੇਡਾ ਵਿਚ ਰੀਇਨਵੈਸਟ ਕਰੇਗਾ, ਉਸ ਨੂੰ ਕੋਈ ਪੂੰਜੀ ਲਾਭ ਟੈਕਸ ਨਹੀਂ ਦੇਣਾ ਪਵੇਗਾ।

ਐਤਵਾਰ ਨੂੰ ਓਨਟਾਰੀਓ ਵਿਚ ਚੋਣ ਕੰਪੇਨ ਦੌਰਾਨ ਪੌਲੀਐਵ ਨੇ ਕਿਹਾ ਕਿ ਕੈਨੇਡਾ ਫਸਟ ਰੀਇਨਵੈਸਟਮੈਂਟ ਟੈਕਸ ਕੱਟ ਦਾ ਉਦੇਸ਼ ਕੈਨੇਡੀਅਨ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਇਨਵੈਸਟਮੈਂਟ ਪ੍ਰੋਫਿਟਸ ਨੂੰ ਘਰੇਲੂ ਪੱਧਰ 'ਤੇ ਮੁੜ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨਾ ਹੈ, ਜਿਸ ਨਾਲ ਕੈਨੇਡਾ ਦੀ ਅਰਥਵਿਵਸਥਾ ਵਿਚ ਪੈਸਾ ਰਹੇਗਾ।

ਪੌਲੀਐਵ ਨੇ ਕਿਹਾ ਕਿ ਕੈਨੇਡਾ ਫਸਟ ਰੀਇਨਵੈਸਟਮੈਂਟ ਟੈਕਸ ਕੱਟ ਦਾ ਲਾਭ 1 ਜੁਲਾਈ 2025 ਤੋਂ 31 ਦਸੰਬਰ 2026 ਵਿਚਕਾਰ ਰੀਇਨਵੈਸਟ ਕੀਤੇ ਕਿਸੇ ਵੀ ਪੂੰਜੀਗਤ ਲਾਭ ਲਈ ਉਪਲਬਧ ਹੋਵੇਗਾ ਅਤੇ ਜੇ ਇਸ ਨਾਲ ਅਰਥਵਿਵਸਥਾ ਨੂੰ ਵੱਡਾ ਉਛਾਲ ਮਿਲਦਾ ਹੈ ਤਾਂ ਇਹ ਛੋਟ ਸਥਾਈ ਬਣਾ ਦਿੱਤੀ ਜਾਵੇਗੀ।

Latest news

uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link