12.72C Vancouver
ADS

Nov 4, 2024 1:32 PM - The Canadian Press

ਪੀਅਰ ਪੋਲੀਵਰੇ ਨੇ ਪ੍ਰੀਮੀਅਰਾਂ ਨੂੰ ਲਿਖੀ ਚਿੱਠੀ, $1 ਮਿਲੀਅਨ ਤੋਂ ਸਸਤੇ ਨਵੇਂ ਘਰਾਂ ’ਤੇ ਵਿਕਰੀ ਟੈਕਸ ਖ਼ਤਮ ਲਈ ਕਿਹਾ

Share On
poilievre-asks-premiers-to-axe-their-sales-taxes-on-new-homes-worth-under-1-million
The Conservatives estimated that measure would reduce the cost of an $800,000 home by $40,000 and spur construction of another 30,000 homes per year.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੋਲੀਵਰੇ ਨੇ ਪ੍ਰੀਮੀਅਰਾਂ ਨੂੰ ਚਿੱਠੀ ਲਿਖ ਕੇ $1 ਮਿਲੀਅਨ ਤੋਂ ਸਸਤੇ ਨਵੇਂ ਘਰਾਂ ’ਤੇ ਵਿਕਰੀ ਟੈਕਸ ਖਤਮ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾਈ ਵਿਕਰੀ ਟੈਕਸ ਕਾਰਨ ਵੀ ਘਰਾਂ ਦੀ ਕੀਮਤ ਵਿਚ ਮਹੱਤਵਪੂਰਨ ਵਾਧਾ ਹੁੰਦਾ ਹੈ। ਇਸ ਤੋਂ ਪਹਿਲਾਂ ਪੋਲੀਵਰੇ ਨੇ ਪਿਛਲੇ ਹਫ਼ਤੇ ਘੋਸ਼ਣਾ ਕੀਤੀ ਸੀ ਕਿ ਜੇ ਉਹ ਪ੍ਰਧਾਨ ਮੰਤਰੀ ਬਣੇ ਤਾਂ $1 ਮਿਲੀਅਨ ਤੋਂ ਘੱਟ ਕੀਮਤ ਵਾਲੇ ਨਵੇਂ ਘਰਾਂ ਲਈ ਵਿਕਰੀ ਟੈਕਸ ਸਮਾਪਤ ਕਰ ਦੇਣਗੇ।

ਹੁਣ ਉਹ ਚਾਹੁੰਦੇ ਹਨ ਕਿ ਸੂਬੇ ਵੀ ਬਰਾਬਰ ਦਾ ਕਦਮ ਉਠਾਉਣ ਤਾਂ ਜੋ ਕੈਨੇਡੀਅਨਾਂ ਲਈ ਖਰੀਦਣਾ ਸੌਖਾ ਹੋ ਸਕੇ। ਕੰਜ਼ਰਵੇਟਿਵ ਦਾ ਅਨੁਮਾਨ ਹੈ ਕਿ ਇਸ ਕਦਮ ਨਾਲ $800,000 ਦੇ ਘਰ ਦੀ ਕੀਮਤ ਵਿਚ $40,000 ਦੀ ਕਮੀ ਆਵੇਗੀ ਅਤੇ ਹਰ ਸਾਲ 30,000 ਵਾਧੂ ਘਰਾਂ ਦੇ ਨਿਰਮਾਣ ਨੂੰ ਰਫ਼ਤਾਰ ਮਿਲੇਗੀ। ਪੋਲੀਵਰੇ ਦਾ ਕਹਿਣਾ ਹੈ ਕਿ

ਉਹ ਫੈਡਰਲ ਟੈਕਸ ਵਿਚ ਕਟੌਤੀ ਦੀ ਭਰਪਾਈ ਉਹ ਲਿਬਰਲਸ ਦੀਆਂ ਹਾਊਸਿੰਗ ਨੀਤੀਆਂ ਨੂੰ ਸਮਾਪਤ ਕਰਕੇ ਕਰਨਗੇ। ਗੌਰਤਲਬ ਹੈ ਕਿ ਹਾਊਸਿੰਗ ਸੰਕਟ ਨੂੰ ਲੈ ਕੇ ਪੋਲੀਵਰੇ ਲਗਾਤਾਰ ਸਰਕਾਰ ’ਤੇ ਹਮਲਾਵਰ ਹਨ ਅਤੇ 2015 ਤੋਂ ਘਰਾਂ ਦੀਆਂ ਕੀਮਤਾਂ ਅਤੇ ਕਿਰਾਏ ਵਿਚ ਵਾਧੇ ਲਈ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link