Aug 18, 2026 5:41 PM - Connect Newsroom - Ramandeep Kaur with files from The Canadian Press

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ਇਸ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੌਲੀਐਵ ਨੇ ਕਿਹਾ ਕਿ ਇਹ ਉਹੀ ਕਾਰਨੀ ਹਨ ਜੋ 2021 ਵਿਚ 2030 ਤੱਕ ਪੈਟਰੋਲ/ਡੀਜ਼ਲ ਕਾਰਾਂ 'ਤੇ ਪਾਬੰਦੀ ਲਗਾਉਣ ਦੇ ਪੱਖ ਵਿਚ ਸਨ ਪਰ ਹੁਣ ਉਨ੍ਹਾਂ ਨੇ ਮੰਨ ਲਿਆ ਹੈ ਕਿ ਉਹ ਗਲਤ ਸਨ। Poilievre ਨੇ ਦਾਅਵਾ ਕੀਤਾ ਕਿ ਕਾਰਨੀ ਸਰਕਾਰ ਹੁਣ ਸਖ਼ਤ Emissions Standards ਨਾਲ ਇੱਕ backdoor mandate ਲੈ ਕੇ ਆ ਰਹੀ ਹੈ।
ਉਨ੍ਹਾਂ ਮੁਤਾਬਕ, ਇਹ ਨਵੇਂ ਮਾਪਦੰਡ ਇੰਨੇ ਸਖ਼ਤ ਹਨ ਕਿ ਇਨ੍ਹਾਂ ਨੂੰ ਸਿਰਫ਼ ਇਲੈਕਟ੍ਰਿਕ ਵਾਹਨ ਹੀ ਪੂਰਾ ਕਰ ਸਕਦੇ ਹਨ, ਜੋ Canadians ਨੂੰ ਗੁੰਮਰਾਹ ਕਰਨ ਦਾ ਇੱਕ ਹੋਰ ਕਦਮ ਹੈ। ਵਿਰੋਧੀ ਧਿਰ ਦੇ ਲੀਡਰ ਨੇ ਇਸ ਪੂਰੇ mandate ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।




