13.67C Vancouver
ADS

Jul 9, 2026 2:03 PM - Connect Newsroom - Ramandeep Kaur with files from The Canadian Press

ਪੀਅਰ ਪੌਲੀਐਵ ਨੇ ਲਿਬਰਲ ਸਰਕਾਰ ਦੀਆਂ ਇਮੀਗ੍ਰੇਸ਼ਨ ਅਤੇ ਅਪਰਾਧ ਨੀਤੀਆਂ 'ਤੇ ਚੁੱਕੇ ਸਵਾਲ

Share On
poilievre-blames-liberal-immigration-and-crime-policies-for-growth-of-bishnoi-gang-network-in-canada
The contents of the letter were presented during the hearing and do not independently verify the gang's claimed strength. (Photo: The Canadian Press)

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਲੈ ਕੇ ਦੇਸ਼ ਦੇ ਇਮੀਗ੍ਰੇਸ਼ਨ ਅਤੇ ਅਪਰਾਧ ਕਾਨੂੰਨ ਨੂੰ ਕਮਜ਼ੋਰ ਦੱਸਦਿਆਂ ਲਿਬਰਲ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਨ੍ਹਾਂ ਨੀਤੀਆਂ ਕਾਰਨ ਹੀ ਅੱਜ ਦੇਸ਼ ਵਿਚ ਗੈਂਗਸਟਰ ਨੈੱਟਵਰਕ ਵਧਿਆ ਹੈ।

ਪੌਲੀਐਵ ਮੁਤਾਬਕ, ਪਿਛਲੇ ਕੁਝ ਸਮੇਂ ਤੋਂ ਰਿਕਾਰਡ ਪੱਧਰ 'ਤੇ ਹੋਈ ਇਮੀਗ੍ਰੇਸ਼ਨ ਅਤੇ ਨਰਮ ਕਾਨੂੰਨਾਂ ਦੀ ਆੜ ਵਿਚ ਅਪਰਾਧਿਕ ਸਿੰਡੀਕੇਟਸ, ਖ਼ਾਸ ਕਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਆਪਣੇ ਨੈੱਟਵਰਕ ਦਾ ਪਸਾਰ ਕੀਤਾ ਗਿਆ। ਹਾਲ ਹੀ ਵਿਚ ਇੱਕ ਡਿਪੋਰਟੇਸ਼ਨ ਸੁਣਵਾਈ ਦੌਰਾਨ ਇਹ ਖ਼ੁਲਾਸਾ ਵੀ ਹੋਇਆ ਸੀ ਕਿ ਇਸ ਗੈਂਗ ਨੇ ਕੈਨੇਡੀਅਨ ਪੁਲਿਸ ਨੂੰ ਪੱਤਰ ਭੇਜ ਕੇ ਕੈਨੇਡਾ ਵਿਚ ਉਸ ਦੇ 1,000 ਤੋਂ ਵੱਧ ਸ਼ਾਰਪਸ਼ੂਟਰ ਹੋਣ ਦਾ ਦਾਅਵਾ ਕੀਤਾ ਸੀ।

ਕੰਜ਼ਰਵੇਟਿਵ ਲੀਡਰ ਨੇ ਦੇਸ਼ ਵਿਚ ਆਏ ਤਮਾਮ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਲੱਭ ਕੇ ਡਿਪੋਰਟ ਕਰਨ ਅਤੇ ਇਸ ਦੇ ਨਾਲ ਹੀ ਭਵਿੱਖ ਵਿਚ ਕਿਸੇ ਵੀ ਸ਼ੱਕੀ ਅਪਰਾਧੀ ਨੂੰ ਦੇਸ਼ ਦੀ ਧਰਤੀ 'ਤੇ ਕਦਮ ਰੱਖਣ ਤੋਂ ਰੋਕਣ ਲਈ ਨਵੇਂ ਆਉਣ ਵਾਲੇ ਲੋਕਾਂ ਦੀ ਸਖ਼ਤ ਬੈਕਗਰਾਊਂਡ ਜਾਂਚ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਹੀ ਅੱਜ ਲਾਰੈਂਸ ਬਿਸ਼ਨੋਈ ਵਰਗੇ ਗੈਂਗ ਕੈਨੇਡਾ ਵਿਚ ਆਮ ਲੋਕਾਂ ਨੂੰ ਡਰਾਉਣ-ਧਮਕਾਉਣ ਦੇ ਯੋਗ ਹੋਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link