15.3C Vancouver
ADS

Sep 4, 2026 4:43 PM - Connect Newsroom - Ramandeep Kaur with files from The Canadian Press

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

Share On
poilievre-blasts-liberal-government-over-42-000-jobs-lost-in-august
Poilievre also repeated his call to completely eliminate gas taxes by Canada Day 2027. (Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।

ਪੌਲੀਐਵ ਨੇ ਇਸ ਦੌਰਾਨ ਲਿਬਰਲ ਸਰਕਾਰ ਨੂੰ ਕੰਜ਼ਰਵੇਟਿਵ ਦਾ ਆਰਥਿਕ ਕਾਰਜ ਯੋਜਨਾ ਲਾਗੂ ਕਰਨ ਦਾ ਸੱਦਾ ਦਿੱਤਾ, ਜਿਸ ਵਿਚ ਪ੍ਰਵਾਨਗੀਆਂ ਦੀ ਉਡੀਕ ਵਿਚ ਲਟਕ ਰਹੇ 500 ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਨੂੰ ਤੁਰੰਤ ਹਰੀ ਝੰਡੀ ਦੇਣ ਦੀ ਮੰਗ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ 2027 ਦੇ ਕੈਨੇਡਾ ਡੇਅ ਤੱਕ ਗੈਸ ਟੈਕਸਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਦੁਹਰਾਈ ਹੈ।

ਕੰਜ਼ਰਵੇਟਿਵ ਲੀਡਰ ਨੇ ਕਿਹਾ ਕਿ ਦੇਸ਼ ਦੇ ਮੈਨੂਫੈਕਚਰਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਕੈਨੇਡਾ ਵਿਚ ਬਣਨ ਵਾਲੀਆਂ ਗੱਡੀਆਂ 'ਤੇ ਜੀ.ਐਸ.ਟੀ.ਹਟਾਉਣਾ ਚਾਹੀਦਾ ਹੈ। ਇਸ ਤੋਂ ਉਲਾਵਾ ਉਹਨਾਂ ਉਦਯੋਗਿਕ ਕਾਰਬਨ ਟੈਕਸ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link