11.6C Vancouver
ADS

May 13, 2026 1:55 PM - Connect Newsroom - Jasmine Singh with files from The Canadian Press

ਪੀਅਰ ਪੌਲੀਐਵ ਨੇ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

Share On
poilievre-calls-for-immigration-ministers-removal-over-expiring-visa-concerns
Conservative Leader Pierre Poilievre speaks during a news conference on federal immigration policy in Ottawa.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਇਮੀਗ੍ਰੇਸ਼ਨ ਸਿਸਟਮ ਨੂੰ ਲੈ ਕੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ ਅਤੇ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਰਕ ਕਾਰਨੀ ਅਤੇ ਸਬੰਧਤ ਮੰਤਰੀ ਕੋਲ ਉਨ੍ਹਾਂ 2 ਮਿਲੀਅਨ ਲੋਕਾਂ ਨੂੰ ਸੰਭਾਲਣ ਦੀ ਕੋਈ ਯੋਜਨਾ ਨਹੀਂ, ਜਿਨ੍ਹਾਂ ਦੇ ਵੀਜ਼ਾ ਖ਼ਤਮ ਹੋ ਰਹੇ ਹਨ ਅਤੇ ਨਾ ਇਮੀਗ੍ਰੇਸ਼ਨ ਮੰਤਰੀ ਕੋਲ ਅਜਿਹਾ ਕੋਈ ਸਿਸਟਮ ਮੌਜੂਦ ਹੈ ਜਿਸ ਨਾਲ ਇਹ ਪਤਾ ਲਗਾਇਆ ਜਾ ਸਕੇ ਕਿ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਕੌਣ ਦੇਸ਼ ਛੱਡ ਕੇ ਗਿਆ ਹੈ ਅਤੇ ਕੌਣ ਅਜੇ ਵੀ ਇੱਥੇ ਰਹਿ ਰਿਹਾ ਹੈ।

ਪੌਲੀਐਵ ਨੇ ਇਸ ਸਥਿਤੀ ਨੂੰ ਲਿਬਰਲ ਸਰਕਾਰ ਦੀ ਨਾਕਾਮੀ ਅਤੇ ਸਿਸਟਮ ਦੀ ਜਾਣਬੁੱਝ ਕੇ ਦੁਰਵਰਤੋਂ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਬੇਕਾਬੂ ਇਮੀਗ੍ਰੇਸ਼ਨ ਕਾਰਨ ਕੈਨੇਡੀਅਨ ਨੌਜਵਾਨਾਂ ਨੂੰ ਲਗਾਤਾਰ ਵੱਧ ਰਹੀ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੌਲੀਐਵ ਮੁਤਾਬਕ, ਦੇਸ਼ ਵਿਚ ਬੇਰਜ਼ੁਗਾਰ ਕੈਨੇਡੀਅਨ ਦੇ ਮੁਕਾਬਲੇ Non-permanent residents ਦੀ ਗਿਣਤੀ ਜ਼ਿਆਦਾ ਹੋ ਚੁੱਕੀ ਹੈ, ਜਿਸ ਨਾਲ ਐਂਟਰੀ ਲੈਵਲ ਦੀਆਂ ਨੌਕਰੀਆਂ 'ਤੇ ਭਾਰੀ ਦਬਾਅ ਹੈ ਪਰ ਕੈਨੇਡਾ ਵਿਚ ਮੌਜੂਦ ਹੁਨਰਮੰਦ ਲੋਕਾਂ ਨੂੰ ਪਹਿਲ ਦੇਣ ਦੀ ਬਜਾਏ ਲੀਨਾ ਡਾਇਬ ਦਾ ਮੰਤਰਾਲਾ ਲਗਾਤਾਰ ਨਵੇਂ ਇਮੀਗ੍ਰੇਸ਼ਨ ਰਸਤੇ ਖੋਲ੍ਹ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link