13.89C Vancouver
ADS

Sep 3, 2025 2:23 PM - The Canadian Press

ਪੌਲੀਐਵ ਨੇ ਟੈਂਪਰੇਰੀ ਫੋਰਨ ਵਰਕਰ ਪ੍ਰੋਗਰਾਮ ਨੂੰ ਖਤਮ ਕਰਨ ਦੀ ਕੀਤੀ ਮੰਗ

Share On
poilievre-calls-on-liberals-to-scrap-the-temporary-foreign-worker-program
Poilievre argues a jobs crisis among young people has been caused in part by corporations hiring foreigners who work for less than Canadian citizens.(Photo- The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਕਾਰਨੀ ਸਰਕਾਰ ਨੂੰ ਟੈਂਪਰੇਰੀ ਫੋਰਨ ਵਰਕਰ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਮੰਗ ਕੀਤੀ ਹੈ। ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਨੇ ਕਿਹਾ ਕਿ ਕੈਨੇਡੀਅਨ ਜੌਬਸ-ਕੈਨੇਡੀਅਨ ਵਰਕਰਜ਼ ਲਈ ਹੀ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਟੈਂਪਰੇਰੀ ਫੋਰਨ ਵਰਕਰ ਨੂੰ ਕੈਨੇਡਾ ਸੱਦਣ ਲਈ ਵੀਜ਼ਾ ਦੇਣਾ ਬੰਦ ਕੀਤਾ ਜਾਵੇਗਾ।ਮਿਸੀਸਾਗਾ ਵਿਚ ਨਿਊਜ਼ ਕਾਨਫਰੰਸ ਦੌਰਾਨ ਪੌਲੀਐਵ ਨੇ ਕਿਹਾ ਕਿ ਟੈਂਪਰੇਰੀ ਫੋਰਨ ਵਰਕਰ ਪ੍ਰੋਗਰਾਮ ਨੇ ਨੌਜਵਾਨ ਕੈਨੇਡੀਅਨ ਲਈ ਕੰਮ ਲੱਭਣਾ ਮੁਸ਼ਕਲ ਬਣਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਲਿਬਰਲਸ ਨੂੰ ਇਸ ਦਾ ਜਵਾਬ ਦੇਣਾ ਪਵੇਗਾ ਕਿ ਉਹ ਸਾਡੇ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਬਾਹਰ ਕਿਉਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਥਾਂ ਗਰੀਬ ਦੇਸ਼ਾਂ ਤੋਂ ਘੱਟ ਤਨਖਾਹ ਵਾਲੇ ਟੈਂਪਰੇਰੀ ਫੋਰਨ ਵਰਕਰ ਨੂੰ ਕਿਉਂ ਰੱਖ ਰਹੇ ਹਨ ਜਿਨ੍ਹਾਂ ਦਾ ਵੀ ਆਖਰਕਾਰ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸੂਰ ਟੈਂਪਰੇਰੀ ਫੋਰਨ ਵਰਕਰ ਦਾ ਨਹੀਂ ਹੈ ਸਗੋਂ ਲਿਬਰਲ ਸਰਕਾਰ ਅਤੇ ਉਨ੍ਹਾਂ ਦੇ corporate elites ਦਾ ਹੈ ਜੋ ਆਪਣੇ-ਆਪ ਨੂੰ ਅਮੀਰ ਬਣਾਉਣ ਲਈ ਇਨ੍ਹਾਂ ਕਾਮਿਆਂ ਦਾ ਸ਼ੋਸ਼ਣ ਕਰ ਰਹੇ ਹਨ।

ਪੌਲੀਐਵ ਨੇ ਇਸ ਦੌਰਾਨ ਮੰਤਰੀ ਸ਼ੌਨ ਫਰੇਜ਼ਰ 'ਤੇ ਨਿਸ਼ਾਨਾ ਸਾਧਿਆ, ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਸ ਇਮੀਗ੍ਰੇਸ਼ਨ ਮੰਤਰੀ ਨੇ ਪ੍ਰੋਗਰਾਮ ਨੂੰ ਤਬਾਹ ਕੀਤਾ ਅਤੇ ਇਸ ਗੜਬੜ ਦਾ ਕਾਰਨ ਬਣਿਆ,ਉਹ ਹਾਊਸਿੰਗ ਮੰਤਰੀ ਦੇ ਰੂਪ ਵਿਚ ਰਿਹਾਇਸ਼ੀ ਸੰਕਟ ਪੈਦਾ ਕਰਨ ਤੋਂ ਲੈ ਕੇ ਇਮੀਗ੍ਰੇਸ਼ਨ ਸੰਕਟ ਪੈਦਾ ਕਰਨ ਤੱਕ ਤੇ ਹੁਣ ਜਸਟਿਸ ਮਿਨਿਸਟਰ ਦੇ ਰੂਪ ਵਿਚ ਕ੍ਰਾਈਮ ਸੰਕਟ ਪੈਦਾ ਕਰਨ ਤੱਕ ਪਹੁੰਚ ਗਿਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link