18.86C Vancouver
ADS

Jun 19, 2026 3:11 PM - Connect Newsroom - Ramandeep Kaur with files from The Canadian Press

ਵੈਨਕੂਵਰ ਦੌਰੇ ਦੌਰਾਨ ਪੌਲੀਐਵ ਨੇ ਬੀ.ਸੀ. 'ਚ ਪ੍ਰੋਪਰਟੀ ਰਾਈਟਸ ਦੇ ਮੁੱਦੇ ’ਤੇ ਘੇਰੀ ਫੈਡਰਲ ਸਰਕਾਰ

Share On
poilievre-criticizes-federal-handling-of-b-c-property-rights-debate-during-vancouver-visit
The comments come amid ongoing discussion about Indigenous land claims and property ownership issues in British Columbia. (Photo: The Canadian Press)

ਬੀ.ਸੀ. ਵਿਚ ਚੱਲ ਰਹੇ ਪ੍ਰੋਪਰਟੀ ਰਾਈਟਸ ਦੇ ਮੁੱਦੇ 'ਤੇ ਜਨਤਾ ਨੂੰ ਸਾਧਣ ਲਈ ਫੈਡਰਲ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅੱਜ ਵੈਨਕੂਵਰ ਦੌਰੇ 'ਤੇ ਹਨ। ਪੌਲੀਐਵ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਸਰਕਾਰ ਨਿੱਜੀ ਜਾਇਦਾਦ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਹੈ, ਜਿਸ ਕਾਰਨ ਲੱਖਾਂ ਘਰਾਂ ਦੇ ਮਾਲਕਾਂ ਦੀ ਸੁਰੱਖਿਆ ਖ਼ਤਰੇ ਵਿਚ ਹੈ।

ਇਸ ਪੂਰੇ ਮਾਮਲੇ ਦੀ ਜੜ੍ਹ Cowichan Tribes ਦੇ ਪੱਖ ਵਿਚ ਆਏ ਇੱਕ ਅਦਾਲਤੀ ਫੈਸਲੇ ਨਾਲ ਜੁੜੀ ਹੋਈ ਹੈ, ਜਿਸ ਨੇ ਸੂਬੇ ਵਿਚ ਜ਼ਮੀਨੀ ਮਾਲਕੀ ਦੇ ਹੱਕਾਂ ਨੂੰ ਲੈ ਕੇ ਅਨਿਸ਼ਚਿਤਤਾ ਪੈਦਾ ਕਰ ਦਿੱਤੀ। ਪੌਲੀਐਵ ਦਾ ਦੋਸ਼ ਹੈ ਕਿ ਕਾਰਨੀ ਸਰਕਾਰ ਅਦਾਲਤ ਵਿਚ ਨਿੱਜੀ ਜਾਇਦਾਦ ਦੇ ਹੱਕਾਂ ਦਾ ਪੱਖ ਮਜ਼ਬੂਤੀ ਨਾਲ ਰੱਖਣ ਵਿਚ ਫੇਲ੍ਹ ਹੋਈ ਹੈ। ਉਨ੍ਹਾਂ ਮੁਤਾਬਕ, ਸਰਕਾਰ ਬਿਨਾਂ ਕਿਸੇ ਪਾਰਦਰਸ਼ਤਾ ਅਤੇ ਜਨਤਕ ਸਲਾਹ-ਮਸ਼ਵਰੇ ਦੇ ਅਜਿਹੇ ਸਮਝੌਤੇ ਕਰ ਰਹੀ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਟੁੱਟ ਰਿਹਾ ਹੈ।

ਉਨ੍ਹਾਂ ਮੁਤਾਬਕ, ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਵੀ ਸਾਫ਼ ਭਰੋਸਾ ਨਹੀਂ ਦਿੱਤਾ ਗਿਆ। ਫੈਡਰਲ ਕੰਜ਼ਰਵੇਟਿਵ ਲੀਡਰ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਬੀ. ਸੀ. ਦੇ ਲੋਕਾਂ ਦੇ ਪ੍ਰੋਪਰਟੀ ਰਾਈਟਸ ਨੂੰ ਡਿਫੈਂਡ ਕਰਨ ਲਈ ਉਹਨਾਂ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਨੂੰ ਇਸ ਦਾ ਹੱਲ ਕਰਨਾ ਹੀ ਹੋਵੇਗਾ।

Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link