16.09C Vancouver
ADS

Dec 17, 2024 7:11 PM - The Canadian Press

ਟਰੂਡੋ ਦੀ ਲਿਬਰਲ ਪਾਰਟੀ ਨੂੰ ਕਲੋਵਰਡੇਲ-ਲੈਂਗਲੇ ਜ਼ਿਮਨੀ ਚੋਣ ਵਿਚ ਲੱਗਾ ਵੱਡਾ ਝਟਕਾ, ਤਾਮਾਰਾ ਜੈਨਸਨ ਦੀ ਹੋਈ ਜਿੱਤ

Share On
poilievre-hails-b-c-byelection-win-for-conservatives-as-liberal-vote-collapses
Poilievre congratulated Jansen in a post to social media, saying she earned "twice as many votes as all the other candidates combined."(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਬਿ੍ਰਟਿਸ਼ ਕੋਲੰਬੀਆ ਦੀ ਕਲੋਵਰਡੇਲ-ਲੈਂਗਲੇ ਜ਼ਿਮਨੀ ਚੋਣ ਵਿਚ ਵੱਡਾ ਝਟਕਾ ਲੱਗਾ ਹੈ, ਇਸ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਦੀ ਉਮੀਦਵਾਰ ਤਾਮਾਰਾ ਜੈਨਸਨ ਦੀ ਜਿੱਤ ਹੋਈ, ਜਦੋਂ ਕਿ ਲਿਬਰਲਸ ਦੀ ਮੈਡੀਸਨ ਫਲੀਸ਼ਰ ਅਤੇ ਐੱਨ.ਡੀ.ਪੀ. ਉਮੀਦਵਾਰ ਵੈਨੇਸਾ ਸ਼ਰਮਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਲਿਬਰਲ ਦੀ ਇਹ ਇਸ ਸਾਲ ਹੋਈਆਂ ਜ਼ਿਮਨੀ ਚੋਣਾਂ ਵਿਚ ਲਗਾਤਾਰ ਤੀਜੀ ਹਾਰ ਹੈ। ਇਸ ਤੋਂ ਪਹਿਲਾਂ ਸਤੰਬਰ ਵਿਚ ਟਰੂਡੋ ਦੀ ਪਾਰਟੀ ਮਾਂਟਰੀਅਲ ਰਾਈਡਿੰਗ ਵਿਚ ਬਲਾਕ ਕਿਊਬੇਕੋਇਸ ਤੋਂ ਹਾਰੀ ਸੀ ਅਤੇ ਜੂਨ ਵਿਚ ਉਸ ਨੂੰ ਟੋਰਾਂਟੋ-ਸੇਂਟ. ਪਾਲ ਦੀ ਜ਼ਿਮਨੀ ਚੋਣ ਵਿਚ ਕੰਜ਼ਰਵੇਟਿਵ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲਿਬਰਲ ਪਾਰਟੀ ਦੀ ਤਾਜ਼ਾ ਸੰਸਦੀ ਜ਼ਿਮਨੀ ਚੋਣ ਵਿਚ ਹਾਰ ਉਦੋਂ ਹੋਈ ਹੈ ਜਦੋਂ ਕ੍ਰਿਸਟੀਆ ਫ੍ਰੀਲੈਂਡ ਵਲੋਂ ਮੰਤਰੀ ਮੰਡਲ ਛੱਡਣ ਤੋਂ ਬਾਅਦ ਟਰੂਡੋ ’ਤੇ ਅਸਤੀਫਾ ਦੇਣ ਦਾ ਦਬਾਅ ਵਧਿਆ ਹੈ।

ਲਿਬਰਲ ਪਾਰਟੀ ਦੇ ਕਈ ਐਮ.ਪੀ. ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਹੁਦਾ ਛੱਡਣ ਦੀ ਮੰਗ ਕੀਤੀ ਹੈ, ਓਨਟਾਰੀਓ ਤੋਂ ਐਮ.ਪੀ. ਚੈਡ ਕੋਲਿਨਸ ਨੇ ਬੀਤੀ ਸ਼ਾਮ ਪਾਰਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਲਿਬਰਲ ਕਾਕਸ ਡਿਵਾਇਡਡ ਹੈ ਅਤੇ ਪਾਰਟੀ ਨੂੰ ਨਵੇਂ ਲੀਡਰ ਦੀ ਚੋਣ ਕਰਨ ਦੀ ਜ਼ਰੂਰਤ ਹੈ।

Latest news

eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link