19.54C Vancouver
ADS

Aug 20, 2026 2:07 PM - Connect Newsroom - Ramandeep Kaur with files from The Canadian Press

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

Share On
poilievre-invites-irans-exiled-crown-prince-reza-pahlavi-to-visit-canada
Pahlavi, 65, is the son of Iran’s former Shah, Mohammad Reza Pahlavi, whose rule ended with the 1979 Islamic Revolution. (Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨਾਲ ਅੱਜ ਇੱਕ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ।

ਗੱਲਬਾਤ ਦੇ ਵੇਰਵੇ ਸਾਂਝੇ ਕਰਦਿਆਂ ਪੌਲੀਐਵ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਕ੍ਰਾਊਨ ਪ੍ਰਿੰਸ ਨਾਲ ਤੇਹਰਾਨ ਦੇ ਮੌਜੂਦਾ ਤਾਨਾਸ਼ਾਹੀ ਸ਼ਾਸਨ ਦੇ ਮੁੱਦੇ ਅਤੇ ਫ੍ਰੀ ਤੇ ਲੋਕਤੰਤਰੀ ਈਰਾਨ ਮਿਸ਼ਨ 'ਤੇ ਚਰਚਾ ਕੀਤੀ। ਇਸ ਦੌਰਾਨ ਪੌਲੀਐਵ ਨੇ ਵੈਨਕੂਵਰ ਦੇ ਈਰਾਨੀ ਭਾਈਚਾਰੇ ਵੱਲੋਂ ਉਨ੍ਹਾਂ ਨੂੰ Pahlavi ਨਾਲ ਗੱਲਬਾਤ ਲਈ ਮਿਲੇ ਭਰਵੇਂ ਸਮਰਥਨ ਦਾ ਵੀ ਜ਼ਿਕਰ ਕੀਤਾ।

ਪੌਲੀਐਵ ਪਿਛਲੇ ਹਫ਼ਤੇ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਸਨ, ਜਿਥੇ ਸੰਸਦੀ ਸੀਟ ਲਈ 31 ਅਗਸਤ ਨੂੰ ਜ਼ਿਮਨੀ ਚੋਣ ਵਾਲੀ ਹੈ। ਸ਼ਨੀਵਾਰ ਨੂੰ ਇੱਥੇ ਕੰਜ਼ਰਵੇਟਿਵ ਉਮੀਦਵਾਰ ਨੇ ਈਰਾਨੀ ਭਾਈਚਾਰੇ ਨਾਲ ਇੱਕ ਬੈਠਕ ਆਯੋਜਿਤ ਕੀਤੀ ਸੀ, ਜਿਸ ਵਿਚ ਪੌਲੀਐਵ ਸ਼ਾਮਲ ਹੋਏ ਸਨ।

ਦੱਸਣਯੋਗ ਹੈ ਕਿ 65 ਸਾਲਾ Reza Pahlavi ਜਿਨ੍ਹਾਂ ਦੇ ਪਿਤਾ 1979 ਦੀ ਇਸਲਾਮਿਕ ਕ੍ਰਾਂਤੀ ਤੱਕ ਈਰਾਨ ਦੇ ਸ਼ਾਹ ਸਨ, ਵਰਤਮਾਨ ਵਿਚ ਵਾਸ਼ਿੰਗਟਨ ਵਿਚ ਰਹਿ ਰਹੇ ਹਨ ਅਤੇ ਖੁਦ ਨੂੰ ਈਰਾਨ ਵਿਚ ਲੋਕਤੰਤਰੀ ਤਬਦੀਲੀ ਲਈ ਸਭ ਤੋਂ ਯੋਗ ਆਗੂ ਵਜੋਂ ਪੇਸ਼ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link