13.58C Vancouver
ADS

Jul 11, 2024 7:11 PM - Connect Newsroom

ਕੈਨੇਡਾ ਦੇ ਮੂਲ ਨਿਵਾਸੀਆਂ ਦੀ ਸਾਲਾਨਾ 45ਵੀਂ ਬੈਠਕ ਨੂੰ ਪੀਅਰੇ ਪੋਲੀਵਰੇ ਨੇ ਕੀਤਾ ਸੰਬੋਧਨ

Share On
poilievre-promises-less-interference-more-economic-control-to-assembly-of-first-nations
In December 2022, Poilievre addressed the assembly with a video message, which received boos from some people in attendance.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਵੀਰਵਾਰ ਨੂੰ ਮਾਂਟਰੀਅਲ ਵਿਚ ਇਕੱਠੇ ਹੋਏ ਕੈਨੇਡਾ ਦੇ ਮੂਲ ਨਿਵਾਸੀਆਂ ਦੀ ਸਾਲਾਨਾ 45ਵੀਂ ਬੈਠਕ ਨੂੰ ਸੰਬੋਧਨ ਵਿਚ ਉਨ੍ਹਾਂ ਦੀ ਲਾਈਫ ਵਿਚ ਫੈਡਰਲ ਸਰਕਾਰ ਦੀ ਦਖ਼ਲ ਘਟਾਉਣ ਅਤੇ ਉਨ੍ਹਾਂ ਦੇ ਵਸੀਲੀਆਂ ’ਤੇ ਉਨ੍ਹਾਂ ਨੂੰ ਵਧੇਰੇ ਆਰਥਿਕ ਕੰਟਰੋਲ ਦੇਣ ਦਾ ਵਾਅਦਾ ਕੀਤਾ।

ਪੋਲੀਵਰੇ ਨੇ ਫਸਟ ਨੇਸ਼ਨਸ ਸ਼ੈਫ ਨੂੰ ਸੰਬੋਧਨ ਵਿਚ ਕਿਹਾ ਕਿ ‘ਮੈਂ ਇੱਥੇ ਤੁਹਾਡੀ ਜ਼ਿੰਦਗੀ ਵਿਚ ਦਖ਼ਲ ਦੇਣ ਨਹੀਂ ਆਇਆ ਅਤੇ ਨਾ ਮੈਂ ਕਿਸ ਦੀ ਜ਼ਿੰਦਗੀ ਵਿਚ ਦਖ਼ਲ ਦੇਣਾ ਚਾਹੁੰਦਾ ਹਾਂ, ਉਨ੍ਹਾਂ ਕਿਹਾ ਕਿ ਮੈਂ ਇੱਕ ਛੋਟੀ ਸਰਕਾਰ ਚਲਾਉਣਾ ਚਾਹੁੰਦਾ ਹੈ, ਜਿੱਥੇ ਕੈਨੇਡਾ ਦੇ ਮੂਲ ਨਿਵਾਸੀ ਆਪਣੇ ਫੈਸਲੇ ਖੁਦ ਲੈਣ ਅਤੇ ਆਪਣੇ ਹਿਸਾਬ ਨਾਲ ਜ਼ਿੰਦਗੀ ਚਲਾਉਣ ਲਈ ਸੁਤੰਤਰ ਹੋਣ।’

ਪੋਲੀਵਰੇ ਨੇ ਕਿਹਾ ਕਿ ਔਟਵਾ ਦੇ ਰਾਜਨੇਤਾਵਾਂ ਅਤੇ ਨੌਕਰਸ਼ਾਹਾਂ ਵਲੋਂ ਤੁਹਾਡੇ ਹੱਕ ਖੋਹ ਲਏ ਗਏ, ਕੰਜ਼ਰਵੇਟਿਵਸ ਤੁਹਾਡੀ ਸਪੋਰਟ ਕਰਨਗੇ।

ਗੌਰਤਲਬ ਹੈ ਕਿ ਕੰਜ਼ਰਵੇਟਿਵ ਲੀਡਰ ਵਜੋਂ ਪੀਅਰੇ ਪੋਲੀਵਰੇ ਦੀ ਅਸੈਂਬਲੀ ਆਫ਼ ਫਸਟ ਨੇਸ਼ਨਸ ਦੀ ਸਾਲਾਨਾ ਬੈਠਕ ਵਿਚ ਇਹ ਪਹਿਲੀ ਨਿੱਜੀ ਤੌਰ ’ਤੇ ਹਾਜ਼ਰੀ ਸੀ।

ਇਸ ਤੋਂ ਪਹਿਲਾਂ ਦਸੰਬਰ 2022 ਵਿਚ ਉਨ੍ਹਾਂ ਨੇ ਵੀਡੀਓ ਸੰਦੇਸ਼ ਰਾਹੀਂ ਅਸੈਂਬਲੀ ਨੂੰ ਸੰਬੋਧਿਤ ਕੀਤਾ ਸੀ।

ਦੱਸ ਦੇਈਏ ਕਿ ਕੰਜ਼ਰਵੇਟਿਵ ਪਾਰਟੀ ਵਿਚ ਇਹ ਵੱਡਾ ਬਦਲਾਅ ਹੈ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ 11 ਸਾਲ ਪਾਰਟੀ ਦੇ ਲੀਡਰ ਰਹਿੰਦੇ ਫਸਟ ਨੇਸ਼ਨਸ ਸ਼ੈਫ ਲਈ ਕਦੇ ਸਪੀਚ ਡਿਲਿਵਰ ਨਹੀਂ ਕੀਤੀ ਸੀ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link