12.72C Vancouver
ADS

Oct 28, 2024 2:44 PM - The Canadian Press

ਪੋਲੀਵਰੇ ਦਾ ਐਲਾਨ, $1 ਮਿਲੀਅਨ ਤੋਂ ਘੱਟ ਕੀਮਤ ਵਾਲੇ ਘਰਾਂ ਲਈ ਜੀ.ਐੱਸ.ਟੀ. ਕਰਨਗੇ ਖ਼ਤਮ

Share On
poilievre-promises-to-abolish-federal-sales-tax-on-new-homes-under-1-million
The Conservatives estimate the new measure will reduce the cost of an $800,000 home by $40,000 and spur construction of another 30,000 homes per year.(Photo: The Canadian Press)

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੋਲੀਵਰੇ ਨੇ ਐਲਾਨ ਕੀਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਅਗਲਾ ਇਲੈਕਸ਼ਨ ਜਿੱਤਦੀ ਹੈ ਤਾਂ ਉਹ $1 ਮਿਲੀਅਨ ਤੋਂ ਘੱਟ ਕੀਮਤ ਵਾਲੇ ਘਰਾਂ ਲਈ ਜੀ.ਐੱਸ.ਟੀ. ਸਮਾਪਤ ਕਰ ਦੇਣਗੇ। ਉਨ੍ਹਾਂ ਇਹ ਘੋਸ਼ਣਾ ਅੱਜ ਸਵੇਰੇ ਔਟਵਾ ਵਿਚ ਕੀਤੀ। ਪੋਲੀਵਰੇ ਮੁਤਾਬਕ, ਇਸ ਕਦਮ ਨਾਲ ਕੈਨੇਡੀਅਨਾਂ ਨੂੰ $800,000 ਦੇ ਮਕਾਨ ’ਤੇ $40,000 ਦੀ ਬਚਤ ਹੋਵੇਗੀ ਅਤੇ ਇਸ ਨਾਲ ਕੈਨੇਡਾ ਵਿਚ ਹਰ ਸਾਲ ਵਧੀਕ 30,000 ਘਰਾਂ ਦੇ ਨਿਰਮਾਣ ਨੂੰ ਵੀ ਬੜ੍ਹਾਵਾ ਮਿਲੇਗਾ।

ਕੰਜ਼ਰਵੇਟਿਵ ਲੀਡਰ ਨੇ ਇਹ ਵੀ ਕਿਹਾ ਕਿ ਉਹ ਇਸ ਟੈਕਸ ਕੱਟ ਦੀ ਭਰਪਾਈ ਲਿਬਰਲ ਸਰਕਾਰ ਦੀ ਹਾਊਸਿੰਗ ਪਾਲਿਸੀ ਨੂੰ ਸਮਾਪਤ ਕਰਕੇ ਕਰਨਗੇ। ਉਥੇ ਹੀ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਵੀ ਨਿਸ਼ਾਨਾ ਸਾਧਿਆ, ਪੋਲੀਵਰੇ ਨੇ ਕਿਹਾ ਕਿ ਟਰੂਡੋ ਨੂੰ ਜਦੋਂ ਆਪਣੀ ਸਿਆਸਤ ਲਈ ਠੀਕ ਲੱਗਦਾ ਹੈ ਤਾਂ ਵਿਦੇਸ਼ੀ ਦਖ਼ਲ ਦਾ ਮੁੱਦਾ ਘੜੀਸ ਲੈਂਦੇ ਹਨ।

ਦਰਅਸਲ, ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਈ ਕੰਜ਼ਰਵੇਟਿਵ ਐੱਮ.ਪੀ. ਦੇ ਨਾਮ ਹਨ ਜੋ ਵਿਦੇਸ਼ੀ ਦਖ਼ਲ ਵਿਚ ਸ਼ਾਮਲ ਹਨ। ਪੋਲੀਵਰੇ ਨੇ ਕਿਹਾ ਕਿ ਟਰੂਡੋ ਸਿਰਫ ਸਿਆਸਤ ਕਰ ਰਹੇ ਹਨ, ਜੇ ਉਨ੍ਹਾਂ ਕੋਲ ਨਾਮ ਹਨ ਤਾਂ ਜਨਤਕ ਕਰ ਦੇਣ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link