16.84C Vancouver
ADS

Apr 2, 2026 2:03 PM - Connect Newsroom - Ramandeep Kaur with files from The Canadian Press

ਪੌਲੀਐਵ ਨੇ ਵੱਧ ਰਹੀਆਂ ਤੇਲ ਕੀਮਤਾਂ ਦੇ ਮੱਦੇਨਜ਼ਰ ਕਾਰਨੀ ਸਰਕਾਰ ਨੂੰ ਫੈਡਰਲ ਗੈਸ ਟੈਕਸ ਖਤਮ ਕਰਨ ਦੀ ਕੀਤੀ ਮੰਗ

Share On
poilievre-proposes-temporary-federal-gas-tax-holiday-cites-cost-relief-for-drivers
Conservative Leader Pierre Poilievre speaks during a press conference in Ottawa.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਵੱਧ ਰਹੀਆਂ ਤੇਲ ਕੀਮਤਾਂ ਦੇ ਮੱਦੇਨਜ਼ਰ ਕਾਰਨੀ ਸਰਕਾਰ ਨੂੰ ਫੈਡਰਲ ਗੈਸ ਟੈਕਸ ਖਤਮ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਇਸ ਸਬੰਧ ਵਿੱਚ ਆਇਰਲੈਂਡ, ਸਪੇਨ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਦਾ ਹਵਾਲਾ ਦਿੱਤਾ, ਜਿਨ੍ਹਾਂ ਨੇ ਮਿਡਲ ਈਸਟ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਤਣਾਅ ਕਾਰਨ ਤੇਲ ਦੀਆਂ ਕੀਮਤਾਂ ਵਧਣ 'ਤੇ ਟੈਕਸਾਂ ਵਿੱਚ ਕਟੌਤੀ ਕੀਤੀ ਹੈ।

ਪੌਲੀਐਵ ਦੇ ਪਲੈਨ ਅਨੁਸਾਰ, ਜੇਕਰ ਸਰਕਾਰ ਟੈਕਸ ਹਟਾਉਂਦੀ ਹੈ ਤਾਂ ਜਨਤਾ ਨੂੰ ਸਿੱਧੇ ਤੌਰ 'ਤੇ 25 ਸੈਂਟ ਪ੍ਰਤੀ ਲਿਟਰ ਦੀ ਬਚਤ ਹੋ ਸਕਦੀ ਹੈ। ਉਨ੍ਹਾਂ ਵਲੋਂ ਇਸ ਯੋਜਨਾ ਵਿੱਚ ਬਾਲਣ 'ਤੇ ਆਬਕਾਰੀ ਟੈਕਸ, ਜੀਐਸਟੀ ਅਤੇ ਸਾਫ਼ ਬਾਲਣ ਚਾਰਜ ਨੂੰ ਖ਼ਤਮ ਕਰਨ ਦੀ ਵਕਾਲਤ ਕੀਤੀ ਗਈ ਹੈ। ਉਨ੍ਹਾਂ ਅਨੁਸਾਰ, ਇਸ ਟੈਕਸ ਰਾਹਤ ਨਾਲ ਸਾਲ ਦੇ ਅੰਤ ਤੱਕ ਪਰਿਵਾਰ $1,200 ਬਚਾਅ ਸਕਦੇ ਹਨ।

ਪੌਲੀਐਵ ਦਾ ਕਹਿਣਾ ਹੈ ਕਿ ਇਸ ਟੈਕਸ ਬਰੇਕ ਦੀ ਭਰਪਾਈ ਸਰਕਾਰ ਨੂੰ ਹੋਰ ਖਰਚਿਆਂ ਵਿੱਚ ਕਟੌਤੀ ਕਰਕੇ ਕਰਨੀ ਚਾਹੀਦੀ ਹੈ, ਜਿਸ ਵਿੱਚ ​ਟੋਰਾਂਟੋ ਤੋਂ ਕਿਊਬੈਕ ਸਿਟੀ ਤੱਕ ਦੇ ਪ੍ਰਸਤਾਵਿਤ ਹਾਈ ਸਪੀਡ ਰੇਲ ਪ੍ਰਾਜੈਕਟ ਲਈ ਫਜ਼ੂਲ ਖਰਚ ਨੂੰ ਰੱਦ ਕਰਨਾ, ਗੰਨ ਬਾਇਬੈਕ ਪ੍ਰੋਗਰਾਮ ਨੂੰ ਵਾਪਸ ਲੈਣਾ, ਵਿਦੇਸ਼ੀ ਸਹਾਇਤਾ ਅਤੇ ਸਰਕਾਰੀ ਬਿਊਰੋਕਰੇਸੀ ਵਿੱਚ ਕਟੌਤੀ ਕਰਨਾ ਸ਼ਾਮਲ ਹੋਣਾ ਚਾਹੀਦਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link