13.57C Vancouver
ADS

Nov 29, 2024 5:17 PM - Connect Newsroom

ਪੌਲੀਐਵ ਵਲੋਂ ਕੈਨੇਡਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦਾ ਸੰਸਦ ’ਚ ਚੁੱਕਿਆ ਮੁੱਦਾ

Share On
poilievre-raises-issue-of-illegal-immigration-in-canada
Poilievre also argued that Canada is facing a significant economic challenge, referencing the impact of U.S. tariffs under President Trump.(Photo: The Canadian Press)

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਵਲੋਂ ਕੈਨੇਡਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦਾ ਮੁੱਦਾ ਸੰਸਦ ਵਿਚ ਉਠਾਇਆ ਗਿਆ ਹੈ। ਪੌਲੀਐਵ ਨੇ ਬੀਤੀ ਸ਼ਾਮ ਸੰਸਦ ਵਿਚ ਕਿਹਾ ਕਿ 500,000 ਲੋਕ ਕੈਨੇਡਾ ਵਿਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ।

ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਹਮਲਾ ਬੋਲਦਿਆਂ ਉਨ੍ਹਾਂ ਨੂੰ ਕਮਜ਼ੋਰ ਪ੍ਰਧਾਨ ਮੰਤਰੀ ਦੱਸਿਆ ਅਤੇ ਕਿਹਾ ਕਿ ਇਸ ਕਮਜ਼ੋਰ ਪ੍ਰਧਾਨ ਮੰਤਰੀ ਦਾ ਇਮੀਗ੍ਰੇਸ਼ਨ ਅਤੇ ਸਾਡੀਆਂ ਸਰਹੱਦਾਂ ’ਤੇ ਕੋਈ ਕੰਟਰੋਲ ਨਹੀਂ ਹੈ ਅਤੇ ਮੌਜੂਦਾ ਸਮੇਂ ਕੈਨੇਡਾ ਆਪਣੀ ਆਰਥਿਕਤਾ ਲਈ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ, ਇਸ ਪਿੱਛੇ ਉਨ੍ਹਾਂ ਟਰੰਪ ਦੇ ਟੈਰਿਫ ਦਾ ਹਵਾਲਾ ਦਿੱਤਾ।

ਪੌਲੀਐਵ ਨੇ ਇਹ ਵੀ ਕਿਹਾ ਕਿ ਪਹਿਲਾਂ ਸਰਕਾਰ ਵਲੋਂ 700,000 ਦੇ ਕਰੀਬ ਸਟੂਡੈਂਟਸ ਇਹ ਸੁਪਨਾ ਦਿਖਾ ਕੇ ਸੱਦੇ ਗਏ ਉਹ ਇੱਥੇ ਪੱਕੇ ਹੋ ਸਕਦੇ ਹਨ ਅਤੇ ਹੁਣ ਉਨ੍ਹਾਂ ਨੂੰ ਜਾਣ ਲਈ ਕਿਹਾ ਜਾ ਰਿਹਾ ਹੈ।

ਉੱਥੇ ਹੀ, ਇਮੀਗ੍ਰੇਸ਼ਨ ਮਿਨਿਸਟਰ ਨੇ ਦੁਹਰਾਇਆ ਕਿ ਸਾਰੇ ਇੱਥੇ ਨਹੀਂ ਰਹਿ ਸਕਦੇ। ਗੌਰਤਲਬ ਹੈ ਕਿ ਸਰਕਾਰ ਵਲੋਂ ਸਟੱਡੀ ਵੀਜ਼ਾ ’ਤੇ ਲਗਾਤਾਰ ਸਖ਼ਤੀ ਕੀਤੀ ਗਈ ਹੈ। ਹੁਣ ਟਰੰਪ ਦੀ ਵਾਈਟ ਵਿਚ ਵਾਪਸੀ ਮਗਰੋਂ ਬਾਰਡਰ ਉੱਤੇ ਸਖਤੀ ’ਤੇ ਫੋਕਸ ਕੀਤਾ ਜਾ ਰਿਹਾ ਹੈ।

Latest news

immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
poilievre-reshuffles-conservative-shadow-cabinet-jasraj-singh-hallan-moved-to-national-revenue-role
Punjabi

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।
canadian-economy-rebounds-with-0-5-gdp-growth-in-april-statistics-canada-says
Punjabi

ਸਟੈਟਿਸਟਿਕਸ ਕੈਨੇਡਾ ਮੁਤਾਬਕ ਅਪ੍ਰੈਲ ਵਿੱਚ ਕੈਨੇਡਾ ਦੀ ਜੀ.ਡੀ.ਪੀ. 0.5 ਫੀਸਦੀ ਵਧੀ

ਕੈਨੇਡੀਅਨ ਅਰਥਵਿਵਸਥਾ ਨੇ ਸਾਲ 2026 ਦੀ ਪਹਿਲੀ ਤਿਮਾਹੀ ਦੀ ਮਾਮੂਲੀ ਮੰਦੀ ਨੂੰ ਪਛਾੜਦਿਆਂ ਮੁੜ ਮਜ਼ਬੂਤ ਵਾਪਸੀ ਕੀਤੀ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਅਪ੍ਰੈਲ ਮਹੀਨੇ ਦੌਰਾਨ ਦੇਸ਼ ਦੀ ਜੀ.ਡੀ.ਪੀ. ਵਿਚ 0.5 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ, ਜੋ ਜੁਲਾਈ 2025 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link