11.93C Vancouver
ADS

Jun 30, 2026 3:04 PM - Connect Newsroom - Ramandeep Kaur with files from The Canadian Press

ਪੌਲੀਐਵ ਨੇ ਕੰਜ਼ਰਵੇਟਿਵ ਸ਼ੈਡੋ ਕੈਬਨਿਟ 'ਚ ਕੀਤਾ ਫੇਰਬਦਲ ,ਜਸਰਾਜ ਸਿੰਘ ਹੱਲਣ ਨੂੰ ਨੈਸ਼ਨਲ ਰੈਵੇਨਿਊ ਦੀ ਮਿਲੀ ਜ਼ਿੰਮੇਵਾਰੀ

Share On
poilievre-reshuffles-conservative-shadow-cabinet-jasraj-singh-hallan-moved-to-national-revenue-role
The party announced changes to its shadow cabinet, including new roles for Michael Chong and Jasraj Singh Hallan.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਆਪਣੀ ਪਾਰਟੀ ਦੇ ਓਪੋਜੀਸ਼ਨ ਫਰੰਟ ਬੈਂਚ ਅਤੇ ਸ਼ੈਡੋ ਕੈਬਨਿਟ ਵਿਚ ਫੇਰਬਦਲ ਕਰ ਦਿੱਤਾ ਹੈ, ਇਸ ਬਦਲਾਅ ਤਹਿਤ ਕੈਲਗਰੀ ਤੋਂ ਐਮ.ਪੀ. ਜਸਰਾਜ ਸਿੰਘ ਹੱਲਣ ਤੋਂ finance critic ਦੀ ਜ਼ਿੰਮੇਵਾਰੀ ਵਾਪਸ ਲੈ ਕੇ ਓਨਟਾਰੀਓ ਦੇ ਸੰਸਦ ਮੈਂਬਰ ਮਾਈਕਲ ਚੋਂਗ ਨੂੰ ਸੌਂਪ ਦਿੱਤੀ ਗਈ ਹੈ, ਚੋਂਗ ਕੰਜ਼ਰਵੇਟਿਵ ਦੇ ਪ੍ਰਮੁੱਖ ਆਗੂਆਂ ਵਿਚੋਂ ਇੱਕ ਹਨ, ਜੋ ਪਹਿਲਾਂ ਪਿਛਲੇ 6 ਸਾਲਾਂ ਤੋਂ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ਆਲੋਚਕ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਉਥੇ ਹੀ, ਪੰਜਾਬੀ ਮੂਲ ਦੇ ਐਮ.ਪੀ. ਜਸਰਾਜ ਸਿੰਘ ਹੱਲਣ ਨੂੰ ਪੌਲੀਐਵ ਨੇ ਨਵਾਂ ਰੋਲ ਦਿੰਦੇ ਹੋਏ ਨੈਸ਼ਨਲ ਰੈਵੇਨਿਊ ਲਈ ਸ਼ੈਡੋ ਮੰਤਰੀ ਐਲਾਨਿਆ ਹੈ। ਬੀ.ਸੀ. ਤੋਂ ਸੰਸਦ ਮੈਂਬਰ ਆਰੋਨ ਗਨ ਨੂੰ ethics ਅਤੇ government accountability critic ਵਜੋਂ ਜ਼ਿੰਮੇਵਾਰੀ ਸੰਭਾਲੀ ਗਈ ਹੈ।

ਇਸ ਦੇ ਨਾਲ ਹੀ ਪੌਲੀਐਵ ਨੇ ਆਪਣੀ ਸੀਨੀਅਰ ਲੀਡਰਸ਼ਿਪ ਟੀਮ, ਜਿਸ ਵਿਚ ਉਨ੍ਹਾਂ ਦੇ ਡਿਪਟੀ ਅਤੇ ਹਾਊਸ ਲੀਡਰ ਸ਼ਾਮਲ ਹਨ, ਉਹਨਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਪੌਲੀਐਵ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਿਲਾ ਕੇ ਹੁਣ 120 ਮੈਂਬਰੀ ਕੰਜ਼ਰਵੇਟਿਵ ਕਾਕਸ ਵਿਚ 84 MPs critics ਦੇ roles ਵਿਚ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link