11.67C Vancouver
ADS

May 21, 2026 6:09 PM - Connect Newsroom - Ramandeep Kaur with files from The Canadian Press

ਪੌਲੀਐਵ ਨੇ ਐਲਬਰਟਾ ਵੱਖਵਾਦੀ ਰੈਫਰੈਂਡਮ ਦੇ ਖ਼ਿਲਾਫ਼ ਮੁਹਿੰਮ ਚਲਾਉਣ ਦਾ ਕੀਤਾ ਐਲਾਨ

Share On
poilievre-says-conservatives-would-campaign-against-alberta-separation-referendum
Conservative Leader Pierre Poilievre speaks with reporters in Ottawa. (Photo: The Canadian Press)

ਕੈਨੇਡਾ ਦੀ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਐਲਬਰਟਾ ਵਿਚ ਉੱਠ ਰਹੀ ਵੱਖਵਾਦ ਦੀ ਆਵਾਜ਼ 'ਤੇ ਆਪਣਾ ਸਪੱਸ਼ਟ ਰੁਖ਼ ਜ਼ਾਹਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਐਲਬਰਟਾ ਵਿਚ ਦੇਸ਼ ਤੋਂ ਵੱਖ ਹੋਣ ਸਬੰਧਤ ਕੋਈ ਵੀ ਰੈਫਰੈਂਡਮ ਹੁੰਦਾ ਹੈ ਤਾਂ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਰੇ ਐਮ.ਪੀਜ਼ ਐਲਬਰਟਾ ਨੂੰ ਕੈਨੇਡਾ ਦਾ ਹਿੱਸਾ ਬਣਾਈ ਰੱਖਣ ਦੇ ਪੱਖ ਵਿਚ ਜ਼ੋਰ ਪਾਉਣ ਲਈ ਮੁਹਿੰਮ ਕਰਨਗੇ।

ਉਹਨਾਂ ਕਿਹਾ ਕਿ ਜੇਕਰ ਕਿਊਬੈਕ ਵਿਚ Parti Québécois ਦੀ ਸਰਕਾਰ ਬਣਦੀ ਹੈ ਅਤੇ ਉਹ ਵੀ ਉੱਥੇ ਵੱਖ ਹੋਣ ਲਈ ਕੋਈ ਰੈਫਰੈਂਡਮ ਸ਼ੁਰੂ ਕਰਦੇ ਹਨ ਤਾਂ ਕੰਜ਼ਰਵੇਟਿਵ ਉੱਥੇ ਵੀ ਕੈਨੇਡਾ ਦੀ ਅਖੰਡਤਾ ਦੇ ਪੱਖ ਵਿਚ ਇਹੀ ਸਟੈਂਡ ਲੈਣਗੇ। ਇਹ ਸਿਆਸੀ ਹਲਚਲ ਅਜਿਹੇ ਸਮੇਂ ਤੇਜ਼ ਹੋਈ ਹੈ ਜਦੋਂ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਸ਼ਾਮ ਇੱਕ ਟੈਲੀਵਿਜ਼ਨ ਸੰਬੋਧਨ ਕਰਨ ਜਾ ਰਹੇ ਹਨ। ਉਨ੍ਹਾਂ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਸਰਕਾਰ ਆਉਣ ਵਾਲੇ ਅਕਤੂਬਰ ਵਿਚ ਹੋਣ ਵਾਲੇ ਰੈਫਰੈਂਡਮ ਦੀ ਸੂਚੀ ਵਿਚ ਕੈਨੇਡਾ ਵਿਚ ਅਲਬਰਟਾ ਦੇ ਭਵਿੱਖ ਨਾਲ ਜੁੜਿਆ ਇੱਕ ਸਵਾਲ ਜੋੜਨ 'ਤੇ ਵਿਚਾਰ ਕਰ ਰਹੀ ਹੈ।

ਪੌਲੀਐਵ ਨੇ ਇਸ ਪੂਰੇ ਵਿਵਾਦ ਲਈ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਲਬਰਟਾ ਵਿਚ ਵਧ ਰਹੀ ਵੱਖਵਾਦੀ ਸੋਚ ਨੂੰ ਸ਼ਾਂਤ ਕਰਨ ਲਈ ਦੇਸ਼ ਦੇ ਸਰੋਤ ਵਿਕਾਸਨੂੰ ਹੁਲਾਰਾ ਦੇਣਾ ਚਾਹੀਦਾ ਹੈ ਅਤੇ ਵਿਵਾਦਿਤ ਗੰਨ ਬਾਏਬੈਕ ਪ੍ਰੋਗਰਾਮ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link