Aug 7, 2025 6:52 PM - The Canadian Press

ਐਲਬਰਟਾ ਦੇ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਸਮੇਤ ਕੈਨੇਡੀਅਨ ਇੱਕ ਨਵੀਂ ਤੇਲ ਪਾਈਪਲਾਈਨ ਚਾਹੁੰਦੇ ਹਨ। ਉਨ੍ਹਾਂ ਨੇ ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਿਰਫ ਇੱਕ ਵਿਅਕਤੀ ਕਰਕੇ ਇਸ ਪ੍ਰੋਜੈਕਟ ਨੂੰ ਰੋਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕੇ ਪੂਰਾ ਦੇਸ਼ ਇਸ ਪ੍ਰੋਜੈਕਟ ਲਈ ਸਭ ਦੀ ਸਹਿਮਤੀ ਦੀ ਉਡੀਕ ਨਹੀਂ ਕਰ ਸਕਦਾ। ਦੱਸ ਦੇਈਏ ਕਿ ਡੇਵਿਡ ਈਬੀ ਨੇ ਵਾਰ-ਵਾਰ ਐਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਅਤੇ ਹੋਰ ਨੇਤਾਵਾਂ ਨਾਲ ਇਸ ਪਾਈਪ-ਲਾਈਨ ਸੰਬੰਧੀ ਚਰਚਾ ਕਰਨ ਅਤੇ ਇਸ ਦਾ ਸਮਰਥਨ ਕਰਨ ਤੋਂ ਇਨਕਾਰ ਕੀਤਾ ਹੈ।
ਪੌਲੀਐਵ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਈਬੀ ਨਾਲ ਕੋਈ ਨਿੱਜੀ ਵਿਰੋਧ ਨਹੀਂ ਹੈ ਪਰ ਕਿਸੇ ਇੱਕ ਵਿਅਕਤੀ ਕਰਕੇ ਇਸ ਪ੍ਰੋਜੈਕਟ ਨੂੰ ਰੋਕਿਆ ਨਹੀਂ ਜਾ ਸਕਦਾ।




