9.97C Vancouver
ADS

Nov 14, 2023 8:10 PM - The Canadian Press

ਪੋਲੀਐਵ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਕਿ ਜ਼ਿਆਦਾਤਰ ਖੇਤੀ ਬਾਲਣ ਪਹਿਲਾਂ ਹੀ ਕਾਰਬਨ ਕੀਮਤ ਤੋਂ ਮੁਕਤ ਹਨ: ਗਿਲਬੌਲਟ

Share On
poilievre-should-admit-that-most-farm-fuels-are-already-exempt-from-carbon-price-guilbeault
Conservative MP Ben Lobb introduced Bill C-234 in 2022 and the Liberals opposed it, but it passed in the House of Commons with the support of the Bloc Québécois and the NDP. (Photo: The Canadian Press)

ਵਾਤਾਵਰਣ ਮੰਤਰੀ ਸਟੀਵਨ ਗਿਲਬੌਲਟ ਅਨੁਸਾਰ ਜੇ ਕੰਜ਼ਰਵੇਟਿਵ ਲੀਡਰ ਪੀਅਰ ਪੋਲੀਐਵ ਵਿੱਚ ਨੈਤਿਕ ਸ਼ਿਸ਼ਟਾਚਾਰ ਦੀ ਥੋੜੀ ਵੀ ਭਾਵਨਾ ਹੁੰਦੀ ਤਾਂ ਉਹ ਕਬੂਲ ਕਰਦੇ ਕਿ ਕੈਨੇਡੀਅਨ ਕਿਸਾਨਾਂ ਦੁਆਰਾ ਵਰਤੇ ਜਾਂਦੇ 97 ਪ੍ਰਤੀਸ਼ਤ ਬਾਲਣ ਨੂੰ ਪਹਿਲਾਂ ਹੀ ਕਾਰਬਨ ਕੀਮਤ ਤੋਂ ਛੋਟ ਦਿੱਤੀ ਗਈ ਹੈ।

ਗਿਲਬੌਲਟ ਦੀ ਟਿੱਪਣੀ ਉਦੋਂ ਆਈ ਹੈ ਜਦੋਂ ਇੱਕ ਕੰਜ਼ਰਵੇਟਿਵ ਬਿੱਲ 'ਤੇ ਕਾਰਬਨ ਦੀ ਕੀਮਤ ਨੂੰ ਲੈ ਕੇ ਨਵੀਂ ਲੜਾਈ ਛਿੜ ਗਈ ਹੈ ਜੋ ਕਿ ਖੇਤੀ ਕਾਰਜਾਂ ਲਈ ਵਰਤੀਆਂ ਜਾਣ ਵਾਲੀਆਂ ਪ੍ਰੋਪੇਨ ਅਤੇ ਕੁਦਰਤੀ ਗੈਸ ਤੋਂ ਹੋਣ ਵਾਲੇ ਪ੍ਰਦੂਸ਼ਣ ਦੀ ਕੀਮਤ ਘੱਟ ਕਰ ਦੇਵੇਗਾ।

ਖੇਤੀ ਲਈ ਵਰਤੇ ਜਾਣ ਵਾਲੇ ਗੈਸੋਲੀਨ ਅਤੇ ਡੀਜ਼ਲ ਨੂੰ ਪਹਿਲਾਂ ਹੀ ਛੋਟ ਦਿੱਤੀ ਗਈ ਹੈ ਪਰ ਬਹੁਤ ਸਾਰੇ ਕਿਸਾਨਾਂ ਦੀ ਕਈ ਸਾਲਾਂ ਤੋਂ ਸ਼ਿਕਾਇਤ ਹੈ ਕਿ ਜਦੋਂ ਖੇਤਾਂ ਦੀਆਂ ਇਮਾਰਤਾਂ ਨੂੰ ਗਰਮ ਕਰਨ ਅਤੇ ਉਨ੍ਹਾਂ ਦੇ ਅਨਾਜ ਨੂੰ ਸੁਕਾਉਣ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਕਾਰਬਨ ਦੀ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ।

ਕੰਜ਼ਰਵੇਟਿਵ ਐੱਮ ਪੀ ਬੈਨ ਲੋਬ ਵੱਲੋਂ 2022 ਵਿੱਚ C-234 ਬਿੱਲ ਪੇਸ਼ ਕੀਤਾ ਗਿਆ ਸੀ ਜਿਸਦਾ ਲਿਬਰਲਾਂ ਵਲੋਂ ਵਿਰੋਧ ਕੀਤਾ ਗਿਆ ਸੀ ਪਰ ਇਹ ਬਲਾਕ ਕਿਊਬੈਕਵਾ ਅਤੇ ਐੱਨ ਡੀ ਪੀ ਦੇ ਸਮਰਥਨ ਨਾਲ ਹਾਊਸ ਆਫ ਕਾਮਨਜ਼ ਵਿੱਚ ਪਾਸ ਹੋ ਗਿਆ।

ਪ੍ਰਾਈਵੇਟ ਮੈਂਬਰ ਦਾ ਇਹ ਬਿੱਲ ਹੁਣ ਸੈਨੇਟ ਰਾਹੀਂ ਆਪਣਾ ਰਸਤਾ ਬਣਾ ਰਿਹਾ ਹੈ ਅਤੇ ਪੋਲੀਐਵ ਵੱਲੋਂ ਗਿਲਬੌਲਟ 'ਤੇ ਸੈਨੇਟਰਾਂ ਨੂੰ ਇਸਦੇ ਵਿਰੁੱਧ ਵੋਟ ਪਾਉਣ ਲਈ ਕਹਿਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link