13.32C Vancouver
ADS

Nov 28, 2024 7:37 PM - Connect Newsroom

ਬਾਰਡਰ ਸਕਿਓਰਿਟੀ ਨੂੰ ਲੈ ਕੇ ਪੌਲੀਐਵ ਨੇ ਟਰੂਡੋ ’ਤੇ ਸਾਧਿਆ ਨਿਸ਼ਾਨਾ

Share On
poilievre-targets-trudeau-over-border-security
Poilievre asserted that Trudeau has failed to fulfill one of his key duties, which is securing the border.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਬਾਰਡਰ ਸਕਿਓਰਿਟੀ ਨੂੰ ਲੈ ਕੇ ਪੀ.ਐੱਮ. ਜਸਟਿਨ ਟਰੂਡੋ ’ਤੇ ਵੱਡਾ ਹਮਲਾ ਬੋਲਿਆ ਹੈ। ਔਟਵਾ ਵਿਚ ਪੱਤਰਕਾਰਾਂ ਨਾਲ ਗੱਲ ਕਰਦੇ ਉਨ੍ਹਾਂ ਕਿਹਾ ਕਿ ਅੱਜ ਦੇ ਜੋ ਹਾਲਾਤ ਨੇ ਉਸ ਲਈ ਪੂਰੀ ਤਰ੍ਹਾਂ ਟਰੂਡੋ ਜ਼ਿੰਮੇਵਾਰ ਹਨ।

ਪੌਲੀਐਵ ਨੇ ਕਿਹਾ ਕਿ ਟਰੂਡੋ ਤੋਂ ਪਹਿਲਾਂ ਗੈਰ-ਕਾਨੂੰਨੀ ਲਾਂਘੇ ਨਹੀਂ ਸਨ। ਟਰੂਡੋ ਨੇ ਬਾਰਡਰ ਖੁੱਲ੍ਹੇ ਛੱਡ ਦਿੱਤੇ ਕਿ ਕੋਈ ਵੀ ਆਵੇ, ਜਿਸ ਦੇ ਨਤੀਜੇ ਵਜੋਂ ਹੁਣ ਸ਼ਰਣ ਮੰਗਣ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਕੇ 200 000 ’ਤੇ ਪਹੁੰਚ ਗਈ ਹੈ ਅਤੇ ਬਾਰਡਰ ਸੁਰੱਖਿਆ ਦੀ ਜ਼ਿੰਮੇਵਾਰੀ ਪ੍ਰੀਮੀਅਰ ਸੰਭਾਲ ਰਹੇ ਹਨ।

ਇਸ ਦੇ ਨਾਲ ਹੀ ਟਰੂਡੋ ’ਤੇ ਹਮਲਾ ਬੋਲਦੇ ਪੌਲੀਐਵ ਨੇ ਕਿਹਾ ਕਿ ਬਾਰਡਰ ਸਕਿਓਰ ਕਰਨ ਦੀ ਉਹ ਆਪਣੀ ਇੱਕ ਪ੍ਰਮੁੱਖ ਜ਼ਿੰਮੇਵਾਰੀ ਨਹੀਂ ਸਾਂਭ ਸਕੇ, ਜਿਸ ਦੇ ਚੱਲਦੇ ਕਿਊਬੈਕ ਅਤੇ ਐਲਬਰਟਾ ਵਰਗੇ ਸੂਬੇ ਹੁਣ ਆਪਣੇ ਦਮ ’ਤੇ ਸਰਹੱਦਾਂ ਦੀ ਸੁਰੱਖਿਆ ਵਧਾ ਰਹੇ ਹਨ।

ਪੌਲੀਐਵ ਨੇ ਕਿਹਾ ਕਿ ਕੈਨੇਡਾ ਨੂੰ ਹੁਣ ਸਟਰੌਂਗ ਪ੍ਰਾਈਮ ਮਿਨਿਸਟਰ ਦੀ ਲੋੜ ਹੈ ਅਤੇ ਟਰੂਡੋ ਨੂੰ ਹਟਾਇਆ ਜਾਣਾ ਚਾਹੀਦਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link