18.51C Vancouver
ADS

Jun 8, 2026 2:17 PM - Connect Newsroom - Ramandeep Kaur with files from The Canadian Press

ਐਲਬਰਟਾ 'ਚ ਵੱਖਵਾਦੀ ਭਾਵਨਾਵਾਂ ਘਟਾਉਣ ਲਈ ਨੀਤੀ ਬਦਲਾਵਾਂ ਦੀ ਵਕਾਲਤ ਕਰਨਗੇ ਪੌਲੀਐਵ

Share On
poilievre-to-promote-policy-changes-aimed-at-reducing-alberta-separation-sentiment
Conservative Leader Pierre Poilievre speaks during an event in Calgary as he outlines policy proposals aimed at addressing concerns driving Alberta separation sentiment. (Photo: The Canadian Press)

ਕੈਲਗਰੀ ਵਿਚ ਅੱਜ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਵਲੋਂ ਐਲਬਰਟਾ ਨੂੰ ਕੈਨੇਡਾ ਅੰਦਰ ਬਣਾਈ ਰੱਖਣ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਗੱਲ ਪਹਿਲਾਂ ਹੀ ਸਪੱਸ਼ਟ ਕਰ ਦਿੱਤੀ ਸੀ ਕਿ ਜੇਕਰ ਐਲਬਰਟਾ ਵਿਚ ਕੋਈ ਵੀ ਵੱਖਵਾਦ ਦੀ ਮੁਹਿੰਮ ਸ਼ੁਰੂ ਹੁੰਦੀ ਹੈ ਤਾਂ ਉਨ੍ਹਾਂ ਦੀ ਪੂਰੀ ਟੀਮ ਸੂਬੇ ਨੂੰ ਕੈਨੇਡਾ ਨਾਲ ਇਕਜੁੱਟਤਾ ਬਣਾਈ ਰੱਖਣ ਦੇ ਸਬੰਧ ਵਿਚ ਪ੍ਰਚਾਰ ਕਰੇਗੀ।

ਆਉਣ ਵਾਲੇ ਰੈਫਰੈਂਡਮ ਦੇ ਮੱਦੇਨਜ਼ਰ, ਉਨ੍ਹਾਂ ਦਾ ਕਹਿਣਾ ਹੈ ਕਿ ਫੈਡਰਲ ਨੀਤੀਆਂ ਵਿੱਚ ਬਦਲਾਅ ਕਰਕੇ ਸੂਬੇ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕਦਾ ਹੈ, ਇਸ ਲਈ ਵੱਖ ਹੋਣ ਦੀ ਬਜਾਏ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਪਿਛਲੇ ਮਹੀਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਅਕਤੂਬਰ ਵਿੱਚ ਐਲਬਰਟਾ ਦੇ ਲੋਕਾਂ ਤੋਂ ਇਹ ਰਾਇ ਮੰਗੇਗੀ ਕਿ ਕੀ ਸੂਬੇ ਨੂੰ ਕੈਨੇਡਾ ਦਾ ਹਿੱਸਾ ਬਣੇ ਰਹਿਣਾ ਚਾਹੀਦਾ ਹੈ ਜਾਂ ਫਿਰ ਕਾਨੂੰਨੀ ਤੌਰ 'ਤੇ ਵੱਖ ਹੋਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ।

ਦੂਜੇ ਪਾਸੇ, ਪੌਲੀਐਵ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਗਰਮੀਆਂ ਦੌਰਾਨ ਪੂਰੇ ਅਲਬਰਟਾ ਵਿੱਚ ਮੁਹਿੰਮ ਚਲਾਉਣਗੇ ਅਤੇ ਲੋਕਾਂ ਨੂੰ ਕੈਨੇਡਾ ਦੇ ਸਾਂਝੇ ਕੈਨੇਡੀਅਨ ਪਰਿਵਾਰ ਵਿੱਚ ਬਣੇ ਰਹਿਣ ਲਈ ਪ੍ਰੇਰਿਤ ਕਰਨਗੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link