18.2C Vancouver
ADS

Apr 15, 2026 2:14 PM - Connect Newsroom - Ramandeep Kaur with files from The Canadian Press

ਜ਼ਿਮਨੀ ਚੋਣਾਂ ਵਿੱਚ ਹਾਰ ਦੇ ਬਾਵਜੂਦ ਪੌਲੀਐਵ ਆਪਣੇ ਅਹੁਦੇ 'ਤੇ ਕਾਇਮ ਰਹਿਣਗੇ

Share On
poilievre-to-stay-on-as-conservative-leader-after-by-election-losses
According to preliminary results, the Conservatives saw their vote share drop by more than 10 percentage points in all three ridings. (Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਤਿੰਨ ਫੈਡਰਲ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਵੱਡੀ ਹਾਰ ਤੋਂ ਬਾਅਦ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। 13 ਅਪ੍ਰੈਲ ਨੂੰ ਹੋਈਆਂ ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿਚ ਕੰਜ਼ਰਵੇਟਿਵ ਦੀ ਵੋਟ ਹਿੱਸੇਦਾਰੀ ਵਿਚ ਸਾਰੇ ਤਿੰਨ ਹਲਕਿਆਂ ਵਿਚ 10 ਫੀਸਦੀ ਤੋਂ ਵੱਧ ਦੀ ਗਿਰਾਵਟ ਆਈ ਹੈ।

ਖਾਸ ਕਰ ਕਿਊਬੈਕ ਦੀ ਟੈਰੇਬੋਨ ਰਾਈਡਿੰਗ ਵਿਚ ਪਾਰਟੀ ਦਾ ਪ੍ਰਦਰਸ਼ਨ ਸਭ ਤੋਂ ਨਿਰਾਸ਼ਾਜਨਕ ਰਿਹਾ, ਜਿੱਥੇ ਵੋਟ ਸ਼ੇਅਰ 2025 ਦੀਆਂ ਚੋਣਾਂ ਦੇ 18.2 ਫੀਸਦੀ ਤੋਂ ਡਿੱਗ ਕੇ ਸਿਰਫ਼ 3.3 ਫੀਸਦੀ ਰਹਿ ਗਿਆ। ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੇ ਤਤਕਾਲੀ ਕਮਿਊਨੀਕੇਸ਼ਨ ਡਾਇਰੈਕਟਰ ਦਿਮਿਤਰੀ ਸੌਦਾਸ ਨੇ ਇਨ੍ਹਾਂ ਨਤੀਜਿਆਂ ਨੂੰ ਪਾਰਟੀ ਲਈ ਚਿਤਾਵਨੀ ਦੱਸਿਆ ਹੈ। ਉਨ੍ਹਾਂ ਅਨੁਸਾਰ, ਵੋਟ ਸ਼ੇਅਰ ਵਿਚ ਇਹ ਗਿਰਾਵਟ ਸੰਕੇਤ ਦਿੰਦੀ ਹੈ ਕਿ ਜੇ ਅੱਜ ਆਮ ਚੋਣਾਂ ਹੁੰਦੀਆਂ ਤਾਂ ਓਨਟਾਰੀਓ ਵਿਚ ਕਈ ਮੌਜੂਦਾ ਕੰਜ਼ਰਵੇਟਿਵ ਐਮ.ਪੀ. ਆਪਣੀਆਂ ਸੀਟਾਂ ਗੁਆ ਸਕਦੇ ਸਨ।

ਉਥੇ ਹੀ, ਮੰਗਲਵਾਰ ਨੂੰ ਹਾਊਸ ਔਫ ਕੌਮਨਜ਼ ਵਿਚ ਬੋਲਦਿਆਂ ਪੌਲੀਐਵ ਨੇ ਕਿਹਾ ਕਿ ਭਾਵੇਂ ਕੈਨੇਡੀਅਨ ਮੌਜੂਦਾ ਸਥਿਤੀ ਤੋਂ ਨਿਰਾਸ਼ ਹੋ ਸਕਦੇ ਹਨ ਪਰ ਉਨ੍ਹਾਂ ਨੂੰ ਹਿੰਮਤ ਨਹੀਂ ਹਾਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਸਦਨ ਅਤੇ ਦੇਸ਼ ਭਰ ਵਿਚ ਲੋਕਾਂ ਦੀ ਲੜਾਈ ਜਾਰੀ ਰੱਖਣਗੇ ਅਤੇ ਅਗਲੀਆਂ ਚੋਣਾਂ ਵਿਚ ਪਾਰਟੀ ਦੀ ਅਗਵਾਈ ਵੀ ਕਰਨਗੇ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link