19.67C Vancouver
ADS

Aug 20, 2025 8:06 PM - Connect Newsroom

ਸਰੀ ਫੇਰੀ ਦੌਰਾਨ ਪੌਲੀਐਵ ਨੇ ਐਕਸਟੌਰਸ਼ਨ ਨਾਲ ਨਜਿੱਠਣ ਲਈ ਐਕਸ਼ਨ ਪਲੈਨ ਕੀਤਾ ਜਾਰੀ

Share On
poilievre-unveils-action-plan-to-combat-extortion-during-surrey-visit
Poilievre addressing press conference in Surrey about extortions (Photo: Connect Media Network)

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਅੱਜ ਸਰੀ ਦੇ ਰੌਇਲ ਕਿੰਗ ਬੈਂਕੁਇਟ ਹਾਲ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐਕਸਟੌਰਸ਼ਨ ਵਿਰੁੱਧ ਤਿੰਨ ਕਦਮਾਂ ਵਾਲਾ ਐਕਸ਼ਨ ਪਲੈਨ ਪੇਸ਼ ਕੀਤਾ। ਇਹ ਓਹੀ ਥਾਂ ਹੈ ਜਿੱਥੇ 21 ਜੁਲਾਈ 2025 ਨੂੰ ਗੋਲੀਬਾਰੀ ਦੀ ਘਟਨਾ ਵਾਪਰੀ ਸੀ।

ਉਨ੍ਹਾਂ ਦੇ ਨਾਲ ਐਬਟਸਫੋਰਡ–ਸਾਊਥ ਲੈਂਗਲੀ ਤੋਂ ਸੰਸਦ ਮੈਂਬਰ ਸੁਖਮਨ ਗਿੱਲ ਅਤੇ ਪਾਰਟੀ ਉਮੀਦਵਾਰ ਸੁੱਖ ਪੰਧੇਰ ਤੇ ਪੁਲਿਸ ਅਧਿਕਾਰੀ ਜੈਸੀ ਸਹੋਤਾ ਵੀ ਮੌਜੂਦ ਸਨ।

ਪੌਲੀਐਵ ਨੇ ਕਿਹਾ ਕਿ ਲਿਬਰਲ ਸਰਕਾਰ ਦੇ ਸਾਸ਼ਨ ਵਿਚ ਐਕਸਟੌਰਸ਼ਨ-ਸਬੰਧੀ ਅਪਰਾਧਾਂ ਵਿਚ 330 ਫੀਸਦੀ ਵਾਧਾ ਹੋਇਆ ਕਿਉਂਕਿ ਬਿੱਲ C-5 ਅਤੇ C-75 ਜ਼ਰੀਏ ਲਿਬਰਲਸ ਨੇ ਗੰਨ ਨਾਲ ਜ਼ਬਰਨ ਵਸੂਲੀ ਦੇ ਮਾਮਲਿਆਂ ਵਿਚ ਲਾਜ਼ਮੀ ਜੇਲ੍ਹ ਦੀ ਸਜ਼ਾ ਨੂੰ ਸਮਾਪਤ ਕਰ ਦਿੱਤਾ।

ਕੰਜ਼ਰਵੇਟਿਵ ਐਕਸ਼ਨ ਪਲੈਨ ਵਿਚ ਹੇਠ ਲਿਖੇ ਤਿੰਨ ਮੁੱਖ ਕਦਮ ਸ਼ਾਮਲ ਹਨ:

  • ਬਿਸ਼ਨੋਈ ਗੈਂਗ ਨੂੰ ਦਹਿਸ਼ਤਗਰਦ ਗਰੁੱਪ ਵਜੋਂ ਤੁਰੰਤ ਘੋਸ਼ਿਤ ਕਰਨ ਦੀ ਮੰਗ।
  • ਬਿੱਲ C-5 ਅਤੇ C-75 ਨੂੰ ਰੱਦ ਕਰਕੇ ਬੇਲ ਦੀ ਥਾਂ ਜੇਲ੍ਹ ਦੀ ਪੌਲਿਸੀ ਲਾਗੂ ਕਰਨ ਦੀ ਮੰਗ।
  • ਸੰਸਦ ਮੈਂਬਰ ਟਿਮ ਉੱਪਲ ਦੇ ਬਿੱਲ ਦਾ ਸਮਰਥਨ ਕਰਨਾ, ਜਿਸ ਵਿਚ ਐਕਸਟੌਰਸ਼ਨ ਕ੍ਰਾਈਮ ਲਈ ਘੱਟੋ-ਘੱਟ 4 ਤੋਂ 7 ਸਾਲ ਦੀ ਜੇਲ੍ਹ ਹੋਣਾ ਲਾਜ਼ਮੀ ਅਤੇ ਫਿਰੌਤੀ ਲਈ ਗੋਲੀ ਚਲਾਉਣ ਜਾਂ ਅੱਗਜ਼ਨੀ ਕਰਨ ਦੇ ਮਾਮਲੇ ਵਿਚ ਵਾਧੂ ਸਜ਼ਾ ਦੀ ਮੰਗ ਸ਼ਾਮਲ ਹੈ।

ਪੀਅਰ ਪੌਲੀਐਵ ਨੇ ਕਿਹਾ ਕਿ ਇਹ ਤਿੰਨ ਪ੍ਰਸਤਾਵ ਕੰਜ਼ਰਵੇਟਿਵ ਪਾਰਟੀ ਵਲੋਂ ਪਤਝੜ ਦੇ ਸੰਸਦੀ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਸੁਰੱਖਿਆ ਮੁੜ ਬਹਾਲ ਕੀਤੀ ਜਾ ਸਕੇ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link