17.57C Vancouver
ADS

Jan 6, 2026 2:51 PM - Connect Newsroom - Ramandeep Kaur with files from The Canadian Press

ਵੈਨੇਜ਼ੁਏਲਾ ਵਿੱਚ ਅਮਰੀਕੀ ਕਾਰਵਾਈ ਤੋਂ ਬਾਅਦ ਪੌਲੀਐਵ ਨੇ ਤੁਰੰਤ ਪਾਈਪਲਾਈਨ ਪ੍ਰਵਾਨਗੀ ਦੀ ਕੀਤੀ ਮੰਗ

Share On
poilievre-urges-ottawa-to-fast-track-pacific-pipeline-amid-u-s-move-on-venezuelan-oil
Conservative Leader Pierre Poilievre speaks at a news conference in Ottawa. (Photo: The Canadian Press)

ਕੈਨੇਡਾ ਦੀ ਵਿਰੋਧੀ ਧਿਰ ਦੇ ਨੇਤਾ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਪੱਤਰ ਲਿਖ ਕੇ ਪ੍ਰਸ਼ਾਂਤ ਤੱਟ ਤੱਕ ਪਾਈਪਲਾਈਨ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਪੌਲੀਐਵ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਹਿਰਾਸਤ ਵਿਚ ਲੈਣ ਅਤੇ ਉੱਥੋਂ ਦੇ ਤੇਲ ਭੰਡਾਰਾਂ 'ਤੇ ਕੰਟਰੋਲ ਕਰਨ ਤੋਂ ਬਾਅਦ ਕੈਨੇਡੀਅਨ ਤੇਲ ਦੀ ਅਮਰੀਕੀ ਬਾਜ਼ਾਰ ਵਿਚ ਮੰਗ ਘਟ ਸਕਦੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਨੂੰ ਹੁਣ ਜਲਦ ਤੋਂ ਜਲਦ ਨਵੇਂ ਬਾਜ਼ਾਰਾਂ ਦੀ ਲੋੜ ਹੈ, ਜਿਸ ਲਈ ਪ੍ਰਸ਼ਾਂਤ ਤੱਟ ਹੀ ਇੱਕ ਮੁੱਖ ਜ਼ਰੀਆ ਹੈ। ਵਿਰੋਧੀ ਧਿਰ ਦੇ ਲੀਡਰ ਮੁਤਾਬਕ, ਵੈਨੇਜ਼ੁਏਲਾ ਦਾ ਭਾਰੀ ਕੱਚੇ ਤੇਲ ਦਾ ਉਤਪਾਦਨ ਤੇਜ਼ੀ ਨਾਲ ਇਤਿਹਾਸਕ ਪੱਧਰ 'ਤੇ ਵਾਪਸ ਆ ਸਕਦਾ ਹੈ, ਜੋ ਕਿ ਸਿੱਧਾ ਕੈਨੇਡਾ ਦੇ ਹੈਵੀ ਕਰੂਡ ਲਈ ਚੁਣੌਤੀ ਹੋਵੇਗਾ।

ਅਮੈਰੀਕਨ ਐਨਰਜੀ ਇਨਫੋਰਮੇਸ਼ਨ ਐਡਮਨਿਸਟਰੇਸ਼ਨ ਮੁਤਾਬਕ, ਵੈਨੇਜ਼ੁਏਲਾ ਕੋਲ ਦੁਨੀਆ ਦਾ ਸਭ ਤੋਂ ਵੱਡਾ ਕੱਚੇ ਤੇਲ ਦੇ ਭੰਡਾਰ ਹੈ, ਜੋ ਕਿ ਕਰੀਬ 303 ਬਿਲੀਅਨ ਬੈਰਲ ਹੈ, ਇਹ ਵਿਸ਼ਵ ਦੇ ਕੁੱਲ ਤੇਲ ਭੰਡਾਰ ਦਾ 17 ਫੀਸਦੀ ਹੈ। ਪੌਲੀਐਵ ਨੇ ਅਜਿਹੇ ਵਿਚ ਕਾਰਨੀ ਨੂੰ ਐਲਬਰਟਾ ਤੋਂ ਬੀ. ਸੀ. ਦੇ ਪੱਛਮੀ ਤੱਟ ਤੱਕ ਤੇਲ ਪਾਈਪਲਾਈਨ ਨੂੰ 60 ਦਿਨਾਂ ਅੰਦਰ ਮਨਜ਼ੂਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link