12.62C Vancouver
ADS

Aug 29, 2024 2:07 PM - The Canadian Press

ਪੋਲੀਵਰੇ ਨੇ ਜਗਮੀਤ ਸਿੰਘ ਨੂੰ ਲਿਬਰਲਜ਼ ਨਾਲ ਐਨਡੀਪੀ ਸੌਦਾ ਖਤਮ ਕਰਨ ਤੇ ਪਤਝੜ 'ਚ ਚੋਣਾਂ ਕਰਾਉਣ ਦੀ ਕੀਤੀ ਮੰਗ

Share On
poilievre-urges-singh-to-end-ndp-deal-with-liberals-force-fall-election
The NDP entered a supply and confidence deal with the Liberals in 2022.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਨੇ ਐਨ.ਡੀ.ਪੀ ਪ੍ਰਧਾਨ ਜਗਮੀਤ ਸਿੰਘ ਦੇ ਨਾਮ ਇੱਕ ਪੱਤਰ ਜਾਰੀ ਕਰਦੇ ਉਨ੍ਹਾਂ ਨੂੰ ਲਿਬਰਲ ਨਾਲ ਸਮਝੌਤਾ ਖ਼ਤਮ ਕਰਨ ਅਤੇ ਇਸ ਫਾਲ ਵਿਚ ਇਲੈਕਸ਼ਨ ਕਰਵਾਏ ਜਾਣ ਦੀ ਮੰਗ ਕੀਤੀ ਹੈ। ਜਗਮੀਤ ਸਿੰਘ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਐੱਨ.ਡੀ.ਪੀ.ਕੋਲ ਜਸਟਿਨ ਟਰੂਡੋ ਨੂੰ ਇੱਕ ਹੋਰ ਸਾਲ ਲਈ ਸੱਤਾ ਵਿਚ ਰੱਖਣ ਲਈ ਵੋਟਰਾਂ ਦਾ ਫ਼ਤਵਾ ਨਹੀਂ ਹੈ। ਇਸ ਲਈ ਸਤੰਬਰ ਵਿਚ ਹਾਊਸ ਆਫ ਕਾਮਨਜ਼ ਦੀ ਕਾਰਵਾਈ ਬਹਾਲ ਹੋਣ 'ਤੇ ਐੱਨ.ਡੀ.ਪੀ. ਨੂੰ ਸਰਕਾਰ ਖਿਲਾਫ ਅਵਿਸ਼ਵਾਸ ਮਤੇ ਦੇ ਸਮਰਥਨ ਵਿਚ ਵੋਟ ਕਰਨੀ ਚਾਹੀਦੀ ਹੈ।

ਪੋਲੀਵਰੇ ਨੇ ਆਰੋਪ ਲਾਇਆ ਕਿ ਜਗਮੀਤ ਸਿੰਘ ਦਾ ਟਰੂਡੋ ਨੂੰ ਸਮਰਥਨ ਸਿਰਫ ਆਪਣੀ ਪੈਨਸ਼ਨ ਸੁਰੱਖਿਅਤ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਐੱਨ.ਡੀ.ਪੀ. ਨੇ ਜਦੋਂ ਟਰੂਡੋ ਨੂੰ ਸੱਤਾ ਵਿਚ ਰੱਖਣ ਲਈ ਸਮਝੌਤਾ ਕੀਤਾ ਸੀ ਤਾਂ ਕਿਹਾ ਸੀ ਕਿ ਇਹ ਗਠਜੋੜ ਲੋਕਾਂ ਦੀ ਜ਼ਿੰਦਗੀ ਨੂੰ ਵਧੇਰੇ ਕਿਫਾਇਤੀ ਬਣਾਏਗਾ ਪਰ ਜਗਮੀਤ ਸਿੰਘ ਹੁਣ ਖੁਦ ਮੰਨਦੇ ਹਨ ਕਿ ਗ੍ਰੋਸਰੀ ਤੋਂ ਲੈ ਕੇ ਲੋਕਾਂ ਦਾ ਰਹਿਣ-ਸਹਿਣ ਇੰਨਾ ਮਹਿੰਗਾ ਹੋ ਗਿਆ ਹੈ ਕਿ ਇਹ ਪਹਿਲਾਂ ਕਦੇ ਨਹੀਂ ਸੀ।

ਪੋਲੀਵਰੇ ਨੇ ਕਿਹਾ ਮੈਨੂੰ ਪਤਾ ਹੈ ਕਿ ਜਗਮੀਤ ਹਰ ਹਾਲ ਵਿਚ ਇਲੈਕਸ਼ਨ ਨੂੰ ਅਵੋਇਡ ਕਰਨਗੇ ਕਿਉਂਕਿ ਉਨ੍ਹਾਂ ਨੂੰ ਲੋਕਾਂ ਤੋਂ ਜ਼ਿਆਦਾ ਫਰਵਰੀ ਵਿਚ ਆਪਣੇ ਲਈ 2.2 ਮਿਲੀਅਨ ਡਾਲਰ ਦੀ ਸਾਲਾਨਾ ਪੈਨਸ਼ਨ ਲਈ ਕੁਆਲੀਫਾਈ ਕਰਨ ਦੀ ਫਿਕਰ ਹੈ। ਗੌਰਤਲਬ ਹੈ ਕਿ ਐੱਨ.ਡੀ.ਪੀ.ਨੇ 2022 ਵਿਚ ਲਿਬਰਲਸ ਨਾਲ ਇੱਕ ਸਮਝੌਤਾ ਕੀਤਾ ਸੀ, ਜਿਸ ਤਹਿਤ ਕੁਝ ਪ੍ਰਮੁੱਖ ਮੰਗਾਂ ਦੇ ਬਦਲੇ ਲਿਬਰਲਸ ਨੂੰ 2025 ਤੱਕ ਸੱਤਾ ਵਿਚ ਬਣਾਈ ਰੱਖਣ ਦੀ ਸਹਿਮਤੀ ਦਿੱਤੀ ਸੀ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link