18.02C Vancouver
ADS

Feb 5, 2025 4:06 PM - The Canadian Press

ਪੀਅਰ ਪੌਲੀਐਵ ਦਾ ਵਾਅਦਾ,"ਪੀ. ਐੱਮ. ਚੁਣੇ ਜਾਣ 'ਤੇ ਫੈਂਟਾਨਿਲ ਤਸਕਰਾਂ ਨੂੰ ਦੇਵਾਂਗਾ ਸਖਤ ਸਜ਼ਾ"

Share On
poilievre-would-impose-life-sentences-for-trafficking-over-40-mg-of-fentanyl
The Conservatives also want traffickers caught with between 20 mg and 40 mg of the drug to be sentenced to 15 years in prison. (Photo: The Canadian Press)

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਬਣਨ 'ਤੇ ਫੈਂਟਾਨਾਇਲ ਦੇ ਸਰਗਨਾਵਾਂ ਨੂੰ ਉਮਰ ਭਰ ਲਈ ਜੇਲ੍ਹ ਵਿਚ ਸੁੱਟਣ ਦੀ ਘੋਸ਼ਣਾ ਕੀਤੀ ਹੈ। ਪੌਲੀਐਵ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ 40 ਮਿਲੀਗ੍ਰਾਮ ਤੋਂ ਵੱਧ ਫੈਂਟਾਨਾਇਲ ਦੀ ਤਸਕਰੀ, ਪੈਦਾਵਾਰ ਅਤੇ ਇਸ ਦੀ ਵੰਡ ਲਈ ਦੋਸ਼ੀ ਠਹਿਰਾਏ ਜਾਣ ਵਾਲੇ ਮੁਲਜ਼ਮਾਂ ਲਈ ਲਾਜ਼ਮੀ ਤੌਰ 'ਤੇ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਲਿਆਏਗੀ।

ਉਹਨਾਂ ਕਿਹਾ ਕਿ ਫੈਂਟਾਨਾਇਲ ਦੇ ਸਰਗਨਾਵਾਂ ਲਈ ਸਜ਼ਾ ਕਤਲ ਦੇ ਬਰਾਬਰ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ 20 ਮਿਲੀਗ੍ਰਾਮ ਤੋਂ 40 ਮਿਲੀਗ੍ਰਾਮ ਫੈਂਟਾਨਾਇਲ ਨਾਲ ਫੜ੍ਹੇ ਜਾਣ ਵਾਲੇ ਤਸਕਰਾਂ ਨੂੰ ਵੀ 15 ਸਾਲ ਦੀ ਜੇਲ੍ਹ ਦੀ ਸਜ਼ਾ ਦਿੱਤੀ ਜਾਵੇਗੀ। ਪੌਲੀਐਵ ਦੀ ਇਹ ਘੋਸ਼ਣਾ ਉਦੋਂ ਆਈ ਹੈ ਜਦੋਂ ਟਰੰਪ ਨੇ ਅਮਰੀਕਾ ਵਿਚ ਇਸ ਨਸ਼ੇ ਦੇ ਵਾਧੇ ਲਈ ਕੈਨੇਡਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਟੈਰਿਫ ਨੂੰ ਮੁਲਤਵੀ ਕਰਦੇ ਹੋਏ ਔਟਵਾ ਨੂੰ ਇਸ 'ਤੇ ਕਾਰਵਾਈ ਲਈ ਕਰੀਬ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

ਪੌਲੀਐਵ ਨੇ ਕਿਹਾ ਕਿ ਜੇ ਐਨ.ਡੀ.ਪੀ.-ਲਿਬਰਲਜ਼ ਨੇ ਦੋ ਸਾਲ ਪਹਿਲਾਂ ਫੈਂਟਾਨਾਇਲ ਅਤੇ ਹੋਰ ਨਸ਼ੇ ਬਾਰੇ ਉਹਨਾਂ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਅੱਜ ਇਹ ਦਿਨ ਨਹੀਂ ਦੇਖਣੇ ਪੈਣੇ ਸੀ। ਪੌਲੀਐਵ ਨੇ ਕਿਹਾ ਕਿ ਨਸ਼ੇ 'ਤੇ ਬੈਨ ਲੱਗਣਾ ਚਾਹੀਦਾ ਹੈ, ਨਾ ਕਿ ਇਸ ਦੀ ਖੁੱਲ੍ਹ ਦੇਣੀ ਚਾਹੀਦੀ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link