17.33C Vancouver
ADS

May 13, 2024 4:41 PM - The Canadian Press

ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਚੌਥਾ ਭਾਰਤੀ ਨਾਗਰਿਕ ਗ੍ਰਿਫਤਾਰ

Share On
police-announce-arrest-of-fourth-suspect-in-b-c-sikh-activist-nijjars-death
The province's Integrated Homicide Investigation Team says 22-year-old Amandeep Singh was already in the custody of Peel Regional Police in Ontario for unrelated firearms charges.(Photo: The Canadian Press)

ਬੀ.ਸੀ. ਆਰ.ਸੀ.ਐੱਮ.ਪੀ. ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਚੌਥੇ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ 22 ਸਾਲਾ ਅਮਨਦੀਪ ਸਿੰਘ ਵਜੋਂ ਹੋਈ। ਪੁਲਿਸ ਨੇ ਕਿਹਾ ਕਿ ਅਮਨਦੀਪ ਨੇ ਕੈਨੇਡਾ ਵਿਚ ਕਈ ਟਿਕਾਣੇ ਬਦਲੇ, ਉਹ ਬਰੈਂਪਟਨ, ਸਰੀ ਅਤੇ ਐਬਟਸਫੋਰਡ ਵਿਚ ਰਹਿ ਚੁੱਕਾ ਹੈ।

ਨਿੱਝਰ ਮਾਮਲੇ ਵਿਚ ਗ੍ਰਿਫਤਾਰੀ ਤੋਂ ਪਹਿਲਾਂ ਉਹ ਓਨਟਾਰੀਓ ਵਿਚ ਵੱਖਰੇ ਹਥਿਆਰਾਂ ਦੇ ਦੋਸ਼ ਨਾਲ ਪੀਲ ਪੁਲਿਸ ਦੀ ਹਿਰਾਸਤ ਵਿਚ ਸੀ। ਬੀ. ਸੀ. ਪੁਲਿਸ ਨੇ ਅਮਨਦੀਪ ਖ਼ਿਲਾਫ਼ ਫਰਸਟ ਡਿਗਰੀ ਮਰਡਰ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਹਨ। ਜਾਂਚਕਰਤਾ ਨੇ ਕਿਹਾ ਕਿ ਚੱਲ ਰਹੀ ਜਾਂਚ ਅਤੇ ਅਦਾਲਤੀ ਪ੍ਰਕਿਰਿਆਵਾਂ ਕਾਰਨ ਗ੍ਰਿਫਤਾਰੀ ਦੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਜਾ ਸਕਦੇ।

ਇਸ ਤੋਂ ਪਹਿਲਾਂ 3 ਮਈ ਨੂੰ ਤਿੰਨ ਭਾਰਤੀ ਨਾਗਰਿਕਾਂ- 28 ਸਾਲਾ ਕਰਨਪ੍ਰੀਤ ਸਿੰਘ, 22 ਸਾਲਾ ਕਮਲਪ੍ਰੀਤ ਸਿੰਘ ਅਤੇ 22 ਸਾਲਾ ਕਰਨ ਬਰਾੜ ਨੂੰ ਨਿੱਝਰ ਦੇ ਕਤਲ ਦੇ ਸਬੰਧ ਵਿਚ ਐਡਮਿੰਟਨ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੁਲਿਸ ਨੇ ਉਸ ਸਮੇਂ ਕਿਹਾ ਸਿ ਕਿ ਇਸ ਮਾਮਲੇ ਵਿਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ। ਓਧਰ, ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਨਿੱਝਰ ਦੇ ਕਤਲ ਵਿਚ ਚੌਥੀ ਗ੍ਰਿਫਤਾਰੀ ’ਤੇ ਪ੍ਰਤੀਕਿਰਿਆ ਦਿੱਤੀ ਹੈ।

ਜੈਸ਼ੰਕਰ ਨੇ ਸੋਮਵਾਰ ਨੂੰ ਕਿਹਾ ਕਿ ਕੈਨੇਡਾ ਨੇ ਭਾਰਤ ਨੂੰ ਹੁਣ ਤੱਕ ਕੁਝ ਵੀ ਅਜਿਹਾ ਨਹੀਂ ਸੌਂਪਿਆ ਜੋ ਭਾਰਤੀ ਜਾਂਚ ਏਜੰਸੀਆਂ ਲਈ ਉਪਯੋਗੀ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਲੰਮੇ ਸਮੇਂ ਤੋਂ ਕਹਿੰਦੇ ਆ ਰਹੇ ਹਾਂ ਕਿ ਜੇ ਕੈਨੇਡਾ ਕੋਲ ਕੋਈ ਸਬੂਤ ਜਾਂ ਕੋਈ ਅਜਿਹੀ ਜਾਣਕਾਰੀ ਹੈ ਜੋ ਭਾਰਤ ਵਿਚ ਜਾਂਚ ਲਈ ਢੁਕਵੀਂ ਹੈ ਤਾਂ ਅਸੀਂ ਉਸ ਜਾਂਚ ਲਈ ਤਿਆਰ ਹਾਂ ਪਰ ਕੈਨੇਡਾ ਨੇ ਕੋਈ ਠੋਸ ਸਬੂਤ ਨਹੀਂ ਸੌਂਪੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link