12.07C Vancouver
ADS

Aug 12, 2025 7:55 PM - Connect Newsroom

ਸਰੀ ਪੁਲਿਸ ਨੇ ਜਿਨਸੀ ਹਮਲੇ ਦੇ ਮਾਮਲੇ ਵਿਚ 58 ਸਾਲਾ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

Share On
police-appeal-for-witnesses-to-sexual-assault
Abdulkarim Ahmad Alhamid, a 58-year-old male, has been arrested and one charge of sexual assault approved by the BC Prosecution Service. Alhamid is currently remanded in custody.(Photo - The Canadian Press)

ਸਰੀ ਪੁਲਿਸ ਨੇ ਹਾਲ ਹੀ ਵਿਚ ਹੋਏ ਇੱਕ ਜਿਨਸੀ ਹਮਲੇ ਦੇ ਮਾਮਲੇ ਵਿਚ 58 ਸਾਲਾ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਿਹਾ ਕਿ ਇਹ ਹਮਲਾ 5 ਅਗਸਤ ਨੂੰ ਦੁਪਹਿਰ 12:15 ਵਜੇ 120 ਸਟ੍ਰੀਟ ਦੇ 8000 ਬਲਾਕ ਵਿਚ ਟਿਮ ਹੌਰਟਨ ਅਤੇ ਸਾਲਵੇਸ਼ਨ ਆਰਮੀ ਥ੍ਰਿਫਟ ਸਟੋਰ ਦੇ ਨੇੜੇ ਹੋਇਆ ਸੀ। ਇਸ ਮਾਮਲੇ ਦੀ ਜਾਂਚ ਐਸ.ਪੀ.ਐਸ. ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ ਵਲੋਂ ਆਪਣੇ ਹੱਥਾਂ ਵਿਚ ਲਈ ਗਈ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਜਿਨਸੀ ਹਮਲੇ ਦੇ ਚਾਰਜ ਦਾ ਸਾਹਮਣਾ ਕਰ ਰਹੇ ਸ਼ੱਕੀ ਦੀ ਪਛਾਣ 58 ਸਾਲਾ ਅਬਦੁਲਕਰੀਮ ਅਹਿਮਦ ਅਲਹਾਮਿਦ ਦੱਸੀ ਹੈ। ਅਲਹਾਮਿਦ ਇਸ ਸਮੇਂ ਹਿਰਾਸਤ ਵਿਚ ਹੈ।

ਇਨਵੈਸਟੀਗੇਟਰਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਘਟਨਾ ਦਾ ਗਵਾਹ ਹੈ ਜਾਂ ਜਿਨ੍ਹਾਂ ਕੋਲ ਸੀਸੀਟੀਵੀ ਜਾਂ ਡੈਸ਼ਕੈਮ ਫੁਟੇਜ ਹੋ ਸਕਦੀ ਹੈ ਉਹ ਜਾਂਚ ਨੂੰ ਅੱਗੇ ਵਧਾਉਣ ਵਿਚ ਮਦਦ ਲਈ ਐਸ.ਪੀ.ਐਸ. ਦੀ non-emergency line 604-599-0502 'ਤੇ ਸੰਪਰਕ ਕਰ ਸਕਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link