11.71C Vancouver
ADS

Jan 5, 2023 11:15 PM - Connect News

ਨੌਰਥ ਵੈਨਕੂਵਰ 'ਚ ਪਹਿਲਾਂ ਟਰੈਫਿਕ ਸਟੌਪ ਤੋਂ ਦੌੜੀ ਲਗਜ਼ਰੀ ਗੱਡੀ ਫਿਰ ਹੋਇਆ ਕ੍ਰੈਸ਼; ਹੁਣ ਵਾਹਨ ਚਾਲਕ 'ਤੇ ਲੱਗੇ ਮਲਟੀਪਲ ਦੋਸ਼

Share On
police-appealing-to-public-after-new-years-eve-fail-to-stop-for-police-and-a-crash
The North Vancouver RCMP are appealing to the public after a motorist fled from Police on New Year's Eve and crashed short time later. (Photo - North Vancouver RCMP)

ਨੌਰਥ ਵੈਨਕੂਵਰ ਆਰ.ਸੀ.ਐਮ.ਪੀ. ਵੱਲੋਂ ਲੋਕਾਂ ਨੂੰ ਇੱਕ ਕਾਰ ਕਰੈਸ਼ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

ਕਥਿਤ ਤੌਰ 'ਤੇ 31 ਦਿਸੰਬਰ ਦੀ ਸ਼ਾਮ ਕਰੀਬ 7.30 ਵਜੇ ਪੁਲਿਸ ਨੇ ਇੱਕ ਕਾਲੇ ਰੰਗ ਦੀ ਲੈਂਡ ਰੋਵਰ ਗੱਡੀ ਨੂੰ ਈਸਟ 19 ਸਟ੍ਰੀਟ ਅਤੇ ਗਰੈਂਡ ਬੁਲੇਵਾਰਡ ਈਸਟ ਕੋਲ ਅਜਿਹੇ ਢੰਗ ਨਾਲ ਜਾਂਦੇ ਵੇਖਿਆ ਕਿ ਉਸ ਨੂੰ ਰੋਕਣਾ ਜ਼ਰੂਰੀ ਸਮਝਿਆ।

ਅਫਸਰਾਂ ਨੇ ਗੱਡੀ ਨੂੰ ਟਰੈਫਿਕ ਸਟੌਪ ਆਸਰੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਥਿਤ ਤੌਰ 'ਤੇ ਗੱਡੀ ਦੌੜਾ ਲਈ ਗਈ ਅਤੇ ਮੌਕੇ ਤੋਂ ਤੇਜ਼ ਰਫਤਾਰ 'ਤੇ ਨਿਕਲ ਗਈ।

ਪਬਲਿਕ ਸੇਫਟੀ ਲਈ ਖਤਰਾ ਸਮਝਦਿਆਂ ਅਫਸਰਾਂ ਨੇ ਗੱਡੀ ਦਾ ਪਿੱਛਾ ਨਹੀਂ ਕੀਤਾ।

ਕੁਝ ਹੀ ਸਮੇਂ ਬਾਅਦ ਪੁਲਿਸ ਨੂੰ ਰਿਪੋਰਟ ਮਿਲੀ ਕਿ ਇੱਕ ਕਾਲੇ ਰੰਗ ਦੀ ਲੈਂਡ ਰੋਵਰ ਗੱਡੀ ਵੈਸਟਵਿਊ ਡਰਾਈਵ ਕੋਲ ਇੱਕ ਦਰਖਤ ਨਾਲ ਟਕਰਾ ਗਈ ਹੈ।

ਅਫਸਰਾਂ ਦੇ ਮੌਕੇ 'ਤੇ ਪਹੁੰਚਣ ਤੱਕ ਚਾਲਕ ਮੌਕੇ ਤੋਂ ਨਿਕਲ ਗਿਆ ਸੀ ਅਤੇ ਉਸ ਦੀ ਭਾਲ ਲਈ ਡੌਗ ਸਰਵਿਸਿਸ ਅਤੇ ਆਰ.ਸੀ.ਐਮ.ਪੀ. ਏਅਰ 1 ਦੀ ਵੀ ਮਦਦ ਲਈ ਗਈ ਅਤੇ ਸ਼ੱਕੀ ਚਾਲਕ ਨੂੰ ਕੁਝ ਦੂਰੀ 'ਤੇ ਲੋਕੇਟ ਕਰ ਲਿਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਿਸ ਨੇ ਦੱਸਿਆ ਕਿ ਚਾਲਕ ਦੀ ਉਮਰ 61 ਸਾਲ ਹੈ ਅਤੇ ਵੈਸਟ ਵੈਨਕੂਵਰ ਤੋਂ ਵਾਸਤਾ ਰੱਖਦਾ ਹੈ।

ਇਸ ਚਾਲਕ 'ਤੇ ਸਾਹ ਦਾ ਸੈਂਪਲ ਨਾ ਦੇਣ, ਮੋਟਰ ਵਾਹਨ ਦੇ ਖਤਰਨਾਕ ਐਕਸ਼ਨ ਅਤੇ ਪੁਲਿਸ ਤੋਂ ਦੌੜਨ ਸੰਬੰਧੀ ਦੋਸ਼ ਲੱਗੇ ਹਨ।

ਪੁਲਿਸ ਨੇ ਕਿਹਾ ਕਿ ਚਾਲਕ ਨੂੰ ਕਾਬੂ ਜ਼ਰੂਰ ਕਰ ਲਿਆ ਗਿਆ ਹੈ ਪਰ ਸਬੂਤ ਇਕੱਤਰ ਕਰਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਇਸੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਮਾਮਲੇ ਸੰਬੰਧੀ ਕਿਸੇ ਕੋਲ ਕੋਈ ਜਾਣਕਾਰੀ ਜਾਂ ਕੋਈ ਫੁਟੇਜ ਹੋਵੇ ਤਾਂ ਦੱਸਿਆ ਜਾਵੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link