9.68C Vancouver
ADS

Apr 28, 2022 11:11 PM - The Canadian Press

ਨਿਊ ਵੈਸਟਮਿਨਸਟਰ 'ਚ ਹਾਈ ਸਕੂਲ ਦੇ ਬਾਹਰ 16 ਸਾਲਾ ਲੜਕੇ 'ਤੇ ਹਮਲਾ, ਲੱਗੀਆਂ ਗੰਭੀਰ ਸੱਟਾਂ

Share On
police-arrest-a-suspect-after-assault-outside-a-high-school-in-new-westminster
Police say they have arrested an 18-year-old suspect after a student was assaulted in front of New Westminster Secondary School. (Photo - New Westminster police/Twitter)

ਮੈਟਰੋ ਵੈਨਕੂਵਰ 'ਚ ਇੱਕ ਸਕੂਲ ਦੇ ਬਾਹਰ ਇੱਕ ਵਿਦਿਆਰਥੀ 'ਤੇ ਹਮਲਾ ਕੀਤਾ ਗਿਆ ਹੈ।

ਨਿਊ ਵੈਸਟਮਿਨਸਟਰ ਪੁਲਿਸ ਦਾ ਕਹਿਣਾ ਹੈ ਕਿ ਉਹ ਇੱਕ ਹਿੰਸਕ ਹਮਲੇ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਹਾਈ ਸਕੂਲ ਦੇ ਬਾਹਰ ਵਾਪਰੇ ਹਮਲੇ 'ਚ ਇੱਕ ਵਿਦਿਆਰਥੀ ਨੂੰ ਜਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ।

ਮਾਮਲਾ ਬੁੱਧਵਾਰ ਦੁਪਹਿਰ ਦਾ ਦੱਸਿਆ ਗਿਆ ਹੈ ਅਤੇ ਘਟਨਾ 6th street 'ਤੇ ਸਥਿਤ ਨਿਊ ਵੈਸਟਮਿਨਸਟਰ ਸੈਕੰਡਰੀ ਸਕੂਲ ਦੇ ਬਾਹਰ ਵਾਪਰੀ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਵਿਦਿਆਰਥੀ 'ਤੇ ਕਿਸੇ ਪ੍ਰਕਾਰ ਦੇ ਹਥਿਆਰ ਨਾਲ ਹਮਲਾ ਕੀਤਾ ਗਿਆ।

ਜਦ ਅਫ਼ਸਰ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਇੱਕ 16 ਸਾਲਾ ਵਿਦਿਆਰਥੀ ਨੂੰ ਸਕੂਲ ਸਟਾਫ਼ ਵੱਲੋਂ ਮੈਡਿਕਲ ਟਰੀਟਮੈਂਟ ਪ੍ਰਦਾਨ ਕੀਤਾ ਜਾ ਰਿਹਾ ਸੀ।

ਵਿਅਕਤੀ ਦੇ ਸਿਰ 'ਤੇ ਗੰਭੀਰ ਸੱਟ ਤੋਂ ਇਲਾਵਾ ਕੰਕਸ਼ਨ ਵੀ ਹੋਈ ਅਤੇ ਉਸ ਦੀ ਬਾਂਹ ਵੀ ਟੁੱਟ ਗਈ।

ਪੁਲਿਸ ਨੇ ਮਾਮਲੇ 'ਚ ਇੱਕ 18 ਸਾਲਾ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਦੋਵੇਂ ਇੱਕ-ਦੂਜੇ ਨੂੰ ਜਾਣਦੇ ਸਨ ਅਤੇ ਇਹ ਕੋਈ ਰੈਂਡਮ ਹਮਲਾ ਨਹੀਂ ਸੀ।

Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link