11.75C Vancouver
ADS

Aug 3, 2022 7:19 PM - The Canadian Press

ਪਾਰਲੀਅਮੈਂਟ ਹਿੱਲ 'ਚ ਇੱਕੋ ਦਿਨ 'ਚ 2 ਵਾਹਨਾਂ ਦੀ ਟੱਕਰ; ਇੱਕ ਮਾਮਲੇ 'ਚ ਡਰਾਈਵਰ ਗ੍ਰਿਫਤਾਰ

Share On
police-arrest-driver-in-early-morning-parliament-hill-crash
A driver has been arrested after what Ottawa police describe as an unauthorized vehicle driving into the front gates of Parliament Hill early this morning. (Photo - The Canadian Press)

ਇੱਕ ਹੈਰਾਨੀ ਭਰੀ ਘਟਨਾ ਦੌਰਾਨ ਅੱਜ ਔਟਵਾ 'ਚ ਪਾਰਲੀਅਮੈਂਟ ਹਿੱਲ ਨਾਲ ਸੰਬੰਧਤ ਵਾਹਨਾਂ ਦੇ ਟਕਰਾਉਣ ਦੀਆਂ 2 ਘਟਨਾਵਾਂ ਦੀ ਜਾਣਕਾਰੀ ਸਾਹਮਣੇ ਆਈ ਹੈ।

ਔਟਵਾ ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਘਟਨਾ 'ਚ ਇੱਕ ਵਾਹਨ ਚਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਔਟਵਾ ਪੁਲਿਸ ਅਨੁਸਾਰ ਇੱਕ ਅਣਅਧਿਕਾਰਤ ਵਾਹਨ ਨੂੰ ਅੱਜ ਤੜਕੇ ਪਾਰਲੀਅਮੈਂਟ ਹਿੱਲ ਦੇ ਗੇਟ 'ਚ ਦਾਖਿਲ ਕਰ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਤੜਕੇ ਕਰੀਬ 3.30 ਵਜੇ ਇੱਕ ਵਾਹਨ ਗੇਟ 'ਚ ਟਕਰਾਇਆ ਅਤੇ ਫਿਰ ਸਿਕਿਉਰਿਟੀ ਨੇ ਵਾਹਨ ਨੂੰ ਗਰਾਊਂਡਸ 'ਚ ਦਾਖਿਲ ਹੋਣ ਤੋਂ ਰੋਕਿਆ।

ਇਸ ਮਾਮਲੇ 'ਚ ਫਿਲ ਕੋਈ ਅਪਰਾਧਿਕ ਦੋਸ਼ ਤੈਅ ਨਹੀਂ ਕੀਤੇ ਗਏ ਹਨ।

ਹਾਲਾਂਕਿ ਇਸ ਤੋਂ ਬਾਅਦ ਅੱਜ ਅਵੇਰ ਕਰੀਬ 9 ਵਜੇ ਇੱਕ ਟੂਰ ਬੱਸ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਿਵਾਸ ਦੇ ਨੇੜੇ ਗੇਟ ਦੇ ਨਾਲ ਜਾ ਟਕਰਾਈ।

ਹਾਲਾਂਕਿ ਦੋਵਾਂ ਮਾਮਲਿਆਂ ਨੂੰ ਇੱਕ-ਦੂਜੇ ਨਾਲ ਸੰਬੰਧਤ ਨਹੀਂ ਦੱਸਿਆ ਗਿਆ ਹੈ।

ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਜਾਂ ਕਿਸੇ 'ਤੇ ਦੋਸ਼ ਤੈਅ ਕਰਨ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਸ ਬੱਸ ਦੇ ਆਪ੍ਰੇਟਰ ਲੇਡੀ ਡਾਈਵੀ ਟੂਰਸ ਦਾ ਕਹਿਣਾ ਹੈ ਕਿ ਇਹ ਬੱਸ ਸਸੈਕਸ ਡਰਾਈਵ ਦੇ ਨੇੜੇ ਆਪਰੇਟ ਕਰਦੀ ਹੈ ਅਤੇ ਕਈ ਅਹਿਮ ਥਾਵਾਂ ਕੋਲ ਰੁਕਦੀ ਹੈ ਜਿਸ 'ਚ ਪ੍ਰਧਾਨ ਮੰਤਰੀ ਦਾ ਨਿਵਾਸ ਵੀ ਸ਼ਾਮਿਲ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link