11.85C Vancouver
ADS

Jul 21, 2022 10:07 PM - Connect News

ਵੈਸਟ ਵੈਨਕੂਵਰ 'ਚ ਬਜ਼ੁਰਗ ਜੋੜੇ ਨਾਲ $16,000 ਦੀ ਠੱਗੀ ਦੀ ਕੋਸ਼ਿਸ਼, ਬੁਜ਼ੁਰਗਾਂ ਦੀ ਸੂਝਬੂਝ ਕਾਰਨ ਮੌਕੇ 'ਤੇ ਹੀ ਸ਼ੱਕੀ ਚੜ੍ਹਿਆ ਪੁਲਿਸ ਅੜਿੱਕੇ

Share On
police-arrest-male-involved-in-grandparent-scam-in-west-vancouver
Police are warning the public to be on alert after a West Vancouver senior was almost defrauded of $16,000 in a scam known as the “Grandparent Scam.” (Photo - West Vancouver police/Twitter)

ਵੈਸਟ ਵੈਨਕੂਵਰ 'ਚ ਪੁਲਿਸ ਦਾ ਕਹਿਣਾ ਹੈ ਕਿ ਇਸ ਹਫ਼ਤੇ ਇੱਕ ਆਦਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਮਲਾ ਇੱਕ 80 ਸਾਲਾ ਬੁਜੁਰਗ ਵਿਅਕਤੀ ਨੂੰ ਹਜ਼ਾਰਾਂ ਡਾਲਰ ਦੀ ਠੱਗੀ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਨਾਲ ਸੰਬੰਧਤ ਹੈ।

ਵੈਸਟ ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇੱਕ ਸੀਨੀਅਰ ਆਦਮੀ ਅਤੇ ਉਨ੍ਹਾਂ ਦੀ ਪਤਨੀ 'ਗਰੈਂਡਪੇਰੈਂਟ' ਸਕੈਮ ਦਾ ਨਿਸ਼ਾਨਾ ਬਣਨ ਵਾਲੇ ਸਨ।

ਇੱਕ ਠੱਗ ਨੇ ਜੋੜੇ ਨਾਲ ਮੰਗਲਵਾਰ ਨੂੰ ਸੰਪਰਕ ਕੀਤਾ ਸੀ ਅਤੇ ਖੁਦ ਨੂੰ ਆਫ਼ਿਸਰ ਬੇਕਰ ਵਜੋਂ ਪੇਸ਼ ਕੀਤਾ ਸੀ।

ਉਸ ਦਾ ਕਹਿਣਾ ਸੀ ਕਿ ਜੋੜੇ ਦੇ ਪੋਤੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਠੱਗ ਨੇ ਜੋੜੇ ਦੀ ਇੱਕ ਵਿਅਕਤੀ ਨਾਲ ਗੱਲ ਕਰਵਾਈ ਜਿਸ ਨੇ ਖੁਦ ਨੂੰ ਉਨ੍ਹਾਂ ਦਾ ਪੋਤਾ ਦੱਸ ਗੱਲ ਕੀਤੀ।

ਦੋਵਾਂ ਨੇ ਜੋੜੇ ਨੂੰ $16,000 ਦੇਣ ਦੀ ਮੰਗ ਕੀਤੀ।

ਜਦ ਜੋੜੇ ਕੋਲ ਇੱਕ ਵਿਅਕਤੀ ਘਰ ਪਹੁੰਚਿਆ ਤਾਂ ਉਸ ਨੇ ਪੁਲਿਸ ਦੀ ਵਰਦੀ ਨਹੀਂ ਪਹਿਨੀ ਹੋਈ ਸੀ ਅਤੇ ਜੋੜੇ ਨੂੰ ਸ਼ੱਕ ਹੋਇਆ।

ਇਸ ਵਿਅਕਤੀ ਨੇ ਕਿਹਾ ਕਿ ਜਲਦੀ ਹੀ 'ਆਫ਼ਿਸਰ ਬੇਕਰ' ਆਵੇਗਾ ਅਤੇ ਉਸ ਕੋਲ ਆਈ.ਡੀ. ਹੋਵੇਗੀ।

ਪਰ ਇੰਨੇ ਨੂੰ ਜੋੜੇ ਨੂੰ ਇਲਾਕੇ 'ਚ ਇੱਕ ਪੁਲਿਸ ਦੀ ਗੱਡੀ ਵਿਖਾਈ ਦਿੱਤੀ ਅਤੇ ਉਨ੍ਹਾਂ ਪੁਲਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਮੌਕੇ ਤੋਂ ਇੱਕ 26 ਸਾਲਾ ਰਿਚਮੰਡ ਵਾਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਸ ਵਿਅਕਤੀ ਖਿਲਾਫ $5,000 ਤੋਂ ਵਧੇਰੇ ਦੀ ਠੱਗੀ ਦੇ ਦੋਸ਼ ਲਗਾਉਣ ਦੀ ਮੰਗ ਕੀਤੀ ਗਈ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link