16.71C Vancouver
ADS

Sep 16, 2025 5:26 PM - Connect Newsroom

ਪੁਲਿਸ ਨੇ ਕੈਨੇਡਾ ਵਾਈਡ ਵਾਰੰਟ 'ਤੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ

Share On
police-arrest-man-on-canada-wide-warrant
Surrey Police Service would like to thank Peel Regional Police Service and BC Corrections Service for their assistance.(Photo- The Canadian Press)

ਸਰੀ ਪੁਲਿਸ ਸਰਵਿਸ ਨੇ ਪੀਲ ਰੀਜਨਲ ਪੁਲਿਸ ਵਲੋਂ ਜਬਰੀ ਵਸੂਲੀ ਅਤੇ ਹਥਿਆਰਾਂ ਦੇ ਜੁਰਮ ਨਾਲ ਸਬੰਧਤ ਮਾਮਲੇ ਵਿਚ ਕੈਨੇਡਾ ਵਾਈਡ ਵਾਰੰਟ 'ਤੇ ਵਾਂਟੇਡ ਇੱਕ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪਛਾਣ ਗੁਰਦੀਪ ਸ਼ੇਰਗਿੱਲ ਵਜੋਂ ਦੱਸੀ ਗਈ ਹੈ। ਐਸ.ਪੀ.ਐਸ. ਨੇ ਕਿਹਾ ਕਿ 11 ਜੁਲਾਈ 2025 ਨੂੰ ਇੱਕ ਸ਼ਿਕਾਇਤਕਰਤਾ ਨੇ ਪੀਲ ਰੀਜਨਲ ਪੁਲਿਸ ਸਰਵਿਸ ਨੂੰ ਜਬਰੀ ਵਸੂਲੀ ਅਤੇ ਸ਼ੂਟਿੰਗ ਦਾ ਸ਼ਿਕਾਰ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ।

7 ਸਤੰਬਰ ਨੂੰ ਐਸ.ਪੀ.ਐਸ. ਦੇ ਫਰੰਟਲਾਈਨ ਔਫੀਸਰਸ ਨੂੰ ਸ਼ੇਰਗਿੱਲ ਦੇ ਸਰੀ ਵਿਚ ਹੋਣ ਦਾ ਪਤਾ ਲੱਗਾ ਅਤੇ ਪੀਲ ਪੁਲਿਸ ਦੇ ਇਨਵੈਸਟੀਗੇਟ੍ਰਸ ਨਾਲ ਮਿਲ ਕੇ ਕੰਮ ਕਰਦੇ ਹੋਏ ਐਸ.ਪੀ.ਐਸ. ਔਫੀਸਰਸ ਨੇ ਸ਼ੇਰਗਿੱਲ ਨੂੰ ਲੱਭਿਆ ਅਤੇ ਗ੍ਰਿਫਤਾਰ ਕੀਤਾ।

26 ਸਾਲਾ ਗੁਰਦੀਪ ਸ਼ੇਰਗਿੱਲ ਨੂੰ ਸਰੀ ਪੁਲਿਸ ਸਰਵਿਸ ਨੇ ਗੋਲੀ ਚਲਾਉਣ ਦੇ ਮਾਮਲੇ ਅਤੇ ਜਬਰੀ ਵਸੂਲੀ ਦੇ ਦੋਸ਼ਾਂ ਲਈ ਵਾਰੰਟ ਜਾਰੀ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਉਸ ਨੂੰ ਪੀਲ ਰੀਜਨਲ ਵਿਚ ਵਾਪਸ ਭੇਜ ਦਿੱਤਾ ਗਿਆ ਹੈ।

ਗੌਰਤਲਬ ਹੈ ਕਿ ਜਬਰੀ ਵਸੂਲੀ ਮਾਮਲੇ ਵਿਚ ਇਹ ਗ੍ਰਿਫਤਾਰੀ ਉਦੋਂ ਹੋਈ ਹੈ ਜਦੋਂ ਕੈਨੇਡਾ ਵਿਚ ਭਾਰਤੀ ਮੂਲ ਦੇ ਕਾਰਾਬੋਰਾਂ ਅਤੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਕਈ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ, ਇਕੱਲੇ ਸਰੀ ਵਿਚ ਜਬਰੀ ਵਸੂਲੀ ਦੇ 44 ਮਾਮਲੇ ਜਾਂਚ ਅਧੀਨ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link