15.66C Vancouver
ADS

Aug 24, 2021 10:30 PM -

ਵੈਨਕੂਵਰ 'ਚ ਦੋ ਹਮਲਿਆਂ ਤੋਂ ਬਾਅਦ 36 ਸਾਲਾ ਵਿਅਕਤੀ ਗ੍ਰਿਫਤਾਰ

Share On
police-arrest-suspect-after-alleged-marpole-stranger-assaults
Vancouver Police arrested a 36-year-old man Monday after two apparently random assaults in Marpole. (File photo - Vancouver police/Twitter)

ਵੈਨਕੂਵਰ ਪੁਲਿਸ ਨੇ ਇੱਕ 36 ਸਾਲਾ ਆਦਮੀ ਨੂੰ ਗ੍ਰਿਫਤਾਰ ਕੀਤਾ ਹੈ।

ਮਾਰਪੋਲ ਇਲਾਕੇ 'ਚ ਵਾਪਰੀਆਂ 2 ਹਮਲੇ ਸੰਬੰਧੀ ਘਟਨਾਵਾਂ ਤੋਂ ਬਾਅਦ ਇਹ ਗ੍ਰਿਫਤਾਰੀ ਹੋਈ ਹੈ।

ਸਾਰਜੈਂਟ ਸਟੀਵ ਐਡੀਸਨ ਨੇ ਦੱਸਿਆ ਕਿ ਬਿਨਾ ਉਕਸਾਏ ਕੀਤੇ ਗਏ ਹਮਲਿਆਂ ਦੀਆਂ ਵਾਰਦਾਤਾਂ 'ਚ ਵਾਧਾ ਹੋਇਆ ਹੈ ਅਤੇ ਇਸ ਮਾਮਲੇ 'ਚ ਗ੍ਰਿਫਤਾਰੀ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ ਕਿ ਸ਼ੱਕੀ ਦੇ ਕਿਸੇ ਹੋਰ ਹਮਲੇ ਨਾਲ ਤਾਂ ਤਾਰ ਨਹੀਂ ਜੁੜੇ ਹਨ।

ਉਨ੍ਹਾਂ ਦੱਸਿਆ ਕਿ ਸੋਮਵਾਰ ਦੁਪਹਿਰ ਕਰੀਬ 3 ਵਜੇ ਔਂਟੈਰੀਓ ਸਟ੍ਰੀਟ ਅਤੇ ਸਾਊਥ ਈਸਟ ਮਰੀਨ ਡਰਾਈਵ ਦੇ ਇਲਾਕੇ 'ਚ 2 ਲੋਕਾਂ 'ਤੇ ਹਮਲਾ ਹੋਇਆ ਸੀ।

ਇਸ 'ਚ ਇੱਕ ਦੀ ਉਮਰ 65 ਸਾਲ ਅਤੇ ਦੂਜੇ ਦੀ ਉਮਰ 37 ਸਾਲ ਦੱਸੀ ਗਈ।

ਪੁਲਿਸ ਦਾ ਮੰਨਣਾ ਹੈ ਕਿ ਸ਼ੱਕੀ ਨੇ 37 ਸਾਲਾ ਯੁਵਕ ਤਕ ਪਹੁੰਚ ਕੀਤੀ ਅਤੇ ਉਸ ਨੂੰ ਮੁੱਕਾ ਮਾਰਿਆ।

ਫਿਰ ਉਸ ਨੇ 65 ਸਾਲਾ ਵਿਅਕਤੀ ਦਾ ਪਿੱਛਾ ਕੀਤਾ ਅਤੇ ਉਸ ਨੂੰ ਮੁੱਕਾ ਮਾਰਨ ਤੋਂ ਬਾਅਦ ਉਸ ਨੂੰ ਜੱਫਾ ਪਾ ਕੇ ਸਿੱਟ ਲਿਆ।

ਮੌਕੇ 'ਤੇ ਮੌਜੂਦ ਲੋਕਾਂ ਨੇ ਪੀੜਤ ਦੀ ਮਦਦ ਕੀਤੀ।

ਸ਼ੱਕੀ ਬਾਰੇ ਦੱਸਿਆ ਗਿਆ ਕਿ ਉਸ ਬਾਰੇ ਪੁਲਿਸ ਜਾਣਦੀ ਹੈ ਅਤੇ ਉਸ ਦਾ ਹਿੰਸਕ ਘਟਨਾਵਾਂ ਸੰਬੰਧੀ ਇਤਿਹਾਸ ਰਿਹਾ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link