12.9C Vancouver
ADS

Apr 3, 2024 5:51 PM - The Canadian Press

ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਸਾਂਝੇ ਓਪ੍ਰੇਸ਼ਨ ਤਹਿਤ 598 ਚੋਰੀ ਹੋਏ ਵਾਹਨ ਕੀਤੇ ਬਰਾਮਦ

Share On
police-border-services-seize-598-stolen-vehicles-at-montreal-port-most-from-ontario
Police say 75 per cent of the seized vehicles, with an estimated value of $34.5 million, were stolen in Ontario.(Photo: The Canadian Press)

ਮਾਂਟਰੀਆਲ ਪੋਰਟ ’ਤੇ ਪੁਲਿਸ ਫੋਰਸ ਅਤੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਸਾਂਝੇ ਓਪ੍ਰੇਸ਼ਨ ਵਿਚ ਲਗਭਗ 598 ਚੋਰੀ ਹੋਏ ਵਾਹਨ ਬਰਾਮਦ ਕੀਤੇ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਅਤੇ ਓਨਟਾਰੀਓ ਤੇ ਕਿਊਬੈਕ ਪੁਲਿਸ ਫੋਰਸ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਇਸ ਦੀ ਜਾਣਕਾਰੀ ਦਿੱਤੀ।

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦੀ ਇਨਵੈਸਟੀਗੇਸ਼ਨ ਤੇ ਆਯੋਜਿਤ ਕ੍ਰਾਈਮ ਯੂਨਿਟ ਦੇ ਡਿਪਟੀ ਕਮਿਸ਼ਨਰ ਮਾਰਟੀ ਕੇਅਰਨਜ਼ ਨੇ ਕਿਹਾ ਕਿ ਰਿਕਵਰ ਕੀਤੇ ਗਏ ਵਾਹਨਾਂ ਦੀ ਵੈਲਿਊ ਕਰੀਬ $34.5 ਮਿਲੀਅਨ ਹੈ।

ਇਨ੍ਹਾਂ ਵਿਚੋਂ 483 ਇਕੱਲੇ ਓਨਟਾਰੀਓ ਤੋਂ ਚੋਰੀ ਹੋਏ ਸਨ ਜੋ ਮਾਂਟਰੀਆਲ ਵਿਚ ਸਮੁੰਦਰੀ ਰਸਤੇ ਜਾਣ ਵਾਲੇ ਕੰਟੇਨਰ ਤੋਂ ਬਰਾਮਦ ਕੀਤੇ ਗਏ। ਇਨ੍ਹਾਂ ਵਿਚ ਹਾਈ-ਐਂਡ ਪਿੱਕ ਅੱਪ ਟਰੱਕ ਅਤੇ ਐੱਸ. ਯੂ. ਵੀ. ਸਮੇਤ ਕਈ ਹੋਰ ਨਵੇਂ ਵਾਹਨ ਸ਼ਾਮਲ ਹਨ। ਇਨ੍ਹਾਂ ਵਿਚੋਂ ਕਈ ਵੱਖ-ਵੱਖ ਜੁਰਮਾਂ ਨਾਲ ਜੁੜੇ ਹੋਏ ਹਨ।

ਪੁਲਿਸ ਨੇ ਕਿਹਾ ਕਿ ਰਿਕਵਰ ਕੀਤੇ ਗਏ ਵਾਹਨਾਂ ਵਿਚੋਂ 115 ਵਾਹਨ ਕਿਊਬੈਕ ਵਿਚ ਚੋਰੀ ਹੋਏ ਸਨ। ਪ੍ਰੋਜੈਕਟ ਵੈਕਟਰ ਨਾਮ ਦੇ ਓਪਰੇਸ਼ਨ ਤਹਿਤ ਏਜੰਸੀਆਂ ਨੇ ਇਹ ਐਕਸ਼ਨ ਕੀਤਾ। ਇਹ ਵਾਹਨ ਕੈਨੇਡਾ ਤੋਂ ਬਾਹਰ ਗੈਰ-ਕਾਨੂੰਨੀ ਢੰਗ ਨਾਲ ਭੇਜੇ ਜਾਣੇ ਸਨ। ਪੁਲਿਸ ਨੇ ਕਿਹਾ ਕਿ ਫਿਲਹਾਲ ਤਾਜ਼ਾ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ, ਇਸ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਿਆ ਜਾਵੇਗਾ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link