16.6C Vancouver
ADS

Aug 29, 2025 6:30 PM - The Canadian Press

ਕੈਲਗਰੀ ਦੇ ਇੱਕ ਵਿਅਕਤੀ 'ਤੇ ਸਟੈਂਪੀਡ ਵਿੱਚ ਚਾਕੂ ਮਾਰਨ ਦਾ ਲਗਾਇਆ ਗਿਆ ਦੋਸ਼

Share On
police-charge-18-year-old-man-after-three-people-stabbed-at-calgary-stampede
Police say they identified the 18-year-old following an extensive investigation that included witness interviews and camera footage. (Photo- The Canadian Press)

ਕੈਲਗਰੀ ਦੇ ਇੱਕ ਵਿਅਕਤੀ 'ਤੇ ਸਟੈਂਪੀਡ ਵਿੱਚ ਚਾਕੂ ਮਾਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਹਮਲੇ ਵਿੱਚ 3 ਲੋਕ ਜ਼ਖ਼ਮੀ ਹੋ ਗਏ ਸਨ। ਚਾਕੂ ਮਾਰਨ ਦੀ ਇਹ ਘਟਨਾ 8 ਜੁਲਾਈ ਨੂੰ ਰਾਤ 11 ਵਜੇ ਤੋਂ ਬਾਅਦ ਯੂਰੋਸਲਾਈਡ ਦੇ ਨੇੜੇ ਵਾਪਰੀ ਸੀ। ਪੁਲਿਸ ਇੱਕ ਵਿਅਕਤੀ ਨੂੰ ਲੱਭਣ ਲਈ ਪਹੁੰਚੀ ਜੋ ਜ਼ਖਮੀ ਸੀ। ਉਸ ਨੂੰ ਗੰਭੀਰ ਪਰ ਸਥਿਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

ਇਸ ਤੋਂ ਬਾਅਦ ਪੁਲਿਸ ਨੂੰ 17 ਐਵੇਨਿਊ ਅਤੇ ਮੈਕਲਿਓਡ ਟ੍ਰੇਲ ਐਸ.ਈ. ਦੇ ਨੇੜੇ ਇੱਕ ਨੌਜਵਾਨ ਮਿਲਿਆ, ਜਦੋਂ ਕਿ ਇੱਕ ਆਦਮੀ ਏਰਲਟਨ ਸਟਰੀਟ ਅਤੇ 27 ਐਵੇਨਿਊ ਐਸ.ਡਬਲਯੂ. ਦੇ ਨੇੜੇ ਜ਼ਖ਼ਮੀ ਹਾਲਤ ਵਿੱਚ ਮਿਲਿਆ ਮਿਲਿਆ। ਜਾਂਚਕਰਤਾਵਾਂ ਮੁਤਾਬਕ ਇਹ ਤਿੰਨੋਂ ਪੀੜਤ ਇੱਕ ਘਟਨਾ ਨਾਲ ਸਬੰਧਤ ਸਨ।

ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਇੱਕ ਸ਼ੱਕੀ ਦੇ ਕੈਲਗਰੀ ਸਥਿਤ ਘਰ 'ਤੇ ਇੱਕ ਸਰਚ ਵਾਰੰਟ ਜਾਰੀ ਕੀਤਾ ਗਿਆ ਸੀ, ਤਲਾਸ਼ੀ ਦੌਰਾਨ ਅਧਿਕਾਰੀਆਂ ਨੇ ਇੱਕ ਫੋਲਡਿੰਗ ਚਾਕੂ ਅਤੇ ਕੱਪੜੇ ਜ਼ਬਤ ਕੀਤੇ, ਜੋ ਘਟਨਾ ਦੇ ਸਮੇਂ ਸ਼ੱਕੀ ਵਲੋਂ ਪਾਏ ਅਤੇ ਵਰਤੇ ਗਏ ਸਨ। 18 ਸਾਲਾ ਇਰਫਾਨ ਮੁਹੰਮਦੀ 'ਤੇ ਤਿੰਨ ਗੰਭੀਰ ਹਮਲੇ ਦੇ ਦੋਸ਼ ਲਗਾਏ ਗਏ ਹਨ। ਉਸ ਨੂੰ 2 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Latest news

fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
canada-inflation-holds-steady-at-3-in-august-rate-hike-concerns-grow
Punjabi

ਕੈਨੇਡਾ ਦੀ ਮਹਿੰਗਾਈ ਅਗਸਤ ’ਚ 3% ’ਤੇ ਸਥਿਰ, ਵਿਆਜ ਦਰਾਂ ਵਧਣ ਦਾ ਖ਼ਤਰਾ

ਕੈਨੇਡਾ ਦੀ ਮਹਿੰਗਾਈ ਦਰ ਅਗਸਤ ਵਿਚ 3 ਫੀਸਦੀ 'ਤੇ ਸਥਿਰ ਦਰਜ ਹੋਈ ਹੈ। ਹਾਲਾਂਕਿ, ਸਤੰਬਰ ਦੇ consumer price index ਵਿਚ ਅਗਲੇ ਮਹੀਨੇ ਵਾਧਾ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਇਸ ਮਹੀਨੇ ਬਰੈਂਟ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਟਰੰਪ ਵੱਲੋਂ ਲਾਗੂ ਕੀਤੇ ਗਏ 50 ਫੀਸਦੀ ਨਵੇਂ ਟੈਰਿਫਸ ਅਤੇ ਕੈਨੇਡਾ ਦੇ ਬਰਾਬਰ ਜਵਾਬੀ ਕਦਮਾਂ ਦਾ ਵੀ ਪੂਰਾ ਅਸਰ ਆਉਣ ਵਾਲੇ ਮਹਿੰਗਾਈ ਦੇ ਅੰਕਿੜਿਆਂ ਵਿਚ ਦੇਖਣ ਨੂੰ ਮਿਲੇਗਾ।
canada-investment-summit-opens-in-toronto-with-1-trillion-investment-target
Punjabi

ਕੈਨੇਡਾ ਨਿਵੇਸ਼ ਸੰਮੇਲਨ ਟੋਰੌਂਟੋ ਵਿੱਚ ਸ਼ੁਰੂ, ਪੰਜ ਸਾਲਾਂ ਵਿੱਚ $1 ਟ੍ਰਿਲੀਅਨ ਨਿਵੇਸ਼ ਦਾ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਟੋਰੌਂਟੋ ਵਿਚ ਦੋ ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੀ ਸ਼ੁਰੂਆਤ ਕਰ ਰਹੇ ਹਨ, ਜਿਸ ਦਾ ਟੀਚਾ ਅਗਲੇ ਪੰਜ ਸਾਲਾਂ ਵਿਚ $1 ਟ੍ਰਿਲੀਅਨ ਦਾ ਨਿਵੇਸ਼ ਜੁਟਾਉਣਾ ਹੈ। ਇਹ ਸੰਮੇਲਨ ਰਜਾ, ਬੁਨਿਆਦੀ ਢਾਂਚਾ, ਏ.ਆਈ.ਅਤੇ ਮਹੱਤਵਪੂਰਨ ਖਣਿਜ ਵਰਗੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਆਯੋਜਿਤ ਕੀਤਾ ਗਿਆ ਹੈ ਅਤੇ ਇਹ ਕੈਨੇਡਾ ਦਾ ਅਜਿਹਾ ਪਹਿਲਾ ਇਨਵੈਸਟਮੈਂਟ ਸੰਮੇਲਨ ਹੈ, ਜਿੱਥੇ ਦੇਸ਼ ਅਤੇ ਦੁਨੀਆ ਭਰ ਦੇ ਸੈਂਕੜੇ ਨਿਵੇਸ਼ਕ ਹਿੱਸਾ ਲੈ ਰਹੇ ਹਨ।
bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link