14.2C Vancouver
ADS

Jul 9, 2020 7:45 PM -

ਪੁਲਿਸ ਚੀਫ਼ਜ਼ ਨੇ ਨਸ਼ੀਲੇ ਪਦਾਰਥਾਂ ਦੀ ਨਿੱਜੀ ਵਰਤੋਂ ਨੂੰ ਡਿਕ੍ਰਿਮਿਨਲਾਈਜ਼ ਕਰਨ ਦੀ ਮੰਗ ਕੀਤੀ

Share On
police-chiefs-call-for-decriminalization-of-personal-drug-use
Vancouver Police Chief Adam Palmer arrives for a news conference in Vancouver, B.C., on Wednesday November 8, 2017. Canada's police chiefs are calling for decriminalization of personal possession of illicit drugs as the best way to battle substance abuse and addiction. THE CANADIAN PRESS/Darryl Dyck

ਕੈਨੇਡਾ ਦੇ ਪੁਲਿਸ ਚੀਫ਼ਜ਼, ਨਸ਼ਿਆਂ ਦੀ ਦੁਰਵਰਤੋਂ ਅਤੇ ਲਤ ਨਾਲ ਨਜਿੱਠਣ ਦੇ ਸਭ ਤੋਂ ਵਧੀਆ ਤਰੀਕੇ ਵਜੋਂ ਗੈਰ-ਕਾਨੂੰਨੀ ਡਰੱਗਾਂ ਦੇ ਨਿੱਜੀ ਕਬਜ਼ੇ ਨੂੰ ਡਿਕ੍ਰਿਮਿਨਲਾਈਜ਼ ਕਰਨ ਦੀ ਮੰਗ ਕਰ ਰਹੇ ਹਨ।

ਕੈਨੇਡੀਅਨ ਐਸੋਸੀਏਸ਼ਨ ਔਫ਼ ਚੀਫ਼ਜ਼ ਔਫ਼ ਪੁਲੀਸ ਲੋਕਾਂ ਨੂੰ ਅਪਰਾਧਕ ਨਿਆਂ ਪ੍ਰਣਾਲੀ ਤੋਂ ਦੂਰ ਕਰਨ ਲਈ ਸਿਹਤ ਸੰਭਾਲ, ਇਲਾਜ ਅਤੇ ਸਮਾਜਕ ਸੇਵਾਵਾਂ ਤੱਕ ਵਧੀ ਹੋਈ ਪਹੁੰਚ ਦੀ ਤਜਵੀਜ਼ ਕਰ ਰਹੀ ਹੈ।

ਇਹ ਉਹਨਾਂ ਲੋਕਾਂ 'ਤੇ ਲਾਗੂ ਹੋਵੇਗਾ ਜਿੰਨ੍ਹਾਂ ਕੋਲ ਨਿੱਜੀ ਖਪਤ ਵਾਸਤੇ ਥੋੜ੍ਹੀ ਜਿਹੀ ਮਾਤਰਾ ਵਿੱਚ ਗੈਰ-ਕਾਨੂੰਨੀ ਡਰੱਗ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਐਡਮ ਪਾਮਰ ਦਾ ਕਹਿਣਾ ਹੈ ਕਿ ਕੈਨੇਡਾ ਫੈਂਟਾਨਿਲ ਦੇ ਸੰਕਟ ਅਤੇ ਜ਼ਹਿਰੀਲੇ ਡਰੱਗਾਂ ਦੀ ਸਪਲਾਈ ਨਾਲ ਜੂਝ ਰਿਹਾ ਹੈ ਜਿਸ ਨੇ ਭਾਈਚਾਰਿਆਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਹਜ਼ਾਰਾਂ ਜਾਨਾਂ ਲੈ ਲਈਆਂ ਹਨ।

ਚੀਫ਼ਜ਼ ਵੱਲੋਂ ਇੱਕ ਏਕੀਕਿਰਤ ਸਿਹਤ-ਕੇਂਦਰਿਤ ਨੀਤੀ ਦੀ ਸਿਫ਼ਾਰਸ਼ ਕੀਤੀ ਜਾ ਰਹੀ ਹੈ ਜਿਸ ਵਾਸਤੇ ਪੁਲਿਸ, ਸਿਹਤ-ਸੰਭਾਲ ਸੇਵਾਵਾਂ ਅਤੇ ਸਰਕਾਰ ਦੇ ਸਾਰੇ ਪੱਧਰਾਂ ਵਿਚਕਾਰ ਭਾਈਵਾਲੀਆਂ ਦੀ ਲੋੜ ਹੈ।

Latest news

alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link