12.75C Vancouver
ADS

Nov 14, 2024 4:37 PM - The Canadian Press

ਮਾਂਟਰੀਅਲ ਨੇੜੇ ਵਾਪਰਿਆ ਟਰੇਨ ਹਾਦਸਾ, ਪੁਲਿਸ ਤੇ ਫਾਇਰ ਫਾਈਟਰਜ਼ ਮੌਕੇ 'ਤੇ ਪੁੱਜੇ

Share On
police-firefighters-respond-to-train-derailment-near-montreal-no-injuries-reported
The derailment happened at around 9 a.m. in the LeMoyne area, near the intersection of St-Louis and St-Georges streets. (Photo: The Canadian Press)

ਮਾਂਟਰੀਅਲ ਦੇ ਸਾਊਥ ਸ਼ੋਰ ਦੇ ਸ਼ਹਿਰ ਲੋਂਗਯੂਇਲ ਵਿਚ ਅੱਜ ਸਵੇਰ 9 ਵਜੇ ਦੇ ਕਰੀਬ ਇੱਕ ਟਰੇਨ ਪਟੜੀ ਤੋਂ ਉਤਰ ਗਈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਕੋਈ ਸੱਟ-ਪੇਟ ਨਹੀਂ ਲੱਗੀ ਪਰ ਟਰੇਨ ਹਾਈਡਰੋਜਨ ਪਰਆਕਸਾਈਡ ਲੈ ਕੇ ਜਾ ਰਹੀ ਸੀ, ਜਿਸ ਦੇ ਫੈਲਣ ਨੂੰ ਰੋਕਣ ਲਈ ਫਾਇਰ ਅਧਿਕਾਰੀ ਮੌਕੇ ’ਤੇ ਭੇਜੇ ਗਏ। ਪੁਲਿਸ ਅਤੇ ਸੀ.ਐਨ ਰੇਲ ਕਰਮਚਾਰੀ ਵੀ ਮੌਕੇ ’ਤੇ ਸਨ।

ਇਹ ਘਟਨਾ ਲੇਮੋਏਨ ਖੇਤਰ ਵਿਚ ਸੇਂਟ-ਲੁਈਸ ਅਤੇ ਸੇਂਟ-ਜਾਰਜਸ ਸਟਰੀਟ ਦੇ ਇੰਟਰਸੈਕਸ਼ਨ ਨੇੜੇ ਵਾਪਰੀ, ਜੋ ਹਾਈਵੇਅ 116 ਦੇ ਨਜ਼ਦੀਕ ਹੈ। ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਨੇ ਇਲਾਕੇ ਵਿਚ ਇੱਕ ਵੱਡਾ ਸੁਰੱਖਿਆ ਘੇਰਾ ਸਥਾਪਿਤ ਕੀਤਾ ਅਤੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ, ਤਾਂ ਜੋ ਇਹ ਜਾਂਚ ਕੀਤੀ ਜਾ ਸਕੇ ਕਿ ਕਿਤੇ ਕੋਈ ਹਾਨੀਕਾਰਕ ਰਸਾਇਣਕ ਤਾਂ ਨਹੀਂ ਫੈਲਿਆ ਹੈ।

ਟਰੇਨ ਦੇ ਪਟੜੀ ਤੋਂ ਉਤਰਨ ਦਾ ਕਾਰਨ ਕੀ ਸੀ ਅਜੇ ਇਹ ਸਪੱਸ਼ਟ ਨਹੀਂ ਹੋਇਆ। ਇੱਕ ਵੀਡੀਓ ਵਿਚ ਮਾਲ ਗੱਡੀ ਦੇ ਕੰਟੇਨਰ ਤੋਂ ਧੂੰਏਂ ਦਾ ਗੁਬਾਰ ਨਿਕਲਦਾ ਦੇਖਿਆ ਗਿਆ, ਜਿਸ ਦੇ ਉਪਰ ਅੱਗ ਬੁਝਾਊ ਕਰਮਚਾਰੀ ਪਾਣੀ ਦਾ ਛਿੜਕਾਅ ਕਰ ਰਹੇ ਸਨ। ਟਰੇਨ ਸਿੱਧੀ ਸੀ ਪਰ ਕਈ ਡੱਬੇ ਟਰੈਕ ਤੋਂ ਉਤਰ ਕੇ ਇੱਕ ਪਾਸੇ ਝੁਕੇ ਹੋਏ ਸਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link