16.43C Vancouver
ADS

Jul 5, 2022 12:19 AM - The Canadian Press

ਸ਼ਿਕਾਗੋ ਕੋਲ ਵਾਪਰੀ ਮਾਸ ਸ਼ੂਟਿੰਗ ਦੇ ਮਾਮਲੇ 'ਚ 22 ਸਾਲਾ ਸ਼ੱਕੀ ਚੜ੍ਹਿਆ ਪੁਲਿਸ ਅੜਿੱਕੇ; ਘਟਨਾ 'ਚ 6 ਲੋਕਾਂ ਦੀ ਮੌਤ 31 ਲੋਕ ਜ਼ਖਮੀ

Share On
police-have-arrested-the-person-of-interest-in-park-highland-shooting
Highland Park's police chief said the 22 year old man identified as a person of interest in the shooting that killed at least six people, wounded at least 30 and send hundreds of people fleeing from an Independence Day parade in suburban Chicago has been taken into custody. (Photo - Highland police department)

ਅੱਜ ਸ਼ਿਕਾਗੋ ਦੇ ਇਲਾਕੇ ਹਾਈਲੈਂਡ ਪਾਰਕ 'ਚ ਵਾਪਰੀ ਮਾਸ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ 'ਚ ਇੱਕ ਪਰਸਨ ਆਫ ਇੰਟ੍ਰਸਟ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ 'ਚ 22 ਸਾਲਾ ਰੌਬਰਟ ਈ. ਕਰੀਮੋ III ਦੀ ਭਾਲ ਕਰ ਲਈ ਗਈ ਹੈ।

ਮੰਨਿਆ ਜਾ ਰਿਹਾ ਹੈ ਕਿ ਉਹ 2010 ਮਾਡਲ ਦੀ ਚਾਂਦੀ ਰੰਗੀ ਹੌਂਡਾ ਫਿਟ ਗੱਡੀ 'ਚ ਸਵਾਰ ਸੀ।

ਇਸ ਗੱਡੀ ਦੀ ਇਲੀਨਾਏ ਲਾਈਸੈਂਸ ਪਲੇਟ ਦਾ ਨੰਬਰ DM80653 ਦੱਸਿਆ ਗਿਆ ਹੈ।

ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਘਟਨਾ 'ਚ ਮਾਰੇ ਗਏ ਸਾਰੇ ਲੋਕ ਐਡਲਟ ਦੱਸੇ ਗਏ ਹਨ।

ਵਾਰਦਾਤ 'ਚ ਘਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ।

ਘਟਨਾ 'ਚ ਘਟੋ-ਘੱਟ 31 ਲੋਕਾਂ ਨੂੰ ਹਸਪਤਾਲ ਪਹੁੰਚਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਲਾਕੇ ਵਿੱਚ ਸ਼ੈਲਟਰ ਇਨ ਪਲੇਸ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਕੋਰੋਨਰ ਵਿਭਾਗ ਤੋਂ ਜੈਨੀਫਰ ਬੈਨਿਕ ਦਾ ਕਹਿਣਾ ਸੀ ਕਿ ਮੌਕੇ 'ਤੇ ਮ੍ਰਿਤ ਪਾਏ ਗਏ 5 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।

ਹਾਲਾਂਕਿ ਫਿਲਹਾਲ ਇਨ੍ਹਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਜਾ ਰਹੀ।

ਜਾਣਕਾਰੀ ਅਨੁਸਾਰ ਇਹ ਪਰੇਡ ਸਥਾਨਿਕ ਸਮੇਂ ਅਨੁਸਾਰ ਸਵੇਰ ਕਰੀਬ 10 ਵਜੇ ਸ਼ੁਰੂ ਹੋਈ ਸੀ ਪਰ ਕਰੀਬ 10 ਮਿੰਟ ਬਾਅਦ ਹੀ ਗੋਲੀਆਂ ਚੱਲਣ ਦੀ ਆਵਾਜ਼ ਨਾਲ ਮੌਕੇ 'ਤੇ ਹਫੜਾ-ਤਫੜੀ ਦਾ ਮਾਹੌਲ ਬਣ ਗਿਆ।

ਲੋਕ ਜਿਵੇਂ-ਤਿਵੇਂ ਮੌਕੇ ਤੋਂ ਦੌੜਦੇ ਵਿਖਾਈ ਦਿੱਤੇ। ਹੁਣ ਤਕ ਦੀ ਜਾਣਕਾਰੀ ਅਨੁਸਾਰ ਗੋਲੀ ਇੱਕ ਉੱਚੀ ਇਮਾਰਤ ਤੋਂ ਚਲਾਈ ਗਈ ਮੰਨੀ ਜਾ ਰਹੀ ਹੈ।

ਇਲੀਨੌਏ ਦੇ ਗਵਰਨਰ ਜੇ.ਬੀ. ਪ੍ਰਿਟਜ਼ਕਰ ਨੇ ਕਿਹਾ ਕਿ ਇਸ ਘਟਨਾ ਨੇ ਇੰਡੀਪੈਂਡੈਂਸ ਡੇਅ ਦੇ ਜਸ਼ਨਾਂ ਨੂੰ ਮਾਤਮ 'ਚ ਬਦਲ ਦਿੱਤਾ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link