13.4C Vancouver
ADS

May 3, 2021 3:12 PM -

ਡੈਲਟਾ ਵਿੱਚ ਗੋਲੀ ਦਾ ਨਿਸ਼ਾਨਾ ਬਣਿਆ ਵਿਅਕਤੀ ਪ੍ਰੋਵਿੰਸ਼ੀਅਲ ਕਰੈਕਸ਼ਨਸ ਅਫਸਰ ਬਿਕਰਮਦੀਪ ਰੰਧਾਵਾ ਸੀ

Share On
police-hunt-for-motive-after-identifying-corrections-officer-as-fatal-shooting-victim
A tarp covers the windshield of a vehicle that crashed after a shooting near a busy shopping centre, in Delta, B.C., on Saturday, May 1, 2021. THE CANADIAN PRESS/Darryl Dyck

ਸ਼ਨੀਵਾਰ ਦੁਪਹਿਰ ਨੂੰ ਡੈਲਟਾ ਮਾਲ ਦੇ ਬਾਹਰ ਵਾਪਰੀ ਗੋਲੀ ਚੱਲਣ ਦੀ ਵਾਰਦਾਤ ਵਿਚ ਮ੍ਰਿਤਕ ਦੀ ਪਛਾਣ 29 ਸਾਲਾ ਪ੍ਰੋਵਿੰਸ਼ੀਅਲ ਕਰੈਕਸ਼ਨਸ ਅਫਸਰ ਬਿਕਰਮਦੀਪ ਰੰਧਾਵਾ ਵਜੋਂ ਕੀਤੀ ਗਈ ਹੈ।

ਇਹ ਘਟਨਾ 72 ਐਵੇਨਿਊ ਅਤੇ 120 ਸਟਰੀਟ ਤੇ ਸਥਿਤ ਸਕਾਟਸਡੇਲ ਸੈਂਟਰ ਦੇ ਬਾਹਰ ਤਕਰੀਬਨ 5 ਵਜੇ ਵਾਪਰੀ।

ਡੈਲਟਾ ਪੁਲਿਸ ਮੁਤਾਬਕ ਮ੍ਰਿਤਕ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਮੰਨਿਆ ਜਾ ਰਿਹਾ ਹੈ ਅਤੇ ਉਸ ਨਾਲ ਪੁਲਿਸ ਵਾਕਫ਼ ਨਹੀਂ ਸੀ।

ਟਵਿੱਟਰ ਤੇ ਸਾਂਝੀ ਕੀਤੀ ਗਈ ਇਕ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਾਰਕਿੰਗ ਲਾਟ ਦੇ ਵਿੱਚ ਭੱਜਦਿਆਂ ਅਤੇ ਫੇਰ ਇੱਕ ਗੱਡੀ ਵਿੱਚ ਬਹਿੰਦਿਆਂ ਦੇਖਿਆ ਜਾ ਸਕਦਾ ਹੈ।

ਵੀਡੀਓ ਵਿੱਚ ਗੱਡੀ ਫੇਰ ਉੱਥੋਂ ਤੇਜ਼ੀ ਨਾਲ ਜਾਂਦੀ ਦੇਖੀ ਜਾ ਸਕਦੀ ਹੈ।

ਪੁਲਿਸ ਮੁਤਾਬਕ ਸ਼ੱਕੀ ਵਾਹਨ ਨੂੰ ਬਰਨਬੀ ਵਿੱਚ ਕੁਝ ਸਮੇਂ ਬਾਅਦ ਅੱਗ ਲਾ ਦਿੱਤੀ ਗਈ ਸੀ।

ਡੈਲਟਾ ਪੁਲਿਸ ਮੁਤਾਬਕ ਮ੍ਰਿਤਕ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਅਨੁਸਾਰ ਜਾਂਚਕਰਤਾ ਹਰ ਪੱਖੋਂ ਮਾਮਲੇ ਦੀ ਪੜਤਾਲ ਕਰ ਰਹੇ ਹਨ, ਇਸ ਵਿੱਚ ਮ੍ਰਿਤਕ ਨੂੰ ਕੋਈ ਹੋਰ ਸਮਝਕੇ ਮਾਰਨ ਦੀ ਸੰਭਾਵਨਾ ਜਾਂ ਨਿਜੀ ਜਾਂ ਕੰਮ ਕਾਰਣ ਨਿਸ਼ਾਨਾ ਬਣਾਉਣ ਦੀ ਸੰਭਾਵਨਾ ਵਰਗੇ ਪਹਿਲੂ ਵੀ ਸ਼ਾਮਲ ਹਨ।

ਫਿਲਹਾਲ ਇਸ ਸਬੰਧ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link