15.9C Vancouver
ADS

Dec 2, 2025 1:31 PM - Connect Newsroom - Ramandeep Kaur with files from The Canadian Press

ਸਰੀ 'ਚ ਸ਼ੁੱਕਰਵਾਰ ਦੇਰ ਰਾਤ ਹੋਈ ਸ਼ੂਟਿੰਗ ਵਿੱਚ ਮਾਰੇ ਗਏ ਵਿਅਕਤੀ ਦੀ ਹੋਈ ਪਛਾਣ

Share On
police-identify-victim-in-surreys-sixth-homicide-of-2025
Police tape surrounds a crime scene in Surrey following a late-night shooting. (Photo: The Canadian Press)

ਸਰੀ ਦੇ ਗਿਲਡਫੋਰਡ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਈ ਸ਼ੂਟਿੰਗ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਜਾਰੀ ਕਰ ਦਿੱਤੀ ਗਈ ਹੈ। ਪੀੜਤ ਦੀ ਪਛਾਣ ਚਿਲੀਵੈਕ ਦੇ ਰਹਿਣ ਵਾਲੇ 26 ਸਾਲਾ ਜਸਕਰਨ ਬੜਿੰਗ ਵਜੋਂ ਹੋਈ ਹੈ। ਇਨਵੈਸਟੀਗੇਟਰਸ ਮੁਤਾਬਕ ਇਹ ਟਾਰਗੇਟਡ ਅਤੇ ਸੰਗਠਿਤ ਅਪਰਾਧ ਨਾਲ ਜੁੜੀ ਘਟਨਾ ਹੈ। ਇਸ ਮਾਮਲੇ ਦੀ ਜਾਂਚ ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੂੰ ਸੌਂਪੀ ਗਈ ਹੈ। ਆਈਹੈਟ ਦੇ ਬਿਆਨ ਮੁਤਾਬਕ ਬੜਿੰਗ ਦਾ ਪੁਲਿਸ ਨਾਲ ਪਹਿਲਾਂ ਵੀ ਆਹਮਣਾ-ਸਾਹਮਣਾ ਹੋ ਚੁੱਕਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਡਰੱਗ-ਟਰੇਡ ਵਿਚ ਸ਼ਾਮਿਲ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਨੂੰ ਸ਼ੁੱਕਰਵਾਰ ਰਾਤ ਕਰੀਬ 11:40 ਵਜੇ 152 ਸਟ੍ਰੀਟ ਦੇ 104 ਐਵੇਨਿਊ ਕੋਲ ਘਟਨਾ ਸਥਾਨ 'ਤੇ ਬੁਲਾਇਆ ਗਿਆ ਸੀ। ਜਿੱਥੇ ਉਨ੍ਹਾਂ ਨੂੰ ਇਕ ਵਿਅਕਤੀ ਮ੍ਰਿਤਕ ਮਿਲਿਆ ਜਿਸ ਦੇ ਸਰੀਰ 'ਤੇ ਗੋਲ਼ੀਆਂ ਦੇ ਨਿਸ਼ਾਨ ਸਨ।

ਇੰਟੀਗ੍ਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, 15 ਮਿੰਟ ਬਾਅਦ 136ਵੀਂ ਸਟ੍ਰੀਟ 'ਤੇ 115 ਐਵੇਨਿਊ ਕੋਲ ਇਕ ਸੜਦਾ ਹੋਇਆ ਪਿਕਅਪ ਟਰੱਕ ਵੀ ਮਿਲਿਆ। ਜੇਕਰ ਕਿਸੇ ਵੀ ਵਿਅਕਤੀ ਕੋਲ ਇਸ ਘਟਨਾ ਨਾਲ ਸਬੰਧਤ ਜਾਣਕਾਰੀ ਹੋਵੇ ਤਾਂ ਉਹ ਆਈਹੈਟ ਨਾਲ ਸੰਪਰਕ ਕਰ ਸਕਦਾ ਹੈ।

ਇਨਵੈਸਟੀਗੇਟਰਸ ਵੱਲੋਂ ਜਿਹੜੇ ਲੋਕਾਂ ਕੋਲ ਗੋਲ਼ੀਬਾਰੀ ਜਾਂ ਜਿੱਥੇ ਸੜਿਆ ਹੋਇਆ ਪਿਕਅਪ ਟਰੱਕ ਮਿਲਿਆ ਉੱਥੋਂ ਦੀ ਡੈਸ਼ਕੈਮ ਜਾਂ ਨਿਗਰਾਨੀ ਵੀਡੀਓ ਹੈ ਤਾਂ ਉਨ੍ਹਾਂ ਨੂੰ 1-877-551-4448 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link